Corona Cases: ਦੁਨੀਆ ਭਰ 'ਚ ਹੁਣ ਤੱਕ ਕੋਰੋਨਾ ਖਿਲਾਫ ਜੰਗ ਜਾਰੀ ਹੈ। ਭਾਰਤ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲੇ ਚਿੰਤਾਜਨਕ ਹਨ। ਦੇਸ਼ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 18313 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਮੰਗਲਵਾਰ ਦੇ ਮੁਕਾਬਲੇ ਲਗਭਗ 23 ਫੀਸਦੀ ਜ਼ਿਆਦਾ ਹਨ। ਇਸ ਦੇ ਨਾਲ ਹੀ ਇਸ ਦੌਰਾਨ 57 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਨਾਲ ਸੰਕਰਮਿਤ 20 ਹਜ਼ਾਰ 742 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਹੁੰਚ ਗਏ ਹਨ।
ਕੋਰੋਨਾ (Covid-19 Active Cases) ਦੇ ਐਕਟਿਵ ਕੇਸਾਂ ਦੀ ਗਿਣਤੀ 1 ਲੱਖ 45 ਹਜ਼ਾਰ 26 ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੇਸ਼ 'ਚ ਕੋਰੋਨਾ ਦੇ 14,830 ਨਵੇਂ ਮਾਮਲੇ ਦਰਜ ਕੀਤੇ ਗਏ ਸਨ, ਜਦਕਿ ਇਸ ਦੌਰਾਨ 36 ਲੋਕਾਂ ਦੀ ਮੌਤ ਹੋ ਗਈ ਸੀ।
ਕਰੋਨਾ ਦੇ ਵੱਧ ਰਹੇ ਹਨ ਮਾਮਲੇ
ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 18313 ਨਵੇਂ ਮਾਮਲੇ ਸਾਹਮਣੇ ਆਏ ਹਨ। ਮੰਗਲਵਾਰ ਦੀ ਤੁਲਨਾ 'ਚ ਅੱਜ ਕੋਰੋਨਾ ਦੇ ਮਾਮਲਿਆਂ 'ਚ ਕਰੀਬ 23 ਫੀਸਦੀ ਦਾ ਵਾਧਾ ਹੋਇਆ ਹੈ। ਕੋਰੋਨਾ ਇਨਫੈਕਸ਼ਨ ਕਾਰਨ 57 ਹੋਰ ਮਰੀਜ਼ਾਂ ਦੀ ਜਾਨ ਚਲੀ ਗਈ ਹੈ, ਜਿਸ ਤੋਂ ਬਾਅਦ ਦੇਸ਼ 'ਚ ਹੁਣ ਤੱਕ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 5 ਲੱਖ 26 ਹਜ਼ਾਰ 167 ਹੋ ਗਈ ਹੈ।
ਐਕਟਿਵ ਮਾਮਲਿਆਂ ਵਿੱਚ ਗਿਰਾਵਟ
ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਐਕਟਿਵ ਮਾਮਲਿਆਂ ਵਿੱਚ ਕੁਝ ਕਮੀ ਆਈ ਹੈ। ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਇਹ ਅੰਕੜਾ 1 ਲੱਖ 45 ਹਜ਼ਾਰ 26 ਹੋ ਗਿਆ ਹੈ। ਰਿਕਵਰੀ ਦਰ 98.45 ਫੀਸਦੀ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ ਵੈਕਸੀਨ ਦੀਆਂ 27 ਲੱਖ 37 ਹਜ਼ਾਰ 235 ਖੁਰਾਕਾਂ ਦਿੱਤੀਆਂ ਗਈਆਂ ਹਨ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 202.79 ਕਰੋੜ ਵੈਕਸੀਨ ਡੋਜ਼ਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 93.08 ਕਰੋੜ ਦੂਜੀਆਂ ਖੁਰਾਕਾਂ ਅਤੇ 7.81 ਕਰੋੜ ਬੂਸਟਰ ਖੁਰਾਕਾਂ ਹਨ। ਪਿਛਲੇ 24 ਘੰਟਿਆਂ ਵਿੱਚ 4 ਲੱਖ 25 ਹਜ਼ਾਰ 337 ਟੈਸਟ ਕੀਤੇ ਗਏ ਹਨ।
ਦੇਸ਼ ਵਿੱਚ ਕੋਰੋਨਾ ਦੇ ਤਾਜ਼ਾ ਅੰਕੜੇ
• ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਕੇਸ - 18,313
• ਕਰੋਨਾ ਨਾਲ ਮੌਤਾਂ - 57
• ਕੋਰੋਨਾ ਕਾਰਨ ਹੁਣ ਤੱਕ ਕੁੱਲ ਮੌਤਾਂ - 5 ਲੱਖ 26 ਹਜ਼ਾਰ 167
• ਕੋਰੋਨਾ ਤੋਂ ਠੀਕ ਹੋ ਰਹੇ ਮਰੀਜ਼ - 20 ਹਜ਼ਾਰ 742
• ਐਕਟਿਵ ਕੇਸ (ਕੋਵਿਡ-19 ਐਕਟਿਵ ਕੇਸ) - 1 ਲੱਖ 45 ਹਜ਼ਾਰ 26
• ਰਿਕਵਰੀ ਦਰ 98.45 ਪ੍ਰਤੀਸ਼ਤ
• ਹੁਣ ਤੱਕ ਟੀਕੇ ਦੀ ਕੁੱਲ ਖੁਰਾਕ - 202.79 ਕਰੋੜ