Coronavirus Cases Today: ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ 19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 11 ਹਜ਼ਾਰ 903 ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਕੱਲ੍ਹ 311 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 59 ਹਜ਼ਾਰ 191 ਹੋ ਗਈ ਹੈ। ਜਾਣੋ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।


ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 14 ਹਜ਼ਾਰ 159 ਲੋਕ ਠੀਕ ਹੋਏ ਹਨ। ਇਸ ਸਮੇਂ ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਇੱਕ ਲੱਖ 51 ਹਜ਼ਾਰ 209 ਹੈ। ਵੱਡੀ ਗੱਲ ਇਹ ਹੈ ਕਿ 252 ਦਿਨਾਂ ਬਾਅਦ ਐਕਟਿਵ ਕੇਸਾਂ ਦੀ ਇਹ ਗਿਣਤੀ ਸਭ ਤੋਂ ਘੱਟ ਹੈ। ਦੇਸ਼ ਵਿੱਚ ਹੁਣ ਤੱਕ 3 ਕਰੋੜ 36 ਲੱਖ 97 ਹਜ਼ਾਰ 740 ਲੋਕ ਠੀਕ ਹੋ ਚੁੱਕੇ ਹਨ।


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ ਕੋਰੋਨਾ ਦੀਆਂ 41 ਲੱਖ 16 ਹਜ਼ਾਰ 203 ਖੁਰਾਕਾਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ 107 ਕਰੋੜ 29 ਲੱਖ 66 ਹਜ਼ਾਰ 315 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।


ਪੰਜਾਬ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਕਰੋਨਾਵਾਇਰਸ ਕਾਰਨ ਕੋਈ ਮੌਤ ਨਹੀਂ ਹੋਈ। ਸਿਹਤ ਵਿਭਾਗ ਅਨੁਸਾਰ ਸੂਬੇ ’ਚ ਕਰੋਨਾ ਦੇ 15 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 32 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 228 ਐਕਟਿਵ ਕੇਸ ਹਨ। 


ਸੂਬੇ ’ਚ ਹੁਣ ਤੱਕ ਕਰੋਨਾ ਮ੍ਰਿਤਕਾਂ ਦਾ ਅੰਕੜਾ 16561 ’ਤੇ ਪਹੁੰਚ ਚੁੱਕਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 11 ਨਵੇਂ ਕੇਸ ਸਾਹਮਣੇ ਆਏ ਹਨ ਤੇ 21 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਹਰਿਆਣਾ ’ਚ 105 ਐਕਟਿਵ ਕੇਸ ਹਨ।


ਇਹ ਵੀ ਪੜ੍ਹੋ: ਜਦੋਂ ਸਿੱਖਿਆ ਮੰਤਰੀ ਪਰਗਟ ਸਿੰਘ ਚੁੱਪ-ਚੁਪੀਤੇ ਪਹੁੰਚ ਗਏ ਡੀਪੀਈ ਦਫਤਰ, ਜਾਣੋ ਫਿਰ ਅੱਗੇ ਕੀ ਹੋਇਆ...


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904