Coronavirus Cases Update: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 6 ਹਜ਼ਾਰ 822 ਨਵੇਂ ਕੇਸ, ਓਮੀਕਰੋਨ ਤੋਂ 23 ਲੋਕ ਪੌਜ਼ੇਟਿਵ
Corona: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 6 ਹਜ਼ਾਰ 822 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 220 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦੇ 23 ਮਾਮਲੇ ਸਾਹਮਣੇ ਆ ਚੁੱਕੇ ਹਨ।
Coronavirus Cases in India: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ ਪਰ ਕੱਲ੍ਹ ਦੇ ਮੁਕਾਬਲੇ ਅੱਜ ਕੇਸ ਘੱਟ ਆਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 6 ਹਜ਼ਾਰ 822 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 220 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਦੇ 23 ਮਾਮਲੇ ਸਾਹਮਣੇ ਆ ਚੁੱਕੇ ਹਨ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਹੁਣ ਤੱਕ 4 ਲੱਖ 73 ਹਜ਼ਾਰ 757 ਦੀ ਮੌਤ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 95 ਹਜ਼ਾਰ 14 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 73 ਹਜ਼ਾਰ 757 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 10 ਹਜ਼ਾਰ 4 ਰਿਕਵਰੀ ਹੋਈ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 40 ਲੱਖ 79 ਹਜ਼ਾਰ 612 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਹੁਣ ਤੱਕ 128 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 128 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 79 ਲੱਖ 39 ਹਜ਼ਾਰ 38 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 128 ਕਰੋੜ 76 ਲੱਖ 10 ਹਜ਼ਾਰ 590 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਦੇਸ਼ ਵਿੱਚ ਹੁਣ ਤੱਕ 23 ਲੋਕ ਓਮੀਕਰੋਨ ਨਾਲ ਸੰਕਰਮਿਤ
ਸੋਮਵਾਰ ਨੂੰ ਮੁੰਬਈ ਵਿੱਚ ਦੋ ਲੋਕਾਂ ਵਿੱਚ Omicron ਵੇਰੀਐਂਟ ਦੀ ਪੁਸ਼ਟੀ ਹੋਈ। ਦੋਵੇਂ 25 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਪਰਤੇ ਸੀ ਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਇਸ ਤੋਂ ਬਾਅਦ, ਨਮੂਨੇ ਨੂੰ ਜੀਨੋਮ ਸੀਕਵੈਂਸਿੰਗ ਲਈ ਐਨਆਈਵੀ, ਪੁਣੇ ਵਿਖੇ ਭੇਜਿਆ ਗਿਆ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਇਹ ਓਮੀਕਰੋਨ ਹੈ ਜਾਂ ਨਹੀਂ। ਹੁਣ ਉਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਨਾਲ ਮਹਾਰਾਸ਼ਟਰ ਵਿੱਚ ਓਮੀਕਰੋਨ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 10 ਹੋ ਗਈ ਹੈ। ਹੁਣ ਤੱਕ, ਦੇਸ਼ ਭਰ ਵਿੱਚ 23 ਲੋਕਾਂ ਵਿੱਚ Omicron ਵੇਰੀਐਂਟ ਦੀ ਪੁਸ਼ਟੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ: Punjab Congress: ਅੰਦਰੂਨੀ ਕਲੇਸ਼ ਮੁੱਕਣ ਮਗਰੋਂ ਕਾਂਗਰਸ ਦਾ ਐਕਸ਼ਨ ਮੋਡ, ਜਲਦ ਹੋਣਗੇ ਅਹਿਮ ਫੈਸਲੇ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: