Coronavirus Cases Today 06 November: ਦੇਸ਼ 'ਚ ਪਿਛਲੇ 24 ਘੰਟਿਆਂ 'ਚ 11 ਹਜ਼ਾਰ ਦੇ ਕਰੀਬ ਕੋਰੋਨਾ ਕੇਸ ਆਏ ਸਾਹਮਣੇ, 392 ਲੋਕਾਂ ਦੀ ਮੌਤ
Coronavirus Cases in India: ਹੁਣ ਨਵੇਂ ਮਾਮਲਿਆਂ ਵਿੱਚ ਕੁਝ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 10 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 392 ਲੋਕਾਂ ਦੀ ਮੌਤ ਹੋ ਗਈ ਸੀ।
Covid 19 Vaccine: ਦੇਸ਼ 'ਚ ਘਾਤਕ ਕੋਰੋਨਾ ਵਾਇਰਸ (ਕੋਵਿਡ 19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਹਾਲਾਂਕਿ, ਹੁਣ ਨਵੇਂ ਮਾਮਲਿਆਂ ਵਿੱਚ ਕੁਝ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 10 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 392 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 60 ਹਜ਼ਾਰ 265 ਹੋ ਗਈ ਹੈ। ਜਾਣੋ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
COVID19 | India reports 10,929 new cases, 392 deaths and 12,509 recoveries in the last 24 hours; active caseload stands at 1,46,950
— ANI (@ANI) November 6, 2021
Total Vaccination : 1,07,92,19,546 pic.twitter.com/xixxN7SvLE
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 12 ਹਜ਼ਾਰ 509 ਲੋਕ ਠੀਕ ਹੋਏ ਹਨ। ਇਸ ਸਮੇਂ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ ਇੱਕ ਲੱਖ 46 ਹਜ਼ਾਰ 950 ਰਹਿ ਗਈ ਹੈ। ਦੇਸ਼ ਵਿੱਚ ਹੁਣ ਤੱਕ 3 ਕਰੋੜ 37 ਲੱਖ 37 ਹਜ਼ਾਰ 468 ਲੋਕ ਠੀਕ ਹੋ ਚੁੱਕੇ ਹਨ।
ਟੀਕੇ ਦਾ ਅੰਕੜਾ 107 ਕਰੋੜ ਤੋਂ ਪਾਰ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੱਲ੍ਹ ਦੇਸ਼ ਵਿੱਚ ਕੋਰੋਨਾ ਦੀਆਂ 20 ਲੱਖ 75 ਹਜ਼ਾਰ 942 ਖੁਰਾਕਾਂ ਦਿੱਤੀਆਂ ਗਈਆਂ ਸੀ। ਜਿਸ ਤੋਂ ਬਾਅਦ ਹੁਣ ਤੱਕ ਦੇਸ਼ ਵਿੱਚ 107 ਕਰੋੜ 92 ਲੱਖ 19 ਹਜ਼ਾਰ 546 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: CBSE 2022 Exam Date Sheet: 10ਵੀਂ-12ਵੀਂ ਦੀ ਪ੍ਰੀਖਿਆ ਨੂੰ ਲੈ ਕੇ CBSE ਦਾ ਵੱਡਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: