ਕੋਰੋਨਾ ਕੇਸਾਂ ਦਾ ਲਗਾਤਾਰ ਡਿੱਗ ਰਿਹਾ ਗ੍ਰਾਫ, 24 ਘੰਟਿਆਂ 'ਚ 15,906 ਨਵੇਂ ਕੇਸ
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ, ਦੇਸ਼ ਵਿੱਚ ਮੌਜੂਦਾ ਸਮੇਂ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਇੱਕ ਲੱਖ 72 ਹਜ਼ਾਰ 594 ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਇੱਕ ਲੱਖ 74 ਹਜ਼ਾਰ 594 ਰਹਿ ਗਈ ਹੈ।
Coronavirus Cases Today: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ (ਕੋਵਿਡ-19) ਦੇ ਨਵੇਂ ਕੇਸਾਂ ਵਿੱਚ ਅੱਜ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਅੰਦਰ ਕੋਰੋਨਾ ਦੇ 15 ਹਜ਼ਾਰ 906 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 561 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 54 ਹਜ਼ਾਰ 269 ਹੋ ਗਈ ਹੈ। ਜਾਣੋ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ, ਦੇਸ਼ ਵਿੱਚ ਮੌਜੂਦਾ ਸਮੇਂ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਇੱਕ ਲੱਖ 72 ਹਜ਼ਾਰ 594 ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਇੱਕ ਲੱਖ 74 ਹਜ਼ਾਰ 594 ਰਹਿ ਗਈ ਹੈ। ਦੇਸ਼ ਵਿੱਚ ਹੁਣ ਤੱਕ 3 ਕਰੋੜ 35 ਲੱਖ 48 ਹਜ਼ਾਰ 605 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
ਦੱਸ ਦਈਏ ਕਿ ਲੰਘੇ ਦਿਨ ਕਰੋਨਾ ਦੇ 16,326 ਕੇਸ ਸਾਹਮਣੇ ਆਏ ਸੀ ਤੇ 666 ਮੌਤਾਂ ਹੋਈਆਂ ਸੀ। ਕੇਰਲਾ ’ਚ ਬੀਤੇ ਇਕ ਦਿਨ ’ਚ 563 ਤੇ ਮਹਾਰਾਸ਼ਟਰ ’ਚ 40 ਮੌਤਾਂ ਹੋਈਆਂ ਸੀ। ਸ਼ੁੱਕਰਵਾਰ ਨੂੰ 13,64,681 ਟੈਸਟ ਕੀਤੇ ਗਏ ਸੀ।
ਪੰਜਾਬ ਦੀ ਗੱਲ ਕੀਏ ਤਾਂ ਸ਼ਨੀਵਾਰ ਨੂੰ ਕਰੋਨਾਵਾਇਰਸ ਕਾਰਨ ਕੋਈ ਮੌਤ ਨਹੀਂ ਹੋਈ। ਸਿਹਤ ਵਿਭਾਗ ਅਨੁਸਾਰ ਸ਼ਨੀਵਾਰ ਨੂੰ ਸੂਬੇ ’ਚ 26 ਨਵੇਂ ਕੇਸ ਸਾਹਮਣੇ ਆਏ ਜਦਕਿ 25 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ। ਇਸ ਸਮੇਂ ਸੂਬੇ ਵਿੱਚ 231 ਐਕਟਿਵ ਕੇਸ ਹਨ। ਪੰਜਾਬ ਵਿੱਚ ਕਰੋਨਾ ਮ੍ਰਿਤਕਾਂ ਦਾ ਅੰਕੜਾ 16,551 ’ਤੇ ਪਹੁੰਚ ਗਿਆ ਹੈ।
ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 8 ਨਵੇਂ ਕੇਸ ਸਾਹਮਣੇ ਆਏ ਹਨ ਤੇ 15 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ। ਹਰਿਆਣਾ ’ਚ 92 ਐਕਟਿਵ ਕੇਸ ਹਨ।