ਨਵੀਂ ਦਿੱਲੀ: ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦੁਨੀਆ ‘ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ। ਭਾਰਤ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਸਾਢੇ ਛੇ ਲੱਖ ਨੂੰ ਪਾਰ ਕਰ ਗਈ ਹੈ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਹੁਣ ਤੱਕ 6 ਲੱਖ 25 ਹਜ਼ਾਰ 544 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 18213 ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਤਿੰਨ ਲੱਖ 79 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 20 ਹਜ਼ਾਰ 903 ਨਵੇਂ ਕੇਸ ਸਾਹਮਣੇ ਆਏ ਤੇ 379 ਮੌਤਾਂ ਹੋਈਆਂ।
ਦੇਸ਼ ਵਿੱਚ 2 ਜੁਲਾਈ ਤੱਕ ਕੁੱਲ 92 ਲੱਖ 97 ਹਜ਼ਾਰ 749 ਕੋਰੋਨਾ ਟੈਸਟ ਹੋ ਚੁੱਕੇ ਹਨ। ਇਸ ਵਿੱਚੋਂ ਕੱਲ੍ਹ 2 ਲੱਖ 41 ਹਜ਼ਾਰ 576 ਟੈਸਟ ਲਏ ਗਏ।
ਸੂਬਿਆਂ ਮੁਤਾਬਕ ਦਰਜ ਕੀਤੇ ਗਏ ਅੰਕੜਿਆਂ ਦੀ ਲਿਸਟ:
ਇਹ ਵੀ ਪੜ੍ਹੋ:
ਕੋਰੋਨਾ ਨੇ ਫਿਰ ਤੋੜਿਆ ਰਿਕਾਰਡ, ਇੱਕੋ ਦਿਨ 2,00000 ਤੋਂ ਵੱਧ ਨਵੇਂ ਕੇਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਭਾਰਤ 'ਚ ਪਹਿਲੀ ਵਾਰ ਇੱਕੋ ਦਿਨ 21,000 ਕੋਰੋਨਾ ਕੇਸ, ਹੁਣ ਤੱਕ 18,213 ਮੌਤਾਂ
ਏਬੀਪੀ ਸਾਂਝਾ
Updated at:
03 Jul 2020 11:02 AM (IST)
ਦੇਸ਼ ਵਿੱਚ ਲਗਾਤਾਰ 7ਵੇਂ ਦਿਨ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਅੱਜ ਪਹਿਲੀ ਵਾਰ ਇੱਕ ਦਿਨ ‘ਚ ਤਕਰੀਬਨ 21 ਹਜ਼ਾਰ ਕੇਸ ਦਰਜ ਕੀਤੇ ਗਏ।
- - - - - - - - - Advertisement - - - - - - - - -