ਨਵੀਂ ਦਿੱਲੀ: ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲੇ ਹੁਣ ਡਰਾਉਣ ਲੱਗੇ ਹਨ। ਪਿਛਲੇ 24 ਘੰਟਿਆਂ ਵਿੱਚ 8582 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਅਨੁਸਾਰ ਇਸ ਸਮੇਂ ਦੌਰਾਨ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4435 ਹੋ ਗਈ ਹੈ। ਹਾਲਾਂਕਿ, ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ 4 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ।
ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ
ਕੋਰੋਨਾ ਦੇ ਕੇਸਾਂ ਵਿੱਚ ਵਾਧੇ ਨੇ ਇੱਕ ਵਾਰ ਫਿਰ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕੋਰੋਨਾ ਦੇ ਐਕਟਿਵ ਕੇਸ ਵੀ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 4143 ਵਧ ਗਈ ਹੈ। ਹੁਣ ਐਕਟਿਵ ਕੇਸਾਂ ਦੀ ਕੁੱਲ ਗਿਣਤੀ 44513 ਹੋ ਗਈ ਹੈ।
ਸਕਾਰਾਤਮਕਤਾ ਦਰ ਵੀ ਤੇਜ਼ੀ ਨਾਲ ਵਧੀ
ਮੰਤਰਾਲੇ ਮੁਤਾਬਕ ਰੋਜ਼ਾਨਾ ਸਕਾਰਾਤਮਕਤਾ ਦਰ 2.71 ਫੀਸਦੀ ਦਰਜ ਕੀਤੀ ਗਈ ਹੈ ਜਦਕਿ ਹਫਤਾਵਾਰੀ ਸਕਾਰਾਤਮਕਤਾ ਦਰ ਵੀ 2.02 ਫੀਸਦੀ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,26,52,743 ਹੋ ਗਈ, ਜਦੋਂ ਕਿ ਮੌਤ ਦਰ 1.21 ਪ੍ਰਤੀਸ਼ਤ ਸੀ। ਇਸ ਦੇ ਨਾਲ ਦੇਸ਼ ਵਿੱਚ ਚੱਲ ਰਹੀ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 195.07 ਕਰੋੜ ਤੋਂ ਵੱਧ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਕੱਲ੍ਹ ਆਏ ਸਨ 8329 ਕੇਸ
ਕੱਲ੍ਹ ਵੀ ਕੋਰੋਨਾ ਦੇ ਮਾਮਲਿਆਂ ਵਿੱਚ ਵੱਡਾ ਵਾਧਾ ਹੋਇਆ ਹੈ। ਕੱਲ੍ਹ ਕੋਰੋਨਾ ਦੇ 8,329 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 4,216 ਲੋਕ ਕੋਰੋਨਾ ਤੋਂ ਠੀਕ ਹੋ ਗਏ ਅਤੇ 10 ਲੋਕਾਂ ਦੀ ਇਸ ਬਿਮਾਰੀ ਨਾਲ ਮੌਤ ਹੋ ਗਈ।
ਦਿੱਲੀ ਤੇ ਮੁੰਬਈ ਵਿੱਚ ਵੀ ਮਾਮਲੇ ਵਧੇ
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ ਦਿਨ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਸੀ। ਦਿੱਲੀ 'ਚ ਕੋਰੋਨਾ ਦੇ 795 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਮਹਾਰਾਸ਼ਟਰ 'ਚ ਸ਼ਨੀਵਾਰ ਨੂੰ ਕੋਰੋਨਾ ਦੇ 2,922 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸ਼ੁੱਕਰਵਾਰ ਨੂੰ ਮਹਾਰਾਸ਼ਟਰ 'ਚ ਕੋਰੋਨਾ ਦੇ 3,081 ਨਵੇਂ ਮਾਮਲੇ ਸਾਹਮਣੇ ਆਏ, ਜੋ ਪਿਛਲੇ ਚਾਰ ਮਹੀਨਿਆਂ 'ਚ ਸਭ ਤੋਂ ਵੱਧ ਮਾਮਲਿਆਂ ਦੀ ਗਿਣਤੀ ਸੀ।
Corona Updat : ਦੇਸ਼ 'ਚ ਮੁੜ ਕੋਰੋਨਾ ਦਾ ਕਹਿਰ ! ਲਗਾਤਾਰ ਦੂਜੇ ਦਿਨ 8000 ਤੋਂ ਵੱਧ ਕੇਸ, ਐਕਟਿਵ ਕੇਸ 44513 ਤੱਕ ਪਹੁੰਚੇ
ਏਬੀਪੀ ਸਾਂਝਾ
Updated at:
12 Jun 2022 11:16 AM (IST)
Edited By: shankerd
ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲੇ ਹੁਣ ਡਰਾਉਣ ਲੱਗੇ ਹਨ। ਪਿਛਲੇ 24 ਘੰਟਿਆਂ ਵਿੱਚ 8582 ਨਵੇਂ ਮਾਮਲੇ ਸਾਹਮਣੇ ਆਏ ਹਨ।
Coronavirus India
NEXT
PREV
Published at:
12 Jun 2022 11:16 AM (IST)
- - - - - - - - - Advertisement - - - - - - - - -