Coronavirus India Updates: ਕੋਰੋਨਾ ਕੇਸ ਮੁੜ ਦੋ ਲੱਖ ਤੋਂ ਪਾਰ, 24 ਘੰਟਿਆਂ 'ਚ 2.08 ਲੱਖ ਨਵੇਂ ਕੇਸ
ਮੌਤਾਂ ਦੀ ਗਿਣਤੀ ਨੇ ਸਰਕਾਰ ਅਤੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ 24 ਘੰਟੇ 'ਚ ਕੋਰੋਨਾ ਕਾਰਨ 4159 ਲੋਕਾਂ ਦੀ ਮੌਤ ਹੋਈ ਹੈ। ਮਈ ਮਹੀਨੇ ਦੀ ਗੱਲ ਕਰੀਏ ਤਾਂ ਪਿਛਲੇ 25 ਦਿਨਾਂ 'ਚੋਂ 13 ਦਿਨ ਰੋਜ਼ਾਨਾ ਮੌਤ ਦੀ ਗਿਣਤੀ 4 ਹਜ਼ਾਰ ਨੂੰ ਪਾਰ ਕਰ ਗਈ ਹੈ।
ਨਵੀਂ ਦਿੱਲੀ: ਪਿਛਲੇ ਦਿਨੀਂ ਦੇਸ਼ 'ਚ ਕੋਰੋਨਾ ਦੀ ਲਾਗ ਦੇ ਨਵੇਂ ਮਾਮਲਿਆਂ 'ਚ ਮਾਮੂਲੀ ਵਾਧਾ ਹੋਇਆ ਹੈ। ਮੰਗਲਵਾਰ ਨੂੰ ਕੋਰੋਨਾ ਦੇ 2 ਲੱਖ 8 ਹਜ਼ਾਰ 714 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਨਵੇਂ ਸੰਕਰਮਿਤ ਲੋਕਾਂ ਦੀ ਗਿਣਤੀ 2 ਲੱਖ ਤੋਂ ਹੇਠਾਂ ਪਹੁੰਚ ਗਈ ਸੀ। ਇਹ ਰਾਹਤ ਦੀ ਗੱਲ ਹੈ ਕਿ ਪਿਛਲੇ 24 ਘੰਟੇ 'ਚ 2 ਲੱਖ 95 ਹਜ਼ਾਰ 85 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ।
ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਨੇ ਸਰਕਾਰ ਅਤੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ 24 ਘੰਟੇ 'ਚ ਕੋਰੋਨਾ ਕਾਰਨ 4159 ਲੋਕਾਂ ਦੀ ਮੌਤ ਹੋਈ ਹੈ। ਮਈ ਮਹੀਨੇ ਦੀ ਗੱਲ ਕਰੀਏ ਤਾਂ ਪਿਛਲੇ 25 ਦਿਨਾਂ 'ਚੋਂ 13 ਦਿਨ ਰੋਜ਼ਾਨਾ ਮੌਤ ਦੀ ਗਿਣਤੀ 4 ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਤੋਂ ਪਹਿਲਾਂ 7 ਮਈ ਨੂੰ 4,233, 8 ਮਈ ਨੂੰ 4092, 11 ਮਈ ਨੂੰ 4198, 12 ਮਈ ਨੂੰ 4128, 13 ਮਈ ਨੂੰ 4000, 15 ਮਈ ਨੂੰ 4098, 17 ਮਈ ਨੂੰ 4334, 18 ਮਈ ਨੂੰ 4529, 20 ਮਈ ਨੂੰ 4209, 21 ਮਈ ਨੂੰ 4194 ਅਤੇ 23 ਮਈ ਨੂੰ 4454 ਲੋਕਾਂ ਦੀ ਮੌਤ ਹੋਈ ਸੀ।
ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਅੰਕੜੇ
ਪਿਛਲੇ 24 ਘੰਟੇ 'ਚ ਕੁੱਲ ਨਵੇਂ ਕੇਸ ਆਏ : 2.08 ਲੱਖ
ਪਿਛਲੇ 24 ਘੰਟੇ 'ਚ ਕੁੱਲ ਮਰੀਜ਼ ਠੀਕ ਹੋਏ : 2.95 ਲੱਖ
ਪਿਛਲੇ 24 ਘੰਟੇ 'ਚ ਕੁੱਲ ਮੌਤਾਂ : 4,159
ਹੁਣ ਤਕ ਕੁੱਲ ਸੰਕਰਮਿਤ : 2.71 ਕਰੋੜ
ਹੁਣ ਤਕ ਕੁੱਲ ਠੀਕ ਹੋਏ ਲੋਕ : 2.43 ਕਰੋੜ
ਹੁਣ ਤਕ ਕੁੱਲ ਮੌਤਾਂ : 3.11 ਲੱਖ
ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ : 24.90 ਲੱਖ
19 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ
ਦੇਸ਼ ਦੇ 19 ਸੂਬਿਆਂ 'ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇੱਥੇ ਪਾਬੰਦੀਆਂ ਤਾਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਪੁੱਡੂਚੇਰੀ ਸ਼ਾਮਲ ਹਨ।
13 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਿਕ ਲੌਕਡਾਊਨ
ਦੇਸ਼ ਦੇ 13 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਿਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਪੰਜਾਬ, ਜੰਮੂ ਤੇ ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ।