Coronavirus in India: ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 2.86 ਲੱਖ ਨਵੇਂ ਕੇਸ ਆਏ ਸਾਹਮਣੇ, ਪੌਜ਼ੇਟੀਵਿਟੀ ਰੇਟ 19.5%
Coronavirus Update: ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 2 ਲੱਖ 85 ਹਜ਼ਾਰ 914 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 665 ਲੋਕਾਂ ਦੀ ਮੌਤ ਹੋ ਗਈ ਹੈ।
Corona Cases in India Today: ਦੇਸ਼ ਵਿੱਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਅਜੇ ਵੀ ਬਰਕਰਾਰ ਹੈ। ਕੋਰੋਨਾ ਸੰਕਰਮਣ ਦੇ ਪਿਛਲੇ 24 ਘੰਟਿਆਂ ਦੌਰਾਨ 2,86,384 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 573 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 22 ਲੱਖ 2 ਹਜ਼ਾਰ 472 ਹੋ ਗਈ ਹੈ। ਕੋਰੋਨਾ ਦੀ ਪੌਜ਼ੇਟੀਵਿਟੀ ਦਰ 16 ਫੀਸਦੀ ਤੋਂ ਵਧ ਕੇ 19.5 ਫੀਸਦੀ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 14 ਲੱਖ 62 ਹਜ਼ਾਰ 261 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਦੇਸ਼ ਵਿੱਚ ਹੁਣ ਤੱਕ 72 ਕਰੋੜ 21 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ।
India reports 2,86,384 new #COVID19 cases, 573 deaths and 3,06,357 recoveries in the last 24 hours
— ANI (@ANI) January 27, 2022
Active case: 22,02,472 (5.46%)
Daily positivity rate: 19.59%
Total Vaccination : 1,63,84,39,207 pic.twitter.com/NKqlGIVaD6
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 2 ਲੱਖ 85 ਹਜ਼ਾਰ 914 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 665 ਲੋਕਾਂ ਦੀ ਮੌਤ ਹੋ ਗਈ ਸੀ। ਆਓ ਜਾਣਦੇ ਹਾਂ ਦੇਸ਼ ਭਰ ਵਿੱਚ ਕੋਰੋਨਾ ਸੰਕ੍ਰਮਣ ਦੇ ਕਿੰਨੇ ਨਵੇਂ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: Punjab Weather Report: ਪੰਜਾਬ 'ਚ ਕੜਾਕੇ ਦੀ ਠੰਢ, ਕੁਝ ਦਿਨ ਹੋਰ ਜਾਰੀ ਰਹੇਗੀ ਸੀਤ ਲਹਿਰ, ਜਾਣੋ ਅੱਜ ਦੀ ਅਪਡੇਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin