Corona Update: ਦੇਸ਼ 'ਚ ਕੋਰੋਨਾ ਦੇ 538 ਦਿਨਾਂ 'ਚ ਸਭ ਤੋਂ ਘੱਟ ਕੇਸ, ਸਿਰਫ 8,488 ਨਵੇਂ ਮਾਮਲੇ ਆਏ ਸਾਹਮਣੇ
Coronavirus India: ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 116 ਕਰੋੜ ਤੋਂ ਵੱਧ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਹੁਣ ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
Covid 19 cases in India: ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ, ਭਾਰਤ ਵਿੱਚ ਅੱਜ 8,488 ਨਵੇਂ ਕੋਰੋਨਾਵਾਇਰਸ ਸੰਕਰਮਣ ਦਰਜ ਹੋਏ, ਜਿਸ ਨਾਲ ਦੇਸ਼ ਵਿੱਚ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ 3,45,18,903 ਹੋ ਗਈ, ਜੋ 538 ਦਿਨਾਂ ਵਿੱਚ ਸਭ ਤੋਂ ਘੱਟ ਹੈ।
ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 1,18,443 ਹੈ, ਜੋ 534 ਦਿਨਾਂ ਵਿੱਚ ਸਭ ਤੋਂ ਘੱਟ ਹੈ, ਦੇਸ਼ ਵਿੱਚ ਕੁੱਲ ਕੇਸਾਂ ਵਿੱਚੋਂ ਇੱਕ ਪ੍ਰਤੀਸ਼ਤ ਤੋਂ ਵੀ ਘੱਟ ਐਕਟਿਵ ਕੇਸ ਹਨ।
ਦੱਸ ਦਈਏ ਕਿ ਲਗਾਤਾਰ 45 ਦਿਨਾਂ ਤੋਂ ਨਵੇਂ ਕੋਰੋਨਾਵਾਇਰਸ ਸੰਕਰਮਣ ਵਿੱਚ ਰੋਜ਼ਾਨਾ ਵਾਧਾ 20,000 ਤੋਂ ਹੇਠਾਂ ਰਿਹਾ ਹੈ ਤੇ ਹੁਣ ਲਗਾਤਾਰ 148 ਦਿਨਾਂ ਵਿੱਚ ਰੋਜ਼ਾਨਾ 50,000 ਤੋਂ ਘੱਟ ਨਵੇਂ ਕੇਸ ਸਾਹਮਣੇ ਆਏ ਹਨ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 116 ਕਰੋੜ ਤੋਂ ਵੱਧ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ: Punjab Election: ਨਵੀਂ ਸਿਆਸੀ ਪਾਰਟੀ ਬਣਾਉਣ ਮਗਰੋਂ ਕੈਪਟਨ ਅਮਰਿੰਦਰ ਦਾ ਵੱਡਾ ਐਲਾਨ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: