Coronavirus Update: ਰਾਹਤ ਦੀ ਖਬਰ! ਭਾਰਤ 'ਚ ਨਹੀਂ ਓਮੀਕਰੋਨ ਦਾ ਅਸਰ, ਜਾਣੋ ਦੇਸ਼ ਦੇ ਤਾਜ਼ਾ ਹਾਲਾਤ
Coronavirus Cases Today in India: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 8 ਹਜ਼ਾਰ 503 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 624 ਲੋਕਾਂ ਦੀ ਮੌਤ ਹੋ ਗਈ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
Coronavirus Cases Today in India: ਦੁਨੀਆ ਭਰ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦੀ ਦਹਿਸ਼ਤ ਹੈ। ਭਾਰਤ ਲਈ ਰਾਹਤ ਦੀ ਖਬਰ ਹੈ ਕਿ ਅਜੇ ਤੱਕ ਇਸ ਦਾ ਕੋਈ ਅਸਰ ਵਿਖਾਈ ਨਹੀਂ ਦਿੱਤਾ। ਦੇਸ਼ 'ਚ ਹੁਣ ਤਕ ਓਮੀਕ੍ਰੋਨ ਦੇ 23 ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇਸ ਦੇ ਵਿਆਪਕ ਰੂਪ ਵਿੱਚ ਫੈਲਣ ਦਾ ਕੋਈ ਖਤਰਾ ਨਹੀਂ ਹੈ।
ਸਰਕਾਰੀ ਬੁਲਾਰੇ ਮੁਤਾਬਕ ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਵਾਇਰਸ ਦੇ 8503 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 624 ਲੋਕਾਂ ਦੀ ਮੌਤ ਹੋ ਗਈ। ਬੇਸ਼ੱਕ ਦੇਸ਼ 'ਚ ਹੁਣ ਤਕ ਓਮੀਕ੍ਰੋਨ ਵੇਰੀਐਂਟ ਦੇ 23 ਮਾਮਲੇ ਸਾਹਮਣੇ ਆਏ ਹਨ ਪਰ ਹਾਲਾਤ ਕੰਟਰੋਲ ਵਿੱਚ ਹੈ। ਜਾਣੋ ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ?
ਹੁਣ ਤਕ 4 ਲੱਖ 74 ਹਜ਼ਾਰ 735 ਦੀ ਮੌਤ ਹੋਈ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਐਕਟਿਵ ਕੇਸਾਂ ਦੀ ਗਿਣਤੀ 94,943 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 74 ਹਜ਼ਾਰ 735 ਹੋ ਗਈ ਹੈ। ਅੰਕੜਿਆਂ ਅਨੁਸਾਰ ਬੀਤੇ ਦਿਨੀਂ 7678 ਲੋਕ ਠੀਕ ਹੋਏ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 41 ਲੱਖ 5 ਹਜ਼ਾਰ 66 ਲੋਕ ਲਾਗ ਤੋਂ ਠੀਕ ਹੋ ਚੁੱਕੇ ਹਨ।
ਹੁਣ ਤਕ 131 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ
ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾ ਵਾਇਰਸ ਵੈਕਸੀਨ ਦੀਆਂ 131 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ ਤਕ 74 ਲੱਖ 57 ਹਜ਼ਾਰ 970 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 131 ਕਰੋੜ 18 ਲੱਖ 87 ਹਜ਼ਾਰ 257 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਦੇਸ਼ 'ਚ ਹੁਣ ਤਕ 23 ਲੋਕ ਓਮੀਕ੍ਰੋਨ ਨਾਲ ਸੰਕਰਮਿਤ
ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ 23 ਮਾਮਲੇ ਸਾਹਮਣੇ ਆਏ ਹਨ ਤੇ ਅਧਿਕਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮਹਾਰਾਸ਼ਟਰ 'ਚ ਓਮੀਕ੍ਰੋਨ ਦੇ ਸਭ ਤੋਂ ਵੱਧ 10 ਮਾਮਲੇ ਹਨ। ਇਸ ਤੋਂ ਬਾਅਦ ਰਾਜਸਥਾਨ 'ਚ 9 ਕੇਸ ਹਨ। ਸੂਤਰਾਂ ਅਨੁਸਾਰ 100 ਤੋਂ ਵੱਧ ਦੇਸ਼ ਅਜਿਹੇ ਹਨ ਜੋ ਵਿਦੇਸ਼ੀ ਯਾਤਰਾ ਲਈ ਭਾਰਤ ਸਰਕਾਰ ਦੁਆਰਾ ਜਾਰੀ ਵੈਕਸੀਨ ਸਰਟੀਫ਼ਿਕੇਟ ਸਵੀਕਾਰ ਕਰ ਰਹੇ ਹਨ। ਵਿਸ਼ਵ ਪੱਧਰ 'ਤੇ ਓਮੀਕ੍ਰੋਨ ਵੇਰੀਐਂਟ ਦੇ 2,303 ਮਾਮਲੇ ਹਨ।
ਇਹ ਵੀ ਪੜ੍ਹੋ: ਓਲਡ ਹਮਰ ਨੂੰ ਬਣਾਇਆ ਇਲੈਕਟ੍ਰਿਕ, ਟਾਪ ਸਪੀਡ 200 kmph, ਜਾਣੋ ਕਿਵੇਂ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: