ਨਵੀਂ ਦਿੱਲੀ: ਭਾਰਤ ਨੇ ਚੀਨੀ ਸਰਕਾਰ ਨੂੰ ਵੁਹਾਨ ਵਿੱਚ ਫਸੇ 250 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੀ ਅਪੀਲ ਕੀਤੀ ਹੈ। ਕੋਰੋਨਾ ਵਾਇਰਸ ਦਾ ਕੇਂਦਰ ਮੰਨੇ ਜਾਂਦੇ ਵੁਹਾਨ ਵਿੱਚ ਹੁਣ ਤਕ 46 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵੁਹਾਨ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।
ਇਸ ਤੋਂ ਇਲਾਵਾ 16 ਹੋਰ ਸ਼ਹਿਰਾਂ ਵਿੱਚ ਜਨਤਕ ਆਵਾਜਾਈ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਭਾਵ, ਕੋਈ ਵੀ ਵਿਅਕਤੀ ਇੱਥੋਂ ਬਾਹਰ ਨਹੀਂ ਜਾ ਸਕਦਾ। ਹਾਲਾਂਕਿ, ਭਾਰਤ ਸਰਕਾਰ ਨੇ ਚੀਨੀ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਆਉਣ ਦੀ ਆਗਿਆ ਦੇਣ।
ਵੁਹਾਨ ਵਿੱਚ ਲੱਗਭਗ 700 ਭਾਰਤੀ ਵਿਦਿਆਰਥੀ ਪੜ੍ਹਦੇ ਹਨ। ਨਵੇਂ ਸਾਲ ਦੀਆਂ ਛੁੱਟੀਆਂ 'ਤੇ ਜ਼ਿਆਦਾਤਰ ਭਾਰਤ ਆਏ ਸਨ। ਹਾਲਾਂਕਿ, 250 ਵਿਦਿਆਰਥੀ ਵੁਹਾਨ ਵਿੱਚ ਫਸੇ ਹਨ। ਇਨ੍ਹਾਂ ਬੱਚਿਆਂ ਦੇ ਮਾਪਿਆਂ ਨੇ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਫੈਲਣ ਦੀਆਂ ਰਿਪੋਰਟਾਂ ਦੇ ਵਿਚਕਾਰ ਉਨ੍ਹਾਂ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੀ ਸੀ।
ਭਾਰਤੀ ਦੂਤਾਵਾਸ ਨੇ ਕਿਹਾ, ਚੀਨੀ ਅਧਿਕਾਰੀਆਂ ਨੇ ਭਾਰਤੀਆਂ ਨੂੰ ਖਾਣ-ਪੀਣ ਵਾਲੇ ਪਦਾਰਥਾਂ ਸਮੇਤ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਹੈ।
ਚੀਨ ਵਿੱਚ ਕੋਰੋਨਾ ਵਾਇਰਸ ਰੋਕਥਾਮ ਦੇ ਪ੍ਰਬੰਧ ਮੁਕੰਮਲ ਨਹੀਂ ਹੋ ਰਹੇ ਹਨ। ਐਤਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਹੁਣ ਤੱਕ 56 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 1975 ਵਿਅਕਤੀ ਕੋਰੋਨਾ ਵਾਇਰਸ ਤੋਂ ਸੰਕਰਮਿਤ ਪਾਏ ਗਏ ਹਨ। ਸ਼ਨੀਵਾਰ ਨੂੰ ਹੁਬੇਈ ਸੂਬੇ ਵਿੱਚ 13 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਚੀਨ ਵਿੱਚ 16 ਦੀ ਮੌਤ ਹੋ ਗਈ ਸੀ।
ਕੋਰੋਨਾ ਵਾਇਰਸ ਦਾ ਕਹਿਰ, ਭਾਰਤ ਵੱਲੋਂ ਚੀਨ 'ਚ ਫਸੇ 250 ਵਿਦਿਆਰਥੀਆਂ ਨੂੰ ਭੇਜਣ ਦੀ ਅਪੀਲ
ਏਬੀਪੀ ਸਾਂਝਾ
Updated at:
26 Jan 2020 04:42 PM (IST)
ਭਾਰਤ ਨੇ ਚੀਨੀ ਸਰਕਾਰ ਨੂੰ ਵੁਹਾਨ ਵਿੱਚ ਫਸੇ 250 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੀ ਅਪੀਲ ਕੀਤੀ ਹੈ। ਕੋਰੋਨਾ ਵਾਇਰਸ ਦਾ ਕੇਂਦਰ ਮੰਨੇ ਜਾਂਦੇ ਵੁਹਾਨ ਵਿੱਚ ਹੁਣ ਤਕ 46 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵੁਹਾਨ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।
- - - - - - - - - Advertisement - - - - - - - - -