Coronavirus Cases In India: ਭਾਰਤ ਵਿੱਚ ਕੋਰੋਨਾ ਦੀ ਰਫ਼ਤਾਰ ਅਜੇ ਰੁਕੀ ਨਹੀਂ ਹੈ। ਸਿਹਤ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਤਾਜ਼ਾ ਅੰਕੜੇ ਜਾਰੀ ਕੀਤੇ ਹਨ। ਲਗਾਤਾਰ ਦੋ ਦਿਨਾਂ ਤੋਂ ਕੋਵਿਡ ਦੇ ਨਵੇਂ ਮਾਮਲਿਆਂ ਦੀ ਗਿਣਤੀ 5 ਹਜ਼ਾਰ ਤੋਂ ਵੱਧ ਆ ਰਹੀ ਹੈ। 


ਹਾਸਲ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੇ 5 ਹਜ਼ਾਰ 880 ਨਵੇਂ ਮਾਮਲੇ ਦਰਜ ਕੀਤੇ ਗਏ। ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਕਾਰਨ ਕੁੱਲ 14 ਲੋਕਾਂ ਦੀ ਮੌਤ ਹੋਈ ਹੈ। ਹੁਣ ਐਕਟਿਵ ਕੇਸਾਂ ਦੀ ਗਿਣਤੀ 35 ਹਜ਼ਾਰ 199 ਹੋ ਗਈ ਹੈ।


ਇਹ ਵੀ ਪੜ੍ਹੋ: ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਯਾਤਰੀ ਦਾ ਹੰਗਾਮਾ, ਵਾਪਸ ਦਿੱਲੀ 'ਚ ਕਰਾਉਣੀ ਪਈ ਲੈਂਡਿੰਗ


ਦਰਅਸਲ ਗਰਮੀਆਂ ਦਾ ਮੌਸਮ ਆਉਂਦੇ ਹੀ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਦੇ ਕੁਝ ਰਾਜਾਂ ਵਿੱਚ ਸਥਿਤੀ ਬਹੁਤ ਗੰਭੀਰ ਬਣੀ ਹੋਈ ਹੈ। ਕੋਰੋਨਾ ਦੇ ਵਧਦੇ ਅੰਕੜੇ ਆਮ ਆਦਮੀ ਤੇ ਪ੍ਰਸ਼ਾਸਨ ਦੋਵਾਂ ਦੀ ਚਿੰਤਾ ਵਧਾ ਰਹੇ ਹਨ। ਕਈ ਰਾਜਾਂ ਵਿੱਚ ਮਾਸਕ ਦਾ ਰੁਝਾਨ ਵਾਪਸ ਆਇਆ ਹੈ ਤੇ ਸਰਕਾਰ ਨੇ ਜਨਤਕ ਥਾਵਾਂ 'ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਕੁਝ ਰਾਜਾਂ ਵਿੱਚ, ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਣ ਤੇ ਬੂਸਟਰ ਡੋਜ਼ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ।


ਕੇਰਲ, ਮਹਾਰਾਸ਼ਟਰ, ਦਿੱਲੀ ਤੇ ਗੁਜਰਾਤ ਵਰਗੇ ਕਈ ਰਾਜਾਂ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ 1799 ਨਵੇਂ ਮਾਮਲੇ ਸਾਹਮਣੇ ਆਏ ਹਨ। 


ਮਹਾਰਾਸ਼ਟਰ ਵਿੱਚ 788 ਤੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 755 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਦਿੱਲੀ ਵਿੱਚ ਕੋਰੋਨਾ ਨੂੰ ਰੋਕਣ ਲਈ ਉਚਿਤ ਉਪਾਅ ਕਰਨ ਤੇ ਵੈਕਸੀਨ ਦੀ ਬੂਸਟਰ ਡੋਜ਼ ਲੈਣ ਦੀ ਸਲਾਹ ਦਿੱਤੀ ਗਈ ਹੈ।


ਇਹ ਵੀ ਪੜ੍ਹੋ: ਮਸਜਿਦ 'ਚ ਨਮਾਜ਼ ਅਦਾ ਕਰ ਰਹੇ ਨਮਾਜ਼ੀਆਂ 'ਤੇ 15 ਤੋਂ 20 ਨੌਜਵਾਨਾਂ ਨੇ ਕੀਤਾ ਹਮਲਾ, ਕਈ ਲੋਕ ਜ਼ਖਮੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।