(Source: ECI/ABP News/ABP Majha)
Coronavirus Updates: ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 24 ਹਜ਼ਾਰ 354 ਨਵੇਂ ਕੇਸ ਜਦੋਂਕਿ 234 ਲੋਕਾਂ ਦੀ ਹੋਈ ਮੌਤ
India Coronavirus Updates: ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 24 ਹਜ਼ਾਰ 354 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਇਸ ਦੌਰਾਨ 234 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋਈ।
Covid 19 Cases: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਇੱਕ ਵਾਰ ਫਿਰ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 24 ਹਜ਼ਾਰ 354 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ ਕਰੀਬ 234 ਲੋਕਾਂ ਦੀ ਮੌਤ ਹੋ ਗਈ ਹੈ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਹੁਣ ਤੱਕ 4 ਲੱਖ 48 ਹਜ਼ਾਰ 573 ਲੋਕਾਂ ਦੀ ਮੌਤ
ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ 'ਚ ਐਕਟਿਵ ਕੋਰੋਨਾ ਕੇਸ ਘੱਟ ਕੇ 2 ਲੱਖ 73 ਹਜ਼ਾਰ 889 ਰਹਿ ਗਏ ਹਨ। ਅੰਕੜਿਆਂ 'ਤੇ ਗੌਰ ਕਰੀਏ ਤਾਂ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਤਿੰਨ ਕਰੋੜ 37 ਲੱਖ 66 ਹਜ਼ਾਰ 707 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਕੋਰੋਨਾ ਕਾਰਨ ਚਾਰ ਲੱਖ 48 ਹਜ਼ਾਰ 573 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹੁਣ ਦੀ ਟੀਕਾਕਰਣ ਦੀ ਰਫ਼ਤਾਰ
ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਟੀਕੇ ਦੀਆਂ 69 ਲੱਖ 33 ਹਜ਼ਾਰ 838 ਖੁਰਾਕਾਂ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ ਵਧ ਕੇ 89 ਕਰੋੜ 74 ਲੱਖ 81 ਹਜ਼ਾਰ 554 ਹੋ ਗਈ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਦੇ 14 ਲੱਖ 29 ਹਜ਼ਾਰ 258 ਨਮੂਨੇ ਟੈਸਟ ਕੀਤੇ ਗਏ। ਜਿਸ ਤੋਂ ਬਾਅਦ ਕੱਲ੍ਹ ਤੱਕ ਕੁੱਲ 57 ਕਰੋੜ 19 ਲੱਖ 94 ਹਜ਼ਾਰ 990 ਨਮੂਨੇ ਦੇ ਟੈਸਟ ਕੀਤੇ ਜਾ ਚੁੱਕੇ ਹਨ।
ਕੇਰਲ ਵਿੱਚ 13,834 ਨਵੇਂ ਕੇਸ ਦਰਜ, 95 ਮਰੀਜ਼ਾਂ ਦੀ ਮੌਤ
ਦੱਸ ਦੇਈਏ ਕਿ ਦੱਖਣੀ ਸੂਬਾ ਕੇਰਲਾ ਦੇਸ਼ ਦੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੇਰਲ ਵਿੱਚ ਕੋਰੋਨਾ ਵਾਇਰਸ ਦੇ 13 ਹਜ਼ਾਰ 834 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 46,94,719 ਹੋ ਗਈ।
ਇਸ ਤੋਂ ਇਲਾਵਾ ਕੇਰਲਾ 'ਚ 95 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 25,182 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 142499 ਹੈ, ਜਿਨ੍ਹਾਂ ਚੋਂ 11.5 ਪ੍ਰਤੀਸ਼ਤ ਮਰੀਜ਼ ਹਸਪਤਾਲਾਂ ਵਿੱਚ ਦਾਖਲ ਹਨ।
ਇਹ ਵੀ ਪੜ੍ਹੋ: ਕੋਰੋਨਾ ਸਮੇਂ 'ਚ ਨੌਕਰੀਆਂ ਗੁਆਉਣ ਵਾਲੇ ESIC ਮੈਂਬਰਾਂ ਲਈ ਅਹਿਮ ਖ਼ਬਰ, ਇੰਝ ਮਿਲੇਗੀ ਤਿੰਨ ਮਹੀਨੇ ਦੀ ਤਨਖ਼ਾਹ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: