Coronavirus Cases: COVID-19 ਦੀ ਤੀਜੀ ਲਹਿਰ ਵਿੱਚ ਪਹਿਲੀ ਵਾਰ, ਭਾਰਤ ਵਿੱਚ ਕੇਸਾਂ ਦੀ ਗਿਣਤੀ 3 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ 'ਚ ਤਿੰਨ ਲੱਖ 17 ਹਜ਼ਾਰ 532 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ, ਜੋ ਇੱਕ ਹਫ਼ਤੇ ਪਹਿਲਾਂ ਨਾਲੋਂ 27% ਵੱਧ ਹੈ।  ਇਸ ਦੇ ਨਾਲ ਹੀ 491 ਲੋਕਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 9287 ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਦੇਸ਼ ਵਿੱਚ 3.15 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 2.23 ਲੱਖ ਲੋਕ ਠੀਕ ਹੋਏ ਹਨ। ਇਸ ਦੇ ਨਾਲ ਹੀ ਪਿਛਲੇ ਦਿਨ ਦੇ ਮੁਕਾਬਲੇ ਨਵੇਂ ਸੰਕਰਮਿਤਾਂ ਵਿੱਚ 32,145 ਦਾ ਵਾਧਾ ਦੇਖਿਆ ਗਿਆ ਹੈ। ਇਸ ਤੋਂ ਪਹਿਲਾਂ 18 ਜਨਵਰੀ ਨੂੰ 2.82 ਲੱਖ ਲੋਕ ਸੰਕਰਮਿਤ ਪਾਏ ਗਏ ਸੀ।







ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 19 ਲੱਖ 24 ਹਜ਼ਾਰ 51 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 87 ਹਜ਼ਾਰ 693 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 23 ਹਜ਼ਾਰ 990 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 58 ਲੱਖ 7 ਹਜ਼ਾਰ 29 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।


ਦੱਸ ਦਈਏ ਕਿ ਤੀਜੀ ਲਹਿਰ ਵਿੱਚ ਪਹਿਲੀ ਵਾਰ ਨਵੇਂ ਸੰਕਰਮਿਤਾਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ। 12 ਜਨਵਰੀ ਨੂੰ 2 ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਸੀ। ਇਸ ਦੇ ਨਾਲ ਹੀ ਐਕਟਿਵ ਕੇਸਾਂ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 91 ਹਜ਼ਾਰ 519 ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਸਮੇਂ ਦੇਸ਼ ਵਿੱਚ 19.16 ਲੱਖ ਐਕਟਿਵ ਕੇਸ ਹਨ। ਦੇਸ਼ ਵਿੱਚ ਪਹਿਲੀ ਵਾਰ 2 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋਏ ਹਨ।


ਦੇਸ਼ ਵਿੱਚ ਕੋਰੋਨਾ ਦੀ ਸਥਿਤੀ


ਕੁੱਲ ਸੰਕਰਮਿਤ: 3,82,16,371


ਕੁੱਲ ਰਿਕਵਰੀ: 3,57,96,468


ਕੁੱਲ ਮੌਤਾਂ: 48,76,86


ਫਲਾਈਟਾਂ 'ਤੇ ਪਾਬੰਦੀ


ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 28 ਫਰਵਰੀ ਤੱਕ ਵਧਾ ਦਿੱਤੀ ਹੈ। ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਵੱਲੋਂ ਜਾਰੀ ਬਿਆਨ ਮੁਤਾਬਕ ਬਬਲ ਸਮਝੌਤੇ ਤਹਿਤ ਚੱਲਣ ਵਾਲੀਆਂ ਉਡਾਣਾਂ ਪਹਿਲਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ। ਇਸ ਦੇ ਨਾਲ ਹੀ ਡੀਜੀਸੀਏ ਨੇ ਮਨਜ਼ੂਰ ਕਾਰਗੋ ਉਡਾਣਾਂ ਵੀ ਉਡਾਣ ਭਰ ਸਕਦੀਆਂ ਹਨ।


ਪੰਜਾਬ ਚ ਕੋਰੋਨਾ ਦਾ ਸ਼ਿਕਾਰ ਹੋਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੁੱਧਵਾਰ ਨੂੰ ਕਰੋਨਾਵਾਇਰਸ ਦੀ ਲਪੇਟ ਵਿੱਚ ਆ ਗਏ। ਸ਼੍ਰੋਮਣੀ ਅਕਾਲੀ ਦਲ ਦੇ 94 ਸਾਲਾ ਸਰਪ੍ਰਸਤ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ ਹੈ।


ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਮੈਡੀਕਲ ਬੁਲੇਟਿਨ ਦੇ ਅਨੁਸਾਰ, ਪੰਜਾਬ ਵਿੱਚ 27 ਹੋਰ ਲੋਕਾਂ ਦੀ ਕੋਵਿਡ-19 ਨਾਲ ਮੌਤ ਹੋ ਗਈ, ਜਦੋਂ ਕਿ 7,849 ਨਵੇਂ ਕੋਰੋਨਾਵਾਇਰਸ ਕੇਸਾਂ ਨਾਲ ਰਾਜ ਦੀ ਸੰਕਰਮਣ ਦੀ ਗਿਣਤੀ 6,84,664 ਹੋ ਗਈ ਹੈ। ਸੂਬੇ ਵਿੱਚ ਹੁਣ ਤੱਕ 16,846 ਲੋਕਾਂ ਦੀ ਮੌਤ ਹੋ ਚੁੱਕੀ ਹੈ।


ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਛੇ-ਛੇ, ਜਲੰਧਰ ਵਿੱਚ ਪੰਜ, ਬਠਿੰਡਾ, ਗੁਰਦਾਸਪੁਰ, ਮੁਹਾਲੀ, ਸੰਗਰੂਰ ਵਿੱਚ ਦੋ-ਦੋ ਅਤੇ ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ ਇੱਕ-ਇੱਕ ਮੌਤ ਹੋਈ ਹੈ।


ਹਰਿਆਣਾ ਚ ਕੋਰੋਨਾ ਕੇਸ ਦੀ ਸਥਿਤੀ


ਹਰਿਆਣਾ 'ਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ 8,847 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 8,73,337 ਹੋ ਗਈ ਹੈ। ਇਸ ਤੋਂ ਇਲਾਵਾ 12 ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 10,136 ਹੋ ਗਈ ਹੈ। ਮਹਾਮਾਰੀ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਗੁਰੂਗ੍ਰਾਮ ਜ਼ਿਲ੍ਹੇ ਵਿਚ ਲਾਗ ਦੇ 2,918 ਨਵੇਂ ਮਾਮਲੇ ਸਾਹਮਣੇ ਆਏ ਹਨ।



ਇਹ ਵੀ ਪੜ੍ਹੋ: ਦੂਜੀ ਦੁਨੀਆ ਤੋਂ ਆਇਆ Black Diamond ਦਾ ਟੁਕੜਾ, ਕੀਮਤ ਜਾਣ ਉੱਡ ਜਾਣਗੇ ਹੋਸ਼


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904