Coronavirus Cases Today: ਦੇਸ਼ 'ਚ ਬੇਲਗਾਮ ਕੋਰੋਨਾ, ਕੇਸਾਂ 'ਚ 27% ਦਾ ਭਾਰੀ ਉਛਾਲ, 2 ਲੱਖ 47 ਤੋਂ ਜ਼ਿਆਦਾ ਨਵੇਂ ਕੇਸ ਦਰਜ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 154 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 76 ਲੱਖ 32 ਹਜ਼ਾਰ 24 ਡੋਜ਼ਾਂ ਦਿੱਤੀਆਂ ਗਈਆਂ ਸਨ
Coronavirus Cases Today in India: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 47 ਹਜ਼ਾਰ 417 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 380 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਨਾਲ ਹੀ ਹੁਣ ਤਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 5488 ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ 'ਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 13.11% ਹੈ। ਵੱਡੀ ਗੱਲ ਇਹ ਹੈ ਕਿ ਦੇਸ਼ 'ਚ ਕੱਲ੍ਹ ਨਾਲੋਂ 52 ਹਜ਼ਾਰ 697 ਵੱਧ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਕੋਰੋਨਾ ਦੇ 1 ਲੱਖ 94 ਹਜ਼ਾਰ 720 ਮਾਮਲੇ ਸਾਹਮਣੇ ਆਏ ਸਨ। ਜਾਣੋ ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਐਕਟਿਵ ਕੇਸ ਵਧ ਕੇ 11 ਲੱਖ 17 ਹਜ਼ਾਰ 531 ਹੋਏ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 11 ਲੱਖ 17 ਹਜ਼ਾਰ 531 ਹੋ ਗਈ ਹੈ। ਇਸ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 85 ਹਜ਼ਾਰ 35 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 84 ਹਜ਼ਾਰ 825 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 47 ਲੱਖ 15 ਹਜ਼ਾਰ 361 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਹੁਣ ਤਕ 154 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 154 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 76 ਲੱਖ 32 ਹਜ਼ਾਰ 24 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 154 ਕਰੋੜ 61 ਲੱਖ 39 ਹਜ਼ਾਰ 465 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਦੇਸ਼ 'ਚ ਹੁਣ ਤਕ ਓਮੀਕਰੋਨ ਦੇ 5488 ਮਾਮਲੇ ਦਰਜ ਕੀਤੇ ਜਾ ਚੁੱਕੇ
ਦੇਸ਼ 'ਚ ਹੁਣ ਤਕ 5 ਹਜ਼ਾਰ 488 ਲੋਕ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ ਹੋਏ ਹਨ, ਜਿਨ੍ਹਾਂ 'ਚੋਂ 2162 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ 'ਚ ਇਸ ਵੇਰੀਐਂਟ ਨਾਲ ਸੰਕਰਮਿਤ ਸੂਬਿਆਂ ਦੀ ਗਿਣਤੀ 27 ਹੋ ਗਈ ਹੈ। ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਤੇ ਰਾਜਧਾਨੀ ਦਿੱਲੀ 'ਚ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin