Coronavirus in India: ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 2.35 ਲੱਖ ਨਵੇਂ ਕੇਸ ਆਉਣ ਨਾਲ ਐਕਟਿਸ ਮਰੀਜ਼ਾਂ ਦੀ ਗਿਣਤੀ 20 ਲੱਖ ਤੋਂ ਪਾਰ
Coronavirus Cases Update: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 35 ਹਜ਼ਾਰ 532 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 871 ਲੋਕਾਂ ਦੀ ਮੌਤ ਹੋ ਗਈ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
Coronavirus Update Today: ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਕੱਲ੍ਹ ਦੇ ਮੁਕਾਬਲੇ ਅੱਜ ਫਿਰ ਘੱਟ ਗਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 35 ਹਜ਼ਾਰ 532 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 871 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਘਟ ਕੇ 13.39 ਫੀਸਦੀ 'ਤੇ ਆ ਗਈ ਹੈ। ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਕੱਲ੍ਹ ਤੋਂ ਹੁਣ ਤੱਕ 15 ਹਜ਼ਾਰ 677 ਮਾਮਲੇ ਘਟੇ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਐਕਟਿਵ ਕੇਸ ਘਟ ਕੇ 20 ਲੱਖ 4 ਹਜ਼ਾਰ 333 ਹੋ ਗਏ ਹਨ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 20 ਲੱਖ 4 ਹਜ਼ਾਰ 333 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 93 ਹਜ਼ਾਰ 198 ਹੋ ਗਈ ਹੈ। ਅੰਕੜਿਆਂ ਮੁਤਾਬਕ ਕੱਲ੍ਹ ਤਿੰਨ ਲੱਖ 35 ਹਜ਼ਾਰ 939 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 83 ਲੱਖ 60 ਹਜ਼ਾਰ 710 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਇਸ ਦੇ ਨਾਲ ਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 165 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 56 ਲੱਖ 72 ਹਜ਼ਾਰ 766 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 165 ਕਰੋੜ 4 ਲੱਖ 87 ਹਜ਼ਾਰ 260 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਉਧਰ ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਕੋਵਿਡ -19 ਨਾਲ ਸਬੰਧਤ ਕੁਝ ਪਾਬੰਦੀਆਂ ਵਿੱਚ ਢਿੱਲ ਦਿੱਤੀ ਅਤੇ 50 ਪ੍ਰਤੀਸ਼ਤ ਸੀਟਾਂ ਦੀ ਸਮਰੱਥਾ ਵਾਲੇ ਸਾਰੇ ਸਿਨੇਮਾ ਹਾਲਾਂ, ਥੀਏਟਰਾਂ ਅਤੇ ਮਲਟੀਪਲੈਕਸਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ। ਇਹ ਜਾਣਕਾਰੀ ਇੱਕ ਸਰਕਾਰੀ ਹੁਕਮ ਵਿੱਚ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਕਈ ਪਾਬੰਦੀਆਂ ਲਾਈਆਂ ਗਈਆਂ ਸੀ।
ਇਹ ਵੀ ਪੜ੍ਹੋ: ਸਰਦੀਆਂ 'ਚ ਬੰਦ ਨੱਕ ਤੋਂ ਹੋ ਪਰੇਸ਼ਾਨ ਤਾਂ ਇਨ੍ਹਾਂ ਟਿਪਸ ਨੂੰ ਅਜ਼ਮਾ ਕੇ ਪਾਓ ਆਰਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin