Coronavirus Update: ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਕੱਲ੍ਹ ਦੇ ਮੁਕਾਬਲੇ ਅੱਜ ਵਧੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 85 ਹਜ਼ਾਰ 914 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 665 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 16.16 ਪ੍ਰਤੀਸ਼ਤ ਹੈ। ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਕੱਲ੍ਹ ਨਾਲੋਂ ਅੱਜ 11.7 ਫੀਸਦੀ ਵੱਧ ਮਾਮਲੇ ਸਾਹਮਣੇ ਆਏ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਐਕਟਿਵ ਕੇਸ ਵਧ ਕੇ 22 ਲੱਖ 23 ਹਜ਼ਾਰ 18 ਹੋਏ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 22 ਲੱਖ 23 ਹਜ਼ਾਰ 18 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 91 ਹਜ਼ਾਰ 127 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 99 ਹਜ਼ਾਰ 73 ਲੋਕ ਠੀਕ ਹੋਏ ਸੀ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 73 ਲੱਖ 70 ਹਜ਼ਾਰ 971 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਪੰਜਾਬ ਵਿੱਚ ਅਗਲੇ ਮਹੀਨੇ ਚੋਣਾਂ ਹਨ ਪਰ ਇਸ ਤੋਂ ਪਹਿਲਾਂ ਸੂਬੇ 'ਚ ਸਰਕਾਰੀ ਪ੍ਰਬੰਧਾਂ ਦੀ ਅਣਗਹਿਲੀ ਦੇ ਚੱਲਦਿਆਂ ਕੋਰੋਨਾ ਨਾਲ ਜਾਨਾਂ ਜਾ ਰਹੀਆਂ ਹਨ। ਕੋਰੋਨਾ ਨੂੰ ਰੋਕਣ ਲਈ ਕਦਮ ਚੁੱਕਣ ਵਿੱਚ ਦੇਰੀ ਕਾਰਨ ਮੌਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 39 ਲੋਕਾਂ ਦੀ ਮੌਤ ਹੋਈ ਹੈ। ਇੰਨਾ ਹੀ ਨਹੀਂ, ਪਿਛਲੇ 7 ਦਿਨਾਂ 'ਚ ਕੋਰੋਨਾ ਨਾਲ 214 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਤ ਇਸ ਹੱਦ ਤੱਕ ਵਿਗੜ ਚੁੱਕੇ ਹਨ ਕਿ ਪੰਜਾਬ 'ਚ 106 ਲੋਕ ਵੈਂਟੀਲੇਟਰ 'ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਕੋਰੋਨਾ ਨੂੰ ਰੋਕਣ ਲਈ ਕੋਈ ਸਖ਼ਤੀ ਲੈਂਦੀ ਨਜ਼ਰ ਨਹੀਂ ਆ ਰਹੀ।
ਇਹ ਵੀ ਪੜ੍ਹੋ: ਕੀ ਤੁਸੀਂ ਵੀ ਸਸਤਾ ਘਰ ਖਰੀਦਣਾ ਚਾਹੁੰਦੇ ਹੋ ਤਾਂ ਇਹ ਤਿੰਨ ਬੈਂਕ ਦੇ ਰਹੇ ਮੌਕਾ, ਚੈੱਕ ਕਰੋ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904