Covid-19 Cases: ਦੇਸ਼ ਵਿੱਚ ਪਿਛਲੇ 4 ਦਿਨਾਂ ਤੋਂ ਲਗਾਤਾਰ 30 ਹਜ਼ਾਰ ਤੋਂ ਘੱਟ ਕੋਰੋਨਾ ਦੇ ਮਾਮਲੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 27,176 ਨਵੇਂ ਮਾਮਲੇ ਸਾਹਮਣੇ ਆਏ ਹਨ।Corona in India: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ 27,176 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ ਚਾਰ ਦਿਨਾਂ ਤੋਂ ਲਗਾਤਾਰ 30 ਹਜ਼ਾਰ ਤੋਂ ਘੱਟ ਕੋਰੋਨਾ ਮਾਮਲੇ ਲਗਾਤਾਰ ਦਰਜ ਕੀਤੇ ਜਾ ਰਹੇ ਹਨ। ਦੇਸ਼ ਵਿਆਪੀ ਟੀਕਾਕਰਨ ਅਭਿਆਨ ਤਹਿਤ ਹੁਣ ਤੱਕ 75.89 ਲੋਕਾਂ ਨੂੰ ਟੀਕਾ ਲੱਗ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 38,012 ਲੋਕਾਂ ਨੇ ਕੋਰੋਨਾ ਨੂੰ ਹਰਾਇਆ, ਜਿਸ ਤੋਂ ਬਾਅਦ ਠੀਕ ਹੋਏ ਲੋਕਾਂ ਦੀ ਗਿਣਤੀ ਵਧ ਕੇ 3,25,22,171 ਹੋ ਗਈ ਹੈ।






ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 82 ਦਿਨਾਂ ਤੋਂ ਹਫਤਾਵਾਰੀ ਪੌਜਟੀਵਿਟੀ ਦਰ 2 ਪ੍ਰਤੀਸ਼ਤ ਰਹੀ ਹੈ। ਪਿਛਲੇ 16 ਦਿਨਾਂ ਦੀ ਰੋਜ਼ਾਨਾ ਪੌਜਟੀਵਿਟੀ ਦਰ 1.69 ਫੀਸਦੀ ਰਹੀ ਹੈ। ਇਸ ਸਮੇਂ ਰਿਕਵਰੀ ਰੇਟ 97.62 ਫੀਸਦੀ ਹੈ। ਇਸ ਦੇ ਨਾਲ ਹੀ ਕੁੱਲ ਮਾਮਲਿਆਂ ਦਾ 1.05 ਪ੍ਰਤੀਸ਼ਤ ਐਕਟਿਵ ਕੇਸ ਹਨ।


ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਦੇ 16,10,829 ਨਮੂਨੇ ਟੈਸਟ ਕੀਤੇ ਗਏ ਸੀ, ਕੱਲ੍ਹ ਤੱਕ ਕੁੱਲ 54,60,55,796 ਨਮੂਨੇ ਟੈਸਟ ਕੀਤੇ ਜਾ ਚੁੱਕੇ ਹਨ।


ਦਿੱਲੀ 'ਚ ਲਗਾਤਾਰ ਸੱਤਵੇਂ ਦਿਨ ਕੋਰੋਨਾ ਨਾਲ ਇੱਕ ਵੀ ਮੌਤ ਨਹੀਂ


ਇਸ ਦੇ ਨਾਲ ਹੀ ਦੱਸ ਦਈਏ ਕਿ ਮੰਗਲਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 38 ਨਵੇਂ ਮਾਮਲੇ ਸਾਹਮਣੇ ਆਏ ਹਨ। ਮੰਗਲਵਾਰ ਨੂੰ ਲਗਾਤਾਰ 7ਵੇਂ ਦਿਨ ਇਸ ਘਾਤਕ ਵਾਇਰਸ ਨਾਲ ਸੰਕਰਮਣ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ 25,083 ਹੈ।


ਰਾਜਧਾਨੀ 'ਚ ਕੋਰੋਨਾ ਸੰਕਰਮਣ ਦਰ 0.05 ਪ੍ਰਤੀਸ਼ਤ ਹੈ ਜਦੋਂ ਕਿ ਕਿਰਿਆਸ਼ੀਲ ਮਰੀਜ਼ਾਂ ਦੀ ਗਿਣਤੀ ਵਧ ਕੇ 400 ਹੋ ਗਈ ਹੈ। ਇੱਥੇ ਕੋਰੋਨਾ ਤੋਂ ਰਿਕਵਰੀ ਰੇਟ 98.22 ਫੀਸਦੀ ਹੈ। ਲਗਾਤਾਰ ਸੱਤਵੇਂ ਦਿਨ ਦਿੱਲੀ ਵਿੱਚ ਕੋਰੋਨਾ ਕਾਰਨ ਇੱਕ ਵੀ ਮੌਤ ਨਹੀਂ ਹੋਈ ਜੋ ਵੱਡੀ ਰਾਹਤ ਦੀ ਖ਼ਬਰ ਹੈ।


ਇਹ ਵੀ ਪੜ੍ਹੋ: 7th Pay Commission: ਕਰਮਚਾਰੀਆਂ ਦੀ ਬੱਲੇ-ਬੱਲੇ, DA-DR 'ਚ ਵਾਧੇ ਮਗਰੋਂ ਹੁਣ HRA 'ਚ ਵਾਧਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904