Coronavirus Cases Today in India: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ 59 ਹਜ਼ਾਰ 632 ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ 327 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 3623 ਮਾਮਲੇ ਸਾਹਮਣੇ ਆ ਚੁੱਕੇ ਹਨ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

Continues below advertisement


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 5 ਲੱਖ 90 ਹਜ਼ਾਰ 611 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 83 ਹਜ਼ਾਰ 790 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 40 ਹਜ਼ਾਰ 863 ਲੋਕ ਠੀਕ ਹੋਏ ਸਨ। ਇਸ ਤੋਂ ਬਾਅਦ ਹੁਣ ਤੱਕ 3 ਕਰੋੜ 44 ਲੱਖ 53 ਹਜ਼ਾਰ 603 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।


ਹੁਣ ਤੱਕ 151 ਕਰੋੜ ਤੋਂ ਵੱਧ ਵੈਕਸੀਨੇਸ਼ਨ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 151 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 89 ਲੱਖ 28 ਹਜ਼ਾਰ 316 ਡੋਜ਼ਾਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਹੁਣ ਤੱਕ 151 ਕਰੋੜ 57 ਲੱਖ 60 ਹਜ਼ਾਰ 645 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ। ਸਿਹਤ ਮੰਤਰਾਲੇ ਅਨੁਸਾਰ, ਦੇਸ਼ ਵਿੱਚ 91 ਪ੍ਰਤੀਸ਼ਤ ਤੋਂ ਵੱਧ ਬਾਲਗ ਆਬਾਦੀ ਨੂੰ ਟੀਕੇ ਦੀ ਘੱਟੋ-ਘੱਟ ਇੱਕ ਖੁਰਾਕ ਦਿੱਤੀ ਗਈ ਹੈ, ਜਦੋਂਕਿ 66 ਪ੍ਰਤੀਸ਼ਤ ਆਬਾਦੀ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਹੈ। ਦੇਸ਼ ਵਿੱਚ, 15-17 ਸਾਲ ਦੀ ਉਮਰ ਦੇ 22 ਪ੍ਰਤੀਸ਼ਤ ਕਿਸ਼ੋਰਾਂ ਨੂੰ ਕੋਵਿਡ-19 ਵਿਰੋਧੀ ਟੀਕਿਆਂ ਦੀ ਪਹਿਲੀ ਖੁਰਾਕ ਮਿਲੀ ਹੈ।



ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਜਾਣਕਾਰੀ ਦਿੱਤੀ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਲਈ 15 ਲੱਖ 63 ਹਜ਼ਾਰ 566 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 3623 ਲੋਕ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ, ਜਦੋਂਕਿ 1409 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਇਸ ਵੇਰੀਐਂਟ ਨਾਲ ਸੰਕਰਮਿਤ ਰਾਜਾਂ ਦੀ ਗਿਣਤੀ 27 ਹੋ ਗਈ ਹੈ। ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਤੇ ਰਾਜਧਾਨੀ ਦਿੱਲੀ ਵਿੱਚ ਹਨ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin


https://apps.apple.com/in/app/abp-live-news/id81111490