Coronavirus Cases Today: ਦੇਸ਼ 'ਚ ਜਾਨਲੇਵਾ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਹਾਲਾਂਕਿ ਹੁਣ ਕੇਸਾਂ 'ਚ ਕਮੀ ਵੇਖਣ ਨੂੰ ਮਿਲ ਰਹੀ ਹੈ। ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਵਾਇਰਸ ਦੇ 9 ਹਜ਼ਾਰ 216 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 391 ਲੋਕਾਂ ਦੀ ਮੌਤ ਹੋ ਗਈ। ਵੱਡੀ ਗੱਲ ਇਹ ਹੈ ਕਿ ਓਮੀਕ੍ਰੋਨ ਨੇ ਦੇਸ਼ 'ਚ ਦਸਤਕ ਦੇ ਦਿੱਤੀ ਹੈ। ਕਰਨਾਟਕ ਦੀ ਰਾਜਧਾਨੀ ਬੰਗਲੁਰੂ '2 ਲੋਕ ਓਮੀਕ੍ਰੋਨ ਵੇਰੀਐਂਟ ਨਾਲ ਪੌਜ਼ੇਟਿਵ ਪਾਏ ਗਏ ਹਨ। ਜਾਣੋ ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ?


ਹੁਣ ਤਕ 4 ਲੱਖ 70 ਹਜ਼ਾਰ 115 ਦੀ ਮੌਤ?


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਐਕਟਿਵ ਕੇਸਾਂ ਦੀ ਗਿਣਤੀ 99 ਹਜ਼ਾਰ 976 ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 70 ਹਜ਼ਾਰ 115 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤਕ 3 ਕਰੋੜ 40 ਲੱਖ 45 ਹਜ਼ਾਰ 666 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।


ਹੁਣ ਤਕ 125 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ


ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 125 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 73 ਲੱਖ 67 ਹਜ਼ਾਰ 230 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 125 ਕਰੋੜ 75 ਲੱਖ 5 ਹਜ਼ਾਰ 514 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।


ਓਮੀਕ੍ਰੋਨ ਦੀ ਭਾਰਤ 'ਚ ਐਂਟਰੀ


ਦੇਸ਼ '2 ਲੋਕ ਓਮੀਕ੍ਰੋਨ ਨਾਲ ਪੌਜ਼ੇਟਿਵ ਪਾਏ ਗਏ ਹਨ। ਚਿੰਤਾ ਦੀ ਗੱਲ ਇਹ ਹੈ ਕਿ ਡੈਲਟਾ ਵੇਰੀਐਂਟ, ਜਿਸ ਨੇ ਦੂਜੀ ਲਹਿਰ 'ਚ ਹਜ਼ਾਰਾਂ ਲੋਕਾਂ ਦੀ ਜਾਨ ਲੈ ਲਈ, ਇਹ ਵਾਇਰਸ ਉਸ ਤੋਂ ਕਈ ਗੁਣਾ ਜ਼ਿਆਦਾ ਖ਼ਤਰਨਾਕ ਹੈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਭਾਰਤ ਦੇ ਕਰਨਾਟਕ 'ਚ ਓਮੀਕ੍ਰੋਨ ਦੇ 2 ਮਾਮਲੇ ਸਾਹਮਣੇ ਆਏ ਹਨ। ਦੋਵੇਂ ਸੰਕਰਮਿਤ ਮਰਦ ਹਨ, ਜਿਨ੍ਹਾਂ ਦੀ ਉਮਰ 66 ਸਾਲ ਤੇ 46 ਸਾਲ ਹੈ।


ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਦੱਸਿਆ ਕਿ ਕੇਰਲ ਸਰਕਾਰ ਨੇ ਓਮੀਕ੍ਰੋਨ ਦੇ ਮੱਦੇਨਜ਼ਰ ਸਾਰੇ ਜ਼ਰੂਰੀ ਕਦਮ ਚੁੱਕੇ ਹਨ। ਅਸੀਂ ਏਅਰਪੋਰਟ 'ਤੇ RT-PCR ਟੈਸਟ ਕਰ ਰਹੇ ਹਾਂ। ਉੱਚ ਜ਼ੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਤੇ 7 ਦਿਨਾਂ ਦਾ ਘਰੇਲੂ ਕੁਆਰੰਟੀਨ ਲਾਜ਼ਮੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ RT-PCR ਟੈਸਟ ਕਰਵਾਉਣਾ ਹੋਵੇਗਾ।


ਦਿੱਲੀ ਦੇ ਫ਼ੋਰਟਿਸ ਹਸਪਤਾਲ ਦੇ ਡਾਕਟਰ ਅਸ਼ੋਕ ਸੇਠ ਨੇ ਦੱਸਿਆ ਕਿ ਓਮੀਕ੍ਰੋਨ ਵਾਇਰਸ ਸਭ ਤੋਂ ਪਹਿਲਾਂ ਦੱਖਣੀ ਅਫਰੀਕਾ 'ਚ ਪਾਇਆ ਗਿਆ ਸੀ। ਇਸ 'ਚ ਬਹੁਤ ਸਾਰੇ ਬਦਲਾਅ ਹਨ। ਜਦੋਂ ਵਾਇਰਸ ਆਪਣੀ ਦਿੱਖ ਬਦਲਦਾ ਹੈ ਤਾਂ ਇਹ ਹੋਰ ਖ਼ਤਰਨਾਕ ਹੋ ਸਕਦਾ ਹੈ। ਲੋਕਾਂ ਨੂੰ ਕੋਵਿਡ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਸਾਡਾ ਦੇਸ਼ ਇਸ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।



ਇਹ ਵੀ ਪੜ੍ਹੋ: Shocking News: ਕੱਪੜਿਆਂ ਵਾਂਗ ਪਤੀ ਬਦਲ ਦਿੰਦੀ ਇਹ ਔਰਤ, 11 ਵਾਰ ਕੀਤੇ ਵਿਆਹ, ਅੱਜ ਵੀ ਲਾੜੇ ਦੀ ਤਲਾਸ਼


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904