Coronavirus Cases Today: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਹਾਲਾਂਕਿ, ਹੁਣ ਕੇਸਾਂ ਵਿੱਚ ਕਮੀ ਆਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 8 ਹਜ਼ਾਰ 603 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 415 ਲੋਕਾਂ ਦੀ ਮੌਤ ਹੋ ਗਈ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਹੁਣ ਤੱਕ 4 ਲੱਖ 70 ਹਜ਼ਾਰ 530 ਲੋਕਾਂ ਦੀ ਮੌਤ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 99 ਹਜ਼ਾਰ 974 ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 70 ਹਜ਼ਾਰ 530 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 3 ਕਰੋੜ 40 ਲੱਖ 53 ਹਜ਼ਾਰ 856 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਹੁਣ ਤੱਕ 126 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 126 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 73 ਲੱਖ 63 ਹਜ਼ਾਰ 706 ਡੋਜ਼ਾਂ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਹੁਣ ਤੱਕ 126 ਕਰੋੜ 53 ਲੱਖ 44 ਹਜ਼ਾਰ 975 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ: Punjab Election 2022: ਕੇਜਰੀਵਾਲ ਪੰਜਾਬ ਚੋਣਾਂ ਜਿੱਤ ਗਏ ਤਾਂ ਛੱਡਣਗੇ ਦਿੱਲੀ ਦੀ ਗੱਦੀ? ਜਾਣੋ ਕੀ ਜਵਾਬ ਦਿੱਤਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/