Coronavirus Cases Today: ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੋਂ ਡਰਾਉਣੇ ਹਨ। ਸ਼ਨੀਵਾਰ (8 ਅਪ੍ਰੈਲ) ਨੂੰ ਵੀ ਕੋਰੋਨਾ ਵਾਇਰਸ ਦੇ 6,155 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਭਾਰਤ ਵਿੱਚ 6,050 ਨਵੇਂ ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ਅੰਕੜਿਆਂ ਦੇ ਨਾਲ, ਹੁਣ ਦੇਸ਼ ਵਿੱਚ ਕੋਵਿਡ -19 ਦੇ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 31,194 ਹੋ ਗਈ ਹੈ।


ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਕੋਰੋਨਾ ਮਹਾਂਮਾਰੀ ਕਾਰਨ 11 ਨਵੀਆਂ ਮੌਤਾਂ ਹੋਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਰਾਜਾਂ ਨੂੰ ਐਮਰਜੈਂਸੀ ਹੌਟਸਪੌਟਸ ਦੀ ਪਛਾਣ ਕਰਨ ਅਤੇ ਟੈਸਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


ਸਿਹਤ ਮੰਤਰੀ ਨੇ ਜੀਨੋਮ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ


ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਇੱਕ ਮੀਟਿੰਗ ਦੌਰਾਨ ਸਾਰੇ ਰਾਜਾਂ ਨੂੰ ਜੀਨੋਮ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਮਾਂਡਵੀਆ ਨੇ ਹਸਪਤਾਲਾਂ ਵਿੱਚ ਮੌਕ ਡਰਿੱਲ ਆਯੋਜਿਤ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਰਿਪੋਰਟਾਂ ਦੇ ਅਨੁਸਾਰ, ਓਮਿਕਰੋਨ ਅਤੇ ਇਸਦੇ ਉਪ-ਵਰਗਾਂ ਦੇ ਕਾਰਨ, ਭਾਰਤ ਦੇ ਪੱਛਮੀ, ਦੱਖਣੀ ਅਤੇ ਉੱਤਰੀ ਹਿੱਸਿਆਂ ਵਿੱਚ ਕੋਰੋਨਾ ਦੀ ਗਤੀ ਲਗਾਤਾਰ ਵੱਧ ਰਹੀ ਹੈ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਕੋਵਿਡ-19 XBB.1.16 ਦਾ ਨਵਾਂ ਰੂਪ ਭਾਰਤ ਵਿੱਚ ਦੇਖਿਆ ਗਿਆ ਹੈ, ਜੋ ਹੁਣ ਤੱਕ 38.2 ਪ੍ਰਤੀਸ਼ਤ ਸੰਕਰਮਣ ਦਾ ਹਿੱਸਾ ਹੈ।


ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 4,47,51,259 ਹੋ ਗਈ ਹੈ


ਮਹੱਤਵਪੂਰਨ ਗੱਲ ਇਹ ਹੈ ਕਿ ਬਦਲਦੇ ਮੌਸਮ ਦੇ ਨਾਲ, ਇੱਕ ਵਾਰ ਫਿਰ ਕਰੋਨਾ ਨੇ ਰਾਹ ਬਦਲਿਆ ਹੈ। ਕੋਰੋਨਾ ਦੇ ਹਰ ਰੋਜ਼ ਸਾਹਮਣੇ ਆ ਰਹੇ ਨਵੇਂ ਕੇਸ ਲੋਕਾਂ ਨੂੰ ਡਰਾ ਰਹੇ ਹਨ। ਜਿੱਥੇ ਸ਼ਨੀਵਾਰ ਨੂੰ 6,155 ਨਵੇਂ ਮਾਮਲੇ ਦਰਜ ਕੀਤੇ ਗਏ, ਉੱਥੇ ਸ਼ੁੱਕਰਵਾਰ ਨੂੰ 6,050, ਵੀਰਵਾਰ ਨੂੰ 5335 ਅਤੇ ਬੁੱਧਵਾਰ ਨੂੰ 4435 ਮਾਮਲੇ ਸਾਹਮਣੇ ਆਏ। ਅਜਿਹੇ 'ਚ ਹਰ ਰੋਜ਼ ਕੋਰੋਨਾ ਦਾ ਗ੍ਰਾਫ ਵੱਧ ਰਿਹਾ ਹੈ। ਇਨ੍ਹਾਂ ਮਾਮਲਿਆਂ ਨਾਲ ਦੇਸ਼ 'ਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 47 ਲੱਖ 51 ਹਜ਼ਾਰ 259 ਹੋ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।