COVID Review Meeting: ਚੌਥੀ ਲਹਿਰ ਦੀ ਆਹਟ ਦਰਮਿਆਨ PM ਮੋਦੀ ਦੀ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ, ਹੋ ਸਕਦੇ ਕਈ ਅਹਿਮ ਫੈਸਲੇ
Modi Meeting with CM's: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀਆਂ ਨਾਲ ਪੀਐਮ ਮੋਦੀ ਦੀ ਇਹ ਮੁਲਾਕਾਤ ਵਰਚੁਅਲ ਹੋਵੇਗੀ।
Corona in India: ਦੇਸ਼ 'ਚ ਇੱਕ ਵਾਰ ਫਿਰ ਕੋਰੋਨਾ ਵਾਇਰਸ (Coronavirus in India) ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਬੁੱਧਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ (Meeting With CM's) ਕਰਨਗੇ। ਮੁੱਖ ਮੰਤਰੀਆਂ ਨਾਲ ਪੀਐਮ ਮੋਦੀ ਦੀ ਇਹ ਮੁਲਾਕਾਤ ਵਰਚੁਅਲ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਇਸ ਬੈਠਕ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamta Banerjee) ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਜੇਕਰ ਦੇਸ਼ 'ਚ ਕੋਰੋਨਾ ਦੀ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਮੰਗਲਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2483 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਸੰਕਰਮਣ ਕਾਰਨ 1399 ਲੋਕਾਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਵਰਚੁਅਲ ਮੀਟਿੰਗ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਗੱਲ ਕਰਨ ਅਤੇ ਕੋਰੋਨਾ ਦੀ ਰਫ਼ਤਾਰ ਨੂੰ ਰੋਕਣ ਲਈ ਅਹਿਮ ਮੰਨੀ ਜਾ ਰਹੀ ਹੈ, ਜਿਸ ਵਿੱਚ ਕੁਝ ਵੱਡੇ ਫੈਸਲੇ ਵੀ ਲਏ ਜਾ ਸਕਦੇ ਹਨ।
ਪ੍ਰਧਾਨ ਮੰਤਰੀ ਪਹਿਲਾਂ ਵੀ ਕਰ ਚੁੱਕੇ ਹਨ ਕੋਰੋਨਾ 'ਤੇ ਮੀਟਿੰਗ
ਅੱਜ ਦੀ ਮੀਟਿੰਗ ਵਿੱਚ ਪੀਐਮ ਮੋਦੀ ਸੂਬਿਆਂ ਨੂੰ ਦੇਸ਼ ਦੇ ਲੋਕਾਂ ਨੂੰ ਇੱਕ ਹੋਰ ਬੂਸਟਰ ਡੋਜ਼ ਮੁਫਤ ਦੇਣ ਦੀ ਵੀ ਅਪੀਲ ਕਰ ਸਕਦੇ ਹਨ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੀਐਮ ਮੋਦੀ ਕੋਵਿਡ ਨੂੰ ਲੈ ਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੇਸ਼ ਵਿੱਚ ਕੋਵਿਡ ਦੀ ਜ਼ਮੀਨੀ ਸਥਿਤੀ ਨੂੰ ਸਮਝਣ ਲਈ ਪਹਿਲਾਂ ਹੀ ਮੁੱਖ ਮੰਤਰੀਆਂ ਅਤੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ।
ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਮੀਟਿੰਗ ਵਿੱਚ ਪ੍ਰੇਜ਼ੇਂਟੇਸ਼ਨ ਦੇਣਗੇ। ਇੱਕ ਅਧਿਕਾਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਵਿੱਚ ਕੋਵਿਡ ਨਾਲ ਸਬੰਧਤ ਸਥਿਤੀ ਬਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।
ਕਈ ਤਿਉਹਾਰਾਂ ਦੇ ਨੇੜੇ ਆਉਣ ਦੇ ਨਾਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਲੋਕਾਂ ਨੂੰ ਕੋਰੋਨਵਾਇਰਸ ਦੇ ਖ਼ਤਰੇ ਪ੍ਰਤੀ ਸੁਚੇਤ ਰਹਿਣ ਅਤੇ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਉਚਿਤ ਕੋਸ਼ਿਸ਼ ਜਿਵੇਂ ਕਿ ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 4,30,62,569 ਹੋ ਗਏ ਹਨ। ਐਕਟਿਵ ਕੇਸ ਦੀ ਗੱਲ ਕਰੀਏ ਤਾਂ ਇਹ 15,636 ਹੈ। ਹੁਣ ਤੱਕ ਕੋਰੋਨਾ ਨਾਲ 5.23,622 ਲੋਕਾਂ ਦੀ ਮੌਤ ਹੋ ਚੁੱਕੀ ਹੈ।