Coronavirus Cases Today India : ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਹੁਣ ਘੱਟ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 44 ਹਜ਼ਾਰ 877 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 684 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 50 ਹਜ਼ਾਰ 407 ਕੇਸ ਦਰਜ ਕੀਤੇ ਗਏ ਸਨ। ਦੇਸ਼ ਵਿੱਚ ਪੌਜ਼ੀਟਿਵ ਦਰ ਹੁਣ 3.17 ਹੋ ਗਈ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।



ਐਕਟਿਵ ਕੇਸ ਘੱਟ ਕੇ 5 ਲੱਖ 37 ਹਜ਼ਾਰ 45 ਹੋ ਗਏ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 5 ਲੱਖ 37 ਹਜ਼ਾਰ 45 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 8 ਹਜ਼ਾਰ 665 ਹੋ ਗਈ ਹੈ। ਅੰਕੜਿਆਂ ਅਨੁਸਾਰ ਹੁਣ ਤਕ 4 ਕਰੋੜ 15 ਲੱਖ 85 ਹਜ਼ਾਰ 711 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।






ਸ਼ਨੀਵਾਰ ਨੂੰ ਦਿੱਲੀ ਵਿੱਚ ਕੋਵਿਡ -19 ਦੇ 920 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਸੰਕ੍ਰਮਣ ਕਾਰਨ 13 ਹੋਰ ਲੋਕਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ 'ਚ ਕਿਹਾ ਗਿਆ ਹੈ ਕਿ ਰਾਜਧਾਨੀ 'ਚ ਇਨਫੈਕਸ਼ਨ ਦੀ ਦਰ 1.68 ਫੀਸਦੀ 'ਤੇ ਆ ਗਈ ਹੈ। ਰਾਸ਼ਟਰੀ ਰਾਜਧਾਨੀ ਵਿਚ ਸੰਕਰਮਣ ਦੇ ਮਾਮਲਿਆਂ ਦੀ ਗਿਣਤੀ ਵਧ ਕੇ 18,50,516 ਹੋ ਗਈ ਹੈ, ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 26,060 ਹੋ ਗਈ ਹੈ।

ਹੁਣ ਤਕ ਲਗਭਗ 172 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾ ਵਾਇਰਸ ਵੈਕਸੀਨ ਦੀਆਂ ਲਗਭਗ 172 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 49 ਲੱਖ 16 ਹਜ਼ਾਰ 801 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 172 ਕਰੋੜ 81 ਲੱਖ 49 ਹਜ਼ਾਰ 447 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਸਿਹਤ ਕਰਮਚਾਰੀਆਂ, ਫਰੰਟਲਾਈਨ ਵਰਕਰਾਂ ਅਤੇ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੁਣ ਤਕ 1.72 ਕਰੋੜ ਤੋਂ ਵੱਧ ਸਾਵਧਾਨੀ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਮਹਾਮਾਰੀ ਦੇ ਵਿਰੁੱਧ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਪਿਛਲੇ ਸਾਲ 16 ਜਨਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਫਰੰਟਲਾਈਨ ਕਰਮਚਾਰੀਆਂ ਦਾ ਟੀਕਾਕਰਨ ਪਿਛਲੇ ਸਾਲ 2 ਫਰਵਰੀ ਤੋਂ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਵੱਖ-ਵੱਖ ਉਮਰ ਵਰਗਾਂ ਲਈ ਟੀਕਾਕਰਨ ਸ਼ੁਰੂ ਹੋ ਗਿਆ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904