ਪੜਚੋਲ ਕਰੋ
Advertisement
ਭਾਰਤ 'ਚ ਕੋਰੋਨਾ ਦੇ 16,764 ਨਵੇਂ ਮਾਮਲੇ ਆਏ ਸਾਹਮਣੇ , 220 ਲੋਕਾਂ ਨੇ ਗੁਆਈ ਜਾਨ , ਓਮੀਕਰੋਨ ਮਰੀਜ਼ਾਂ ਦੀ ਗਿਣਤੀ 1270
ਭਾਰਤ ਦੇ ਵਿੱਚ ਕੋਰੋਨਾ ਦਾ ਕੇਹਰ ਲਗਤਾਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਭਾਰਤ 'ਚ ਕੋਰੋਨਾ ਦੇ 16,764 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 220 ਲੋਕਾਂ ਨੇ ਜਾਨ ਗੁਆ ਦਿੱਤੀ ਹੈ।
ਨਵੀਂ ਦਿੱਲੀ : ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਂਮਾਰੀ ਦੇ ਮਾਮਲੇ ਇਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 16 ਹਜ਼ਾਰ 764 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 220 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 1270 ਮਾਮਲੇ ਸਾਹਮਣੇ ਆ ਚੁੱਕੇ ਹਨ।
ਹੁਣ ਤੱਕ 4 ਲੱਖ 81 ਹਜ਼ਾਰ 80 ਮੌਤਾਂ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 91 ਹਜ਼ਾਰ 361 ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 81 ਹਜ਼ਾਰ 80 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 7585 ਰਿਕਵਰੀ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 42 ਲੱਖ 66 ਹਜ਼ਾਰ 363 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਹੁਣ ਤੱਕ 144 ਕਰੋੜ ਤੋਂ ਵੱਧ ਲੋਕਾਂ ਨੂੰ ਵੈਕਸੀਨ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾ ਵਾਇਰਸ ਵੈਕਸੀਨ ਦੀਆਂ 144 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 66 ਲੱਖ 65 ਹਜ਼ਾਰ 290 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 142 ਕਰੋੜ 54 ਲੱਖ 16 ਹਜ਼ਾਰ 714 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

ਦੇਸ਼ ਵਿੱਚ ਹੁਣ ਤੱਕ ਓਮੀਕਰੋਨ ਦੇ 1270 ਮਾਮਲੇ ਦਰਜ
ਦੇਸ਼ ਵਿੱਚ ਹੁਣ ਤੱਕ 1270 ਲੋਕ Omicron ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਦੇਸ਼ ਵਿੱਚ ਇਸ ਵੇਰੀਐਂਟ ਨਾਲ ਸੰਕਰਮਿਤ ਰਾਜਾਂ ਦੀ ਗਿਣਤੀ 23 ਹੋ ਗਈ ਹੈ। ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ ਵਿੱਚ ਹਨ। ਇਸ ਤੋਂ ਬਾਅਦ ਕੇਰਲ ਤੀਜੇ ਨੰਬਰ 'ਤੇ ਹੈ। ਮਹਾਰਾਸ਼ਟਰ ਵਿੱਚ ਹੁਣ ਤੱਕ 450, ਦਿੱਲੀ ਵਿੱਚ 320 ਅਤੇ ਕੇਰਲ ਵਿੱਚ 109 ਲੋਕ ਓਮਿਕਰੋਨ ਨਾਲ ਸੰਕਰਮਿਤ ਹੋਏ ਹਨ।

ਇਹ ਵੀ ਪੜ੍ਹੋ :GoodBye 2021: ਸਾਲ 2021 ਦੀਆਂ ਉਹ ਤਸਵੀਰਾਂ, ਜਿਨ੍ਹਾਂ ਨੂੰ ਦੇਖ ਹਰ ਕਿਸੇ ਦਾ ਮਨ ਭਰ ਆਵੇਗਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਵਿਸ਼ਵ
Advertisement