Coronavirus Cases Today: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 6650 ਨਵੇਂ ਕੇਸ, ਹੁਣ ਤੱਕ ਮਿਲੇ 358 ਓਮੀਕ੍ਰੋਨ ਮਰੀਜ਼
Coronavirus Cases Today in India: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 6 ਹਜ਼ਾਰ 650 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 374 ਲੋਕਾਂ ਦੀ ਮੌਤ ਹੋ ਗਈ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
Coronavirus Cases Today in India: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਵੱਡੀ ਗੱਲ ਇਹ ਹੈ ਕਿ ਹੁਣ ਦੇਸ਼ ਵਿੱਚ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਵੀ ਵੱਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 6 ਹਜ਼ਾਰ 650 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 374 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 358 ਮਾਮਲੇ ਸਾਹਮਣੇ ਆ ਚੁੱਕੇ ਹਨ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਹੁਣ ਤੱਕ 4 ਲੱਖ 79 ਹਜ਼ਾਰ 133 ਦੀ ਮੌਤ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 77516 ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 79 ਹਜ਼ਾਰ 133 ਹੋ ਗਈ ਹੈ। ਅੰਕੜਿਆਂ ਮੁਤਾਬਕ ਕੱਲ੍ਹ 7051 ਰਿਕਵਰੀ ਹੋਏ ਸੀ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 42 ਲੱਖ 15 ਹਜ਼ਾਰ 977 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਹੁਣ ਤੱਕ 140 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 140 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 57 ਲੱਖ 44 ਹਜ਼ਾਰ 652 ਡੋਜ਼ਾਂ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਹੁਣ ਤੱਕ 140 ਕਰੋੜ 31 ਲੱਖ 63 ਹਜ਼ਾਰ 63 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਦੇਸ਼ ਵਿੱਚ ਹੁਣ ਤੱਕ ਓਮੀਕ੍ਰੋਨ ਦੇ 358 ਮਾਮਲੇ ਦਰਜ
ਇਸ ਦੇ ਨਾਲ ਹੀ ਦੱਸ ਦਈਏ ਕਿ ਸਿਹਤ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਵਿੱਚ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ ਕੁੱਲ ਮਾਮਲਿਆਂ ਦੀ ਗਿਣਤੀ 358 ਹੋ ਗਈ ਹੈ। ਮਹਾਰਾਸ਼ਟਰ ਅਤੇ ਦਿੱਲੀ ਵਿੱਚ ਓਮੀਕ੍ਰੋਨ ਦੇ ਸਭ ਤੋਂ ਵੱਧ 88 ਤੇ 67 ਮਾਮਲੇ ਹਨ। ਚੰਗੀ ਗੱਲ ਇਹ ਹੈ ਕਿ ਓਮੀਕ੍ਰੋਨ ਦੇ 358 ਮਰੀਜ਼ਾਂ ਵਿੱਚੋਂ 114 ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਦਿੱਲੀ 'ਚ 3000 ਰੁਪਏ ਲਈ ਦੋ ਲੋਕਾਂ ਨੂੰ ਪੱਥਰਾਂ ਨਾਲ ਮਾਰਿਆ, ਇੱਕ ਦੀ ਮੌਤ, ਘਟਨਾ ਸੀਸੀਟੀਵੀ 'ਚ ਕੈਦ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: