Covid 19 Cases: ਦੇਸ਼ 'ਚ ਇੱਕ ਦਿਨ ਵਿੱਚ ਕੋਵਿਡ-19 ਦੇ 15 ਹਜ਼ਾਰ 981 ਨਵੇਂ ਕੇਸਾਂ ਦੇ ਆਉਣ ਨਾਲ, ਲਾਗ ਦੇ ਮਾਮਲਿਆਂ ਦੀ ਕੁੱਲ ਗਿਣਤੀ 3 ਕਰੋੜ 40 ਲੱਖ 53 ਹਜ਼ਾਰ 573 ਤੱਕ ਪਹੁੰਚ ਗਈ ਹੈ। ਜਦੋਂ ਕਿ 166 ਹੋਰ ਮਰੀਜ਼ਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 4 ਲੱਖ 51 ਹਜ਼ਾਰ 980 ਹੋ ਗਈ ਹੈ। ਜਾਣੋ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।




ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ


ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 2,01,632 ਰਹਿ ਗਈ ਹੈ ਜੋ ਕਿ ਲਾਗ ਦੇ ਕੁੱਲ ਮਾਮਲਿਆਂ ਦਾ 0.60 ਪ੍ਰਤੀਸ਼ਤ ਹੈ। ਕੋਵਿਡ -19 ਤੋਂ ਰਿਕਵਰੀ ਦੀ ਰਾਸ਼ਟਰੀ ਦਰ 98.07 ਫੀਸਦੀ ਹੈ। ਅੰਕੜਿਆਂ ਦੇ ਅਨੁਸਾਰ, ਇੱਕ ਦਿਨ ਵਿੱਚ ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਵਿੱਚ 2,046 ਦੀ ਕਮੀ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3,33,99,961 ਹੋ ਗਈ ਹੈ ਜਦੋਂ ਕਿ ਮੌਤ ਦਰ 1.33 ਫੀਸਦੀ ਦਰਜ ਕੀਤੀ ਗਈ ਹੈ।


ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ 8 ਦਿਨਾਂ ਤੋਂ ਕੋਰੋਨਾ ਦੇ 20 ਹਜ਼ਾਰ ਤੋਂ ਘੱਟ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਰਿਕਵਰੀ ਰੇਟ 98.08 ਫੀਸਦੀ 'ਤੇ ਪਹੁੰਚ ਗਿਆ ਹੈ, ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਜ਼ਿਆਦਾ ਹੈ। ਐਕਟਿਵ ਕੇਸ ਕੁੱਲ ਕੋਰੋਨਾ ਮਾਮਲਿਆਂ ਦੇ ਇੱਕ ਪ੍ਰਤੀਸ਼ਤ ਤੋਂ ਘੱਟ ਰਹਿੰਦੇ ਹਨ। ਜੇਕਰ ਅਸੀਂ ਸਹੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਹ 0.59 ਫੀਸਦੀ ਹੈ। ਇਹ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ।


ਦੇਸ਼ ਵਿੱਚ ਐਕਟਿਵ ਕੇਸ 218 ਦਿਨਾਂ ਵਿੱਚ ਸਭ ਤੋਂ ਘੱਟ ਹਨ। ਹਫਤਾਵਾਰੀ ਸਕਾਰਾਤਮਕ ਦਰ 1.44 ਪ੍ਰਤੀਸ਼ਤ ਹੈ, ਜੋ ਕਿ 113 ਦਿਨਾਂ ਵਿੱਚ ਸਭ ਤੋਂ ਘੱਟ ਹੈ। ਜਦੋਂ ਕਿ ਰੋਜ਼ਾਨਾ ਸਕਾਰਾਤਮਕ ਦਰ 1.73 ਪ੍ਰਤੀਸ਼ਤ ਹੈ, ਜੋ ਕਿ 47 ਦਿਨਾਂ ਵਿੱਚ ਸਭ ਤੋਂ ਘੱਟ ਹੈ।


ਹੁਣ ਤੱਕ 97.23 ਕਰੋੜ ਖੁਰਾਕਾਂ ਦਿੱਤੀਆਂ ਗਈਆਂ


ਮੰਤਰਾਲੇ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਕੋਵਿਡ -19 ਲਈ 9,23,003 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਨਾਲ ਦੇਸ਼ ਵਿੱਚ ਇਸ ਮਹਾਮਾਰੀ ਦਾ ਪਤਾ ਲਗਾਉਣ ਲਈ ਟੈਸਟ ਕੀਤੇ ਗਏ ਨਮੂਨਿਆਂ ਦੀ ਗਿਣਤੀ ਹੁਣ ਤੱਕ 58,98,35,258 ਹੋ ਗਈ ਹੈ। ਦੇਸ਼ ਵਿਆਪੀ ਕੋਵਿਡ -19 ਟੀਕਾਕਰਨ ਮੁਹਿੰਮ ਦੇ ਤਹਿਤ 97.23 ਕਰੋੜ ਖੁਰਾਕਾਂ ਦਿੱਤੀਆਂ ਗਈਆਂ ਹਨ।


ਇਹ ਵੀ ਪੜ੍ਹੋ: ਦੇਰ ਰਾਤ ਕੌਮਾਂਤਰੀ ਸਰਹੱਦ ਪਹੁੰਚੇ ਉਪ ਮੁੱਖ ਮੰਤਰੀ ਰੰਧਾਵਾ, ਕਿਹਾ ਪੰਜਾਬ ਪੁਲਿਸ ਹੱਥਾਂ 'ਚ ਸੁਰਖਿਅੱਤ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904