Covid 19 in India: ਪਿਛਲੇ ਕੁਝ ਦਿਨਾਂ 'ਚ ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਕਮੀ ਵੇਖੀ ਗਈ ਪਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 18 ਹਜ਼ਾਰ 987 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਬੀਤੇ ਕੁਝ ਦਿਨਾਂ ਤੋਂ ਵਧੇਰੇ ਹਨ। ਇਸ ਦੇ ਨਾਲ ਹੀ 246 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਮੰਗਲਵਾਰ ਨੂੰ ਦੇਸ਼ ਵਿੱਚ 15 ਹਜ਼ਾਰ 823 ਮਾਮਲੇ ਦਰਜ ਕੀਤੇ ਗਏ ਅਤੇ 226 ਲੋਕਾਂ ਦੀ ਜਾਨ ਗਈ। ਅੱਜ ਆਏ ਕੋਰੋਨਾ ਦੇ ਮਾਮਲੇ ਕੱਲ੍ਹ ਦੇ ਮੁਕਾਬਲੇ 16% ਜ਼ਿਆਦਾ ਹਨ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।


ਸਿਹਤ ਮੰਤਰਾਲੇ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 19 ਹਜ਼ਾਰ 808 ਲੋਕ ਕੋਰੋਨਾ ਮੁਕਤ ਹੋ ਗਏ ਹਨ, ਜਿਸ ਤੋਂ ਬਾਅਦ ਐਕਟਿਵ ਮਾਮਲੇ ਘੱਟ ਕੇ 2 ਲੱਖ 6 ਹਜ਼ਾਰ 586 ਰਹਿ ਗਏ ਹਨ। ਹੁਣ ਤੱਕ ਦੇਸ਼ ਵਿੱਚ ਤਿੰਨ ਕਰੋੜ 33 ਲੱਖ 62 ਹਜ਼ਾਰ 709 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਕਾਰਨ ਚਾਰ ਲੱਖ 51 ਹਜ਼ਾਰ 435 ਲੋਕਾਂ ਦੀ ਮੌਤ ਹੋ ਚੁੱਕੀ ਹੈ।


ਕੇਰਲ ਵਿੱਚ ਕੋਰੋਨਾ ਦੇ 11,079 ਮਾਮਲੇ, 123 ਦੀ ਮੌਤ


ਕੇਰਲ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 11,709 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 48,20,698 ਹੋ ਗਈ। ਇਸ ਤੋਂ ਇਲਾਵਾ 123 ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 26,571 ਤੱਕ ਪਹੁੰਚ ਗਈ ਹੈ। ਅਗਸਤ ਵਿੱਚ ਓਨਮ ਤਿਉਹਾਰ ਦੌਰਾਨ ਸੂਬੇ ਵਿੱਚ ਲਾਗ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ 30 ਹਜ਼ਾਰ ਤੋਂ ਪਾਰ ਹੋ ਗਈ, ਜਿਸ ਤੋਂ ਬਾਅਦ ਇਸ ਵਿੱਚ ਗਿਰਾਵਟ ਵੇਖੀ ਜਾ ਰਹੀ ਹੈ।


ਕੱਲ੍ਹ ਟੀਕੇ ਦੀਆਂ 35 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ


ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਟੀਕੇ ਦੀਆਂ 35 ਲੱਖ 66 ਹਜ਼ਾਰ 347 ਖੁਰਾਕਾਂ ਦਿੱਤੀਆਂ ਗਈਆਂ ਸੀ। ਜਿਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ ਵਧ ਕੇ 96 ਕਰੋੜ 82 ਲੱਖ 20 ਹਜ਼ਾਰ 997 ਹੋ ਗਈ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ 13 ਅਕਤੂਬਰ ਤੱਕ ਦੇਸ਼ ਭਰ ਵਿੱਚ ਕੁੱਲ 58,76,64,525 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਇਨ੍ਹਾਂ ਚੋਂ ਕੱਲ੍ਹ 13,01,083 ਨਮੂਨਿਆਂ ਦੀ ਜਾਂਚ ਕੀਤੀ ਗਈ।


ਇਹ ਵੀ ਪੜ੍ਹੋ: ਰਾਜਾ ਵੜਿੰਗ ਕੋਲ ਪਹੁੰਚੀਆਂ ਹਜ਼ਾਰਾਂ ਸ਼ਿਕਾਇਤਾਂ, ਮੰਤਰੀ ਨੇ ਲਏ ਸਖਤ ਫੈਸਲੇ, ਆਪਣਾ ਵਟਸਐਪ ਨੰਬਰ 94784-54701 ਜਾਰੀ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904