ਮੁਬੰਈ: ਮੁੰਬਈ 'ਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਦੋਵੇਂ ਸ਼ੱਕੀ ਵਿਅਕਤੀਆਂ ਨੂੰ ਕਸਤੂਰਬਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਚੀਨ 'ਚ ਕੋਰੋਨਾ ਵਾਇਰਸ ਕਾਰਨ 25 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 830 ਲੋਕ ਸੰਕਰਮਿਤ ਹਨ। ਵੁਹਾਨ ਸਣੇ 9 ਸ਼ਹਿਰ ਬੰਦ ਕਰ ਦਿੱਤੇ ਗਏ ਹਨ। ਵੁਹਾਨ ਵਿੱਚ 700 ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਦੇ ਹਨ।