Coronavirus Cases in India: ਕੋਰੋਨਾ ਨੇ ਇੱਕ ਹਫ਼ਤੇ 'ਚ ਮਚਾਇਆ ਕਹਿਰ! ਇਨ੍ਹਾਂ ਸੂਬਿਆਂ 'ਚ ਹਾਲਾਤ ਸਭ ਤੋਂ ਮਾੜੇ
Coronavirus Cases: ਪਿਛਲੇ ਹਫਤੇ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵੀ ਤੇਜ਼ੀ ਨਾਲ ਵਧੇ ਹਨ। ਪਿਛਲੇ ਸੱਤ ਦਿਨਾਂ ਵਿੱਚ, ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 48 ਹੋ ਗਈ ਹੈ। ਜੋ ਪਿਛਲੇ ਸੱਤ ਦਿਨਾਂ 'ਚ ਸਿਰਫ਼ 38 ਸੀ।
COVID-19 Cases: ਭਾਰਤ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੇ ਇੱਕ ਵਾਰ ਫਿਰ ਲੋਕਾਂ ਵਿੱਚ ਦਹਿਸ਼ਤ ਫੈਲਾਉਣੀ ਸ਼ੁਰੂ ਕਰ ਦਿੱਤੀ ਹੈ। ਪਿਛਲੇ ਸੱਤ ਦਿਨਾਂ ਵਿੱਚ, ਰੋਜ਼ਾਨਾ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਦੀ ਔਸਤ ਦੁੱਗਣੀ ਹੋ ਗਈ ਹੈ। 30 ਮਾਰਚ ਤੋਂ 5 ਅਪ੍ਰੈਲ ਤੱਕ ਭਾਰਤ ਵਿੱਚ ਕੋਰੋਨਾ ਦੇ 26 ਹਜ਼ਾਰ 361 ਮਾਮਲੇ ਸਾਹਮਣੇ ਆਏ ਹਨ। ਜੋ ਪਿਛਲੇ ਹਫ਼ਤੇ (23 ਤੋਂ 29 ਮਾਰਚ) ਵਿੱਚ 13 ਹਜ਼ਾਰ 274 ਸੀ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ (6 ਅਪ੍ਰੈਲ) ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ ਕੋਰੋਨਾ ਦੇ 5 ਹਜ਼ਾਰ 335 ਮਾਮਲੇ ਸਾਹਮਣੇ ਆਏ ਹਨ।
ਕੇਰਲ ਕੋਰੋਨਾ ਸੰਕਰਮਣ ਦੇ 1912 ਮਾਮਲਿਆਂ ਦੇ ਨਾਲ ਸੂਚੀ ਵਿੱਚ ਸਭ ਤੋਂ ਉੱਪਰ ਹੈ। 6 ਅਪ੍ਰੈਲ ਨੂੰ, ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿੱਚ 20 ਪ੍ਰਤੀਸ਼ਤ ਦੀ ਛਾਲ ਦਰਜ ਕੀਤੀ ਗਈ ਸੀ। ਪਿਛਲੇ ਸਾਲ 22 ਸਤੰਬਰ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਕੋਰੋਨਾ ਦੇ ਰੋਜ਼ਾਨਾ ਮਾਮਲੇ 5 ਹਜ਼ਾਰ ਨੂੰ ਪਾਰ ਕਰ ਗਏ ਹਨ। ਇਸ ਦੇ ਨਾਲ ਹੀ ਕੇਰਲ, ਦਿੱਲੀ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਯੂਪੀ ਵਰਗੇ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ।
ਮਰਨ ਵਾਲਿਆਂ ਦੀ ਗਿਣਤੀ ਵੀ ਵਧੀ
ਪਿਛਲੇ ਹਫਤੇ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵੀ ਤੇਜ਼ੀ ਨਾਲ ਵਧੇ ਹਨ। ਪਿਛਲੇ ਸੱਤ ਦਿਨਾਂ ਵਿੱਚ, ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 48 ਹੋ ਗਈ ਹੈ। ਜੋ ਪਿਛਲੇ ਸੱਤ ਦਿਨਾਂ ਵਿੱਚ ਸਿਰਫ਼ 38 ਸੀ। ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿੱਚ ਦੋ, ਕਰਨਾਟਕ ਵਿੱਚ ਦੋ, ਕੇਰਲ ਵਿੱਚ ਇੱਕ ਅਤੇ ਪੰਜਾਬ ਵਿੱਚ ਇੱਕ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
ਉਨ੍ਹਾਂ ਕਿਹਾ, ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਹਾਲਾਂਕਿ, ਸਰਕਾਰ ਦੀ ਵੱਲੋਂ ਸੂਬਿਆਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਹਸਪਤਾਲਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਕੋਰੋਨਾ ਦਾ ਡਰ ਇਨ੍ਹਾਂ ਸੂਬਿਆਂ ਵਿਚ ਵਧ
ਪਿਛਲੇ ਸੱਤ ਦਿਨਾਂ ਵਿੱਚ, ਕੇਰਲ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਸਿਖਰ 'ਤੇ ਤਿੰਨ ਗੁਣਾ ਹੋ ਗਈ ਹੈ। ਕੇਰਲ ਵਿੱਚ 3 ਹਜ਼ਾਰ 878 ਮਾਮਲੇ ਦਰਜ ਕੀਤੇ ਗਏ ਹਨ। ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵੀ 2.3 ਗੁਣਾ ਦੀ ਛਾਲ ਦਰਜ ਕੀਤੀ ਗਈ ਹੈ। ਜਿਸ ਕਾਰਨ ਦਿੱਲੀ ਵਿੱਚ ਪਿਛਲੇ ਸੱਤ ਦਿਨਾਂ ਵਿੱਚ 2 ਹਜ਼ਾਰ 703 ਮਾਮਲੇ ਸਾਹਮਣੇ ਆਏ ਹਨ। ਜੋ ਪਿਛਲੇ ਸੱਤ ਦਿਨਾਂ ਵਿੱਚ ਸਿਰਫ਼ 1 ਹਜ਼ਾਰ 190 ਸਨ। ਇਸੇ ਤਰ੍ਹਾਂ ਗੁਜਰਾਤ ਵਿੱਚ 2 ਹਜ਼ਾਰ 298 ਮਾਮਲੇ ਸਾਹਮਣੇ ਆਏ, ਜੋ ਪਹਿਲੇ ਸੱਤ ਦਿਨਾਂ ਵਿੱਚ 2 ਹਜ਼ਾਰ 226 ਸਨ।
ਉੱਤਰ ਭਾਰਤ ਦੇ ਸੂਬਿਆਂ ਵਿੱਚ ਵੀ ਕੋਰੋਨਾ ਤੇਜ਼ੀ ਨਾਲ ਫੈਲਦਾ ਨਜ਼ਰ ਆ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਸੱਤ ਦਿਨਾਂ ਵਿੱਚ ਕੋਰੋਨਾ ਸੰਕਰਮਣ ਦੇ 1 ਹਜ਼ਾਰ 768 ਮਾਮਲੇ ਦਰਜ ਕੀਤੇ ਗਏ ਹਨ। ਜੋ ਪਿਛਲੇ ਸੱਤ ਦਿਨਾਂ ਵਿੱਚ ਸਿਰਫ਼ 786 ਸਨ। ਜੇਕਰ ਦੇਖਿਆ ਜਾਵੇ ਤਾਂ ਹਿਮਾਚਲ ਪ੍ਰਦੇਸ਼ 'ਚ ਕੋਰੋਨਾ ਦੀ ਰਫਤਾਰ 2.25 ਗੁਣਾ ਹੋ ਗਈ ਹੈ। ਹਰਿਆਣਾ ਵਿੱਚ 2.5 ਗੁਣਾ ਦੀ ਰਫ਼ਤਾਰ ਨਾਲ 1 ਹਜ਼ਾਰ 176 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਯੂਪੀ ਵਿੱਚ ਪਿਛਲੇ ਸੱਤ ਦਿਨਾਂ ਵਿੱਚ 2.2 ਗੁਣਾ ਵੱਧ ਕੇ 800 ਮਾਮਲੇ ਦਰਜ ਕੀਤੇ ਗਏ ਹਨ।
ਵੀਰਵਾਰ ਦੇਰ ਰਾਤ ਪੰਜ ਰਾਜਾਂ ਦੁਆਰਾ ਕੋਰੋਨਾ ਸੰਕਰਮਣ ਦੇ ਅੰਕੜੇ ਜਾਰੀ ਕੀਤੇ ਗਏ। ਮਹਾਰਾਸ਼ਟਰ ਵਿੱਚ 803, ਦਿੱਲੀ ਵਿੱਚ 606, ਹਰਿਆਣਾ ਵਿੱਚ 318 ਅਤੇ ਰਾਜਸਥਾਨ ਵਿੱਚ 100 ਮਾਮਲੇ ਦਰਜ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਕੋਰੋਨਾ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੁੱਕਰਵਾਰ (7 ਅਪ੍ਰੈਲ) ਨੂੰ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਬੈਠਕ ਕਰ ਸਕਦੇ ਹਨ।