ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਕਹਿਰ ਨੂੰ ਬ੍ਰੇਕ ਲੱਗ ਗਈ ਹੈ। ਬੇਸ਼ੱਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕੇਸਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਪਰ ਹੁਣ ਇਹ ਡੇਢ ਲੱਖ ਤੋਂ ਹੇਠਾਂ ਹੀ ਹੈ। ਇੱਥੇ ਬੁੱਧਵਾਰ ਨੂੰ 1 ਲੱਖ 33 ਹਜ਼ਾਰ 953 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ। ਇਹ ਅੰਕੜਾ ਮੰਗਲਵਾਰ ਤੋਂ ਕਰੀਬ 800 ਜ਼ਿਆਦਾ ਹੈ। ਹਾਲਾਂਕਿ, ਸੰਕਰਮਣ ਕਾਰਨ ਮੌਤ ਦੇ ਅੰਕੜਿਆਂ ਵਿੱਚ ਕੋਈ ਖਾਸ ਕਮੀ ਨਹੀਂ ਆਈ। ਪਿਛਲੇ 24 ਘੰਟਿਆਂ ਵਿੱਚ, 2,897 ਲੋਕਾਂ ਦੀ ਮੌਤ ਹੋ ਗਈ।
ਇਹ ਰਾਹਤ ਦੀ ਗੱਲ ਸੀ ਕਿ ਇਸ ਦੌਰਾਨ 2 ਲੱਖ 11 ਹਜ਼ਾਰ 750 ਸੰਕਰਮਿਤ ਵਿਅਕਤੀ ਠੀਕ ਹੋਏ। ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ ਕਮੀ ਆਈ ਹੈ। ਹੁਣ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ 80,749 ਹੈ। ਦੇਸ਼ ਵਿੱਚ ਕੋਰੋਨਾ ਦੇ ਘਟ ਰਹੇ ਅੰਕੜਿਆਂ ਦੇ ਵਿਚਾਲੇ ਅਜੇ ਵੀ 5 ਸੂਬੇ ਅਜਿਹੇ ਹਨ ਜਿੱਥੇ ਇੱਕ ਲੱਖ ਤੋਂ ਵੱਧ ਐਕਟਿਵ ਮਾਮਲੇ ਹਨ। ਇਨ੍ਹਾਂ ਵਿੱਚ ਕਰਨਾਟਕ (2.93 ਲੱਖ), ਤਾਮਿਲਨਾਡੂ (2.88 ਲੱਖ), ਮਹਾਰਾਸ਼ਟਰ (2.16 ਲੱਖ), ਕੇਰਲ (1.92 ਲੱਖ) ਤੇ ਆਂਧਰਾ ਪ੍ਰਦੇਸ਼ (1.43 ਲੱਖ) ਸ਼ਾਮਲ ਹਨ।
ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਅੰਕੜੇ
ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਸਾਹਮਣੇ ਆਏ: 1.33 ਲੱਖ
ਪਿਛਲੇ 24 ਘੰਟਿਆਂ ਵਿੱਚ ਕੁੱਲ ਇਲਾਜ: 2.11 ਲੱਖ
ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 2,887
ਹੁਣ ਤੱਕ ਕੁੱਲ ਸੰਕਰਮਿਤ: 2.84 ਕਰੋੜ
ਹੁਣ ਤੱਕ ਠੀਕ ਹੋਏ: 2.63 ਕਰੋੜ
ਹੁਣ ਤੱਕ ਕੁੱਲ ਮੌਤਾਂ: 3.38 ਲੱਖ
ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ: 17.08 ਲੱਖ
15 ਸੂਬਿਆਂ ਵਿੱਚ ਲੌਕਡਾਊਨ ਵਰਗੀਆਂ ਪਾਬੰਦੀਆਂ
ਦੇਸ਼ ਦੇ 15 ਸੂਬਿਆਂ ਵਿੱਚ ਪੂਰਨ ਲੌਕਡਾਊਨ ਜਿਹੀਆਂ ਪਾਬੰਦੀਆਂ ਹਨ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼, ਦਿੱਲੀ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁਡੂਚੇਰੀ ਸ਼ਾਮਲ ਹਨ। ਇੱਥੇ ਪਿਛਲੇ ਲੌਕਡਾਊਨ ਵਾਂਗ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ।
17 ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮਿੰਨੀ ਲੌਕਡਾਊਨ
ਦੇਸ਼ ਦੇ 17 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮਿੰਨੀ ਲੌਕਡਾਊਨ ਹੈ। ਯਾਨੀ ਇੱਥੇ ਕੁਝ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ ਵਿਚ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।
ਇਹ ਵੀ ਪੜ੍ਹੋ: Sixth Pay Commission: ਕੈਪਟਨ ਸਰਕਾਰ ਨੇ ਮੁੜ ਦਿੱਤਾ ਮੁਲਾਜ਼ਮਾਂ ਨੂੰ ਝਟਕਾ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin