Covid 19 Cases in India: ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਇੱਕ ਵਾਰ ਫਿਰ 15 ਫੀਸਦੀ ਦਾ ਉਛਾਲ ਆਇਆ ਹੈ। ਵੀਰਵਾਰ ਨੂੰ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,380 ਨਵੇਂ ਮਾਮਲੇ ਦਰਜ ਕੀਤੇ ਗਏ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 187.07 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਸਮੇਂ ਦੇਸ਼ ਵਿੱਚ ਐਕਟਿਵ ਕੇਸ 13,433 ਹਨ। ਰਿਕਵਰੀ ਦਰ ਵਰਤਮਾਨ ਵਿੱਚ 98.76% ਹੈ।


ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 1,231 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,25,14,479 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 56 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਰੋਜ਼ਾਨਾ ਪੌਜ਼ੇਟੀਵਿਟੀ ਰੇਟ 0.53% ਹੈ। ਹਫਤਾਵਾਰੀ ਪੌਜ਼ੇਟੀਵਿਟੀ ਦਰ 0.43% ਹੈ। ਹੁਣ ਤੱਕ 83.33 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ 4,49,114 ਕੋਰੋਨਾ ਟੈਸਟ ਕੀਤੇ ਗਏ ਹਨ।


ਦਿੱਲੀ ਵਿੱਚ ਸਭ ਤੋਂ ਵੱਧ ਕੇਸ


ਦਿੱਲੀ ਵਿੱਚ ਕੋਰੋਨਾ ਦੀ ਰਫ਼ਤਾਰ ਜਾਰੀ ਹੈ। ਰਾਜਧਾਨੀ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1,009 ਮਾਮਲੇ ਸਾਹਮਣੇ ਆਏ ਹਨ। ਇੱਕ ਵਿਅਕਤੀ ਦੀ ਮੌਤ ਵੀ ਹੋਈ ਹੈ। ਕੱਲ੍ਹ ਦਿੱਲੀ ਵਿੱਚ ਕੋਰੋਨਾ ਦੇ 601 ਮਾਮਲੇ ਦਰਜ ਕੀਤੇ ਗਏ ਸੀ। ਪਿਛਲੇ ਕਈ ਦਿਨਾਂ ਤੋਂ ਦਿੱਲੀ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦਿੱਲੀ ਵਿੱਚ ਸੰਕਰਮਣ ਦੀ ਦਰ 5.70% ਤੱਕ ਪਹੁੰਚ ਗਈ ਹੈ। ਹੁਣ ਚਿੰਤਾ ਦੀ ਗੱਲ ਇਹ ਹੈ ਕਿ 10 ਫਰਵਰੀ ਤੋਂ ਬਾਅਦ ਇੱਕ ਵਾਰ ਫਿਰ ਰਾਜਧਾਨੀ ਵਿੱਚ ਕੇਸ ਹਜ਼ਾਰ ਤੋਂ ਪਾਰ ਕਰ ਗਏ ਹਨ।


ਹਰਿਆਣਾ ਵਿੱਚ ਵੀ ਵੱਧ ਰਹੇ ਕੇਸ


ਹਰਿਆਣਾ ਵਿੱਚ ਵੀ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇੱਥੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 310 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਚੋਂ 225 ਮਾਮਲੇ ਗੁਰੂਗ੍ਰਾਮ ਵਿੱਚ ਪਾਏ ਗਏ। ਇਸ ਤੋਂ ਪਹਿਲਾਂ ਸੋਮਵਾਰ ਨੂੰ ਹਰਿਆਣਾ ਸਰਕਾਰ ਨੇ ਗੁਰੂਗ੍ਰਾਮ ਸਮੇਤ ਚਾਰ ਜ਼ਿਲ੍ਹਿਆਂ ਵਿੱਚ ਮਾਸਕ ਲਾਜ਼ਮੀ ਕਰ ਦਿੱਤਾ ਹੈ। ਹਰਿਆਣਾ ਦੇ ਫਰੀਦਾਬਾਦ ਵਿੱਚ 67 ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1252 ਹੋ ਗਈ ਹੈ।


ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਕਰ ਰਹੇ ਸਿਰਫ ਐਲਾਨ, ਇਹ ਲਾਗੂ ਕਿਵੇਂ ਹੋਣਗੇ, ਕੋਈ ਪਲਾਨਿੰਗ ਨਹੀਂ? ਸੰਯੁਕਤ ਸਮਾਜ ਮੋਰਚਾ ਦੇ ਤਿੱਖੇ ਸਵਾਲ