Coronavirus Cases Today in India: ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਜਾਨਲੇਵਾ ਕੋਰੋਨਾਵਾਇਰਸ ਮਹਾਮਾਰੀ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 6531 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 315 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 578 ਮਾਮਲੇ ਸਾਹਮਣੇ ਆ ਚੁੱਕੇ ਹਨ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।


ਣ ਤੱਕ 4 ਲੱਖ 79 ਹਜ਼ਾਰ 997 ਦੀ ਮੌਤ


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 75 ਹਜ਼ਾਰ 841 ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 79 ਹਜ਼ਾਰ 997 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 7141 ਰਿਕਵਰੀ ਹੋਏ ਸੀ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 42 ਲੱਖ 37 ਹਜ਼ਾਰ 795 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।


ਹੁਣ ਤੱਕ 141 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ


ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 141 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 29 ਲੱਖ 93 ਹਜ਼ਾਰ 283 ਡੋਜ਼ਾਂ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਹੁਣ ਤੱਕ 141 ਕਰੋੜ 70 ਲੱਖ 25 ਹਜ਼ਾਰ 654 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।


ਦੇਸ਼ ਵਿੱਚ ਹੁਣ ਤੱਕ ਓਮੀਕ੍ਰੋਨ ਦੇ 578 ਮਾਮਲੇ ਦਰਜ


ਦੇਸ਼ ਵਿੱਚ ਹੁਣ ਤੱਕ 578 ਲੋਕ Omicron ਵੇਰੀਐਂਟ ਨਾਲ ਸੰਕਰਮਿਤ ਹੋਏ ਹਨ। ਕੱਲ੍ਹ ਹਿਮਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਪਹਿਲੀ ਵਾਰ ਓਮੀਕਰੋਨ ਦੇ ਕੇਸ ਦਰਜ ਕੀਤੇ ਗਏ ਸੀ। ਜਿਸ ਤੋਂ ਬਾਅਦ ਦੇਸ਼ ਵਿੱਚ ਇਸ ਵੇਰੀਐਂਟ ਨਾਲ ਸੰਕਰਮਿਤ ਸੂਬਿਆਂ ਦੀ ਗਿਣਤੀ 19 ਹੋ ਗਈ ਹੈ। ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ ਵਿੱਚ ਹਨ। ਹਿਮਾਚਲ ਦੇ ਮੰਡੀ ਵਿੱਚ ਇੱਕ 45 ਸਾਲਾ ਔਰਤ ਓਮੀਕ੍ਰੋਨ ਨਾਲ ਸੰਕਰਮਿਤ ਪਾਈ ਗਈ, ਜਦੋਂ ਕਿ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ 8 ਲੋਕ ਓਮੀਕ੍ਰੋਨ ਨਾਲ ਸੰਕਰਮਿਤ ਪਾਏ ਗਏ ਹਨ।



ਇਹ ਵੀ ਪੜ੍ਹੋ: SKM Meeting: ਕਿਸਾਨ ਸੰਯੁਕਤ ਮਰੋਚਾ ਦੀ 15 ਜਨਵਰੀ ਨੂੰ ਅਹਿਮ ਮੀਟਿੰਗ, ਕਿਸਾਨਾਂ ਦੇ ਚੋਣ ਲੜਨ ਦੇ ਐਲਾਨ 'ਤੇ ਹੋ ਸਕਦੀ ਚਰਚਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904