Coronavirus Vaccination: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ (Covid 19) ਦੇ ਮਾਮਲੇ ਵਧ ਰਹੇ ਹਨ। ਵੱਡੀ ਗੱਲ ਇਹ ਹੈ ਕਿ ਹੁਣ ਵੱਡੀ ਗਿਣਤੀ ਵਿੱਚ ਲੋਕ ਵਾਇਰਸ ਦੇ ਸਭ ਤੋਂ ਖ਼ਤਰਨਾਕ ਰੂਪ ਓਮੀਕ੍ਰੋਨ ਨਾਲ ਸੰਕਰਮਿਤ ਹੋ ਰਹੇ ਹਨ। ਇਹ ਵੇਰੀਐਂਟ ਬਾਕੀ ਵੇਰੀਐਂਟਸ ਨਾਲੋਂ ਤੇਜ਼ੀ ਨਾਲ ਫੈਲਦਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਸੂਬਿਆਂ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਨੂੰ ਲੈ ਕੇ ਅੱਜ ਵੱਡੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਬੱਚਿਆਂ ਦੇ ਟੀਕਾਕਰਨ ਬਾਰੇ ਵੀ ਚਰਚਾ ਕੀਤੀ ਜਾਵੇਗੀ।


ਕੇਂਦਰੀ ਸਿਹਤ ਸਕੱਤਰ ਅੱਜ ਸਵੇਰੇ 11:30 ਵਜੇ ਕੋਰੋਨਾ 'ਤੇ ਸੂਬਿਆਂ ਨਾਲ ਮੀਟਿੰਗ ਕਰਨਗੇ। ਮੀਟਿੰਗ ਵਿੱਚ ਓਮੀਕ੍ਰੋਨ ਵੇਰੀਐਂਟ ਤੇ ਸਿਹਤ ਮੰਤਰਾਲੇ ਵੱਲੋਂ ਜਾਰੀ ਨਵੀਂ ਗਾਈਡਲਾਈਨ 'ਤੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਇਸ ਗੱਲ 'ਤੇ ਵੀ ਚਰਚਾ ਕੀਤੀ ਜਾਵੇਗੀ ਕਿ ਨਵੇਂ ਦਿਸ਼ਾ-ਨਿਰਦੇਸ਼ ਤਹਿਤ ਬੱਚਿਆਂ ਦਾ ਟੀਕਾਕਰਨ ਕਿਸ ਤਰ੍ਹਾਂ ਕੀਤਾ ਜਾਵੇਗਾ।


ਕੇਂਦਰ ਵਲੋਂ ਟੀਕਾਕਰਨ ਤੇਜ਼ੀ ਕਰਨ ਦੀ ਸਲਾਹ


ਇਸ ਤੋਂ ਪਹਿਲਾਂ ਕੱਲ੍ਹ, ਕੇਂਦਰ ਨੇ ਚੋਣ ਕੀਤੇ ਸੂਬਿਆਂ ਨੂੰ ਸਲਾਹ ਦਿੱਤੀ ਸੀ ਕਿ ਉਹ ਸਾਰੀਆਂ ਯੋਗ ਆਬਾਦੀਆਂ ਨੂੰ ਕੋਰੋਨਵਾਇਰਸ ਵੈਕਸੀਨ ਦੀ ਪਹਿਲੀ ਖੁਰਾਕ ਵਿੱਚ ਤੇਜ਼ੀ ਲਿਆਉਣ ਤੇ ਇਹ ਯਕੀਨੀ ਬਣਾਉਣ ਕਿ ਜਿਨ੍ਹਾਂ ਨੂੰ ਦੂਜੀ ਖੁਰਾਕ ਨਹੀਂ ਮਿਲੀ ਹੈ, ਉਨ੍ਹਾਂ ਨੂੰ ਉਹ ਦਿੱਤੀ ਜਾਵੇ। ਚੋਣਾਂ ਵਾਲੇ ਸੂਬਿਆਂ ਨੂੰ ਵੀ ਜਾਂਚ ਵਿੱਚ ਤੇਜ਼ੀ ਲਿਆਉਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਸੰਕਰਮਿਤ ਦੀ ਤੁਰੰਤ ਪਛਾਣ ਕਰਕੇ ਸਮੇਂ ਸਿਰ ਜਨਤਕ ਸਿਹਤ ਪ੍ਰਤੀਕਿਰਿਆ ਦੇ ਉਪਾਅ ਸ਼ੁਰੂ ਕੀਤੇ ਜਾ ਸਕਣ।


ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਇਨ੍ਹਾਂ ਸੂਬਿਆਂ ਵਿੱਚ ਕੋਰੋਨਾ ਦੀ ਰੋਕਥਾਮ ਤੇ ਪ੍ਰਬੰਧਨ ਲਈ ਜਨ ਸਿਹਤ ਪ੍ਰਤੀਕਿਰਿਆ ਉਪਾਵਾਂ ਤੇ ਟੀਕਾਕਰਨ ਸਥਿਤੀ ਦੀ ਸਮੀਖਿਆ ਕਰਨ ਲਈ ਪੰਜ ਰਾਜਾਂ ਉੱਤਰਾਖੰਡ, ਗੋਆ, ਮਨੀਪੁਰ, ਉੱਤਰ ਪ੍ਰਦੇਸ਼ ਤੇ ਪੰਜਾਬ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ।


ਬਿਆਨ ਵਿੱਚ ਕਿਹਾ ਗਿਆ ਹੈ ਕਿ ਉੱਤਰਾਖੰਡ ਤੇ ਗੋਆ ਵਿੱਚ ਰਾਸ਼ਟਰੀ ਔਸਤ ਨਾਲੋਂ ਵੱਧ ਪਹਿਲੀ ਤੇ ਦੂਜੀ ਖੁਰਾਕ ਦੀ ਰਿਪੋਰਟ ਕੀਤੀ ਗਈ ਹੈ, ਉੱਤਰ ਪ੍ਰਦੇਸ਼, ਪੰਜਾਬ ਤੇ ਮਨੀਪੁਰ ਵਿੱਚ ਟੀਕਾਕਰਨ ਦਰਾਂ ਰਾਸ਼ਟਰੀ ਔਸਤ ਨਾਲੋਂ ਘੱਟ ਹੈ।



ਇਹ ਵੀ ਪੜ੍ਹੋ: Threats to kill Queen Elizabeth: ਜੱਲ੍ਹਿਆਂਵਾਲਾ ਕਾਂਡ ਦਾ ਬਦਲਾ ਲੈਣ ਲਈ ਮਹਾਰਾਣੀ ਐਲਿਜ਼ਾਬੈੱਥ ਨੂੰ ਜਾਨੋਂ ਮਾਰਨ ਦੀ ਧਮਕੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904