ਨਵੀਂ ਦਿੱਲੀ: ਕੋਰੋਨਾਵਾਇਰਸ ਦੀ ਦੂਜੀ ਲਹਿਰ ਹਰ ਦਿਨ ਨਵੇਂ ਰਿਕਾਰਡ ਬਣਾ ਰਹੀ ਹੈ। ਸੋਮਵਾਰ ਨੂੰ ਕੋਰੋਨਾ ਦੇ ਕੇਸ 1 ਕਰੋੜ 35 ਲੱਖ ਤੋਂ ਪਾਰ ਹੋ ਗਏ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਇੱਕ ਲੱਖ 68 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 904 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ, ਇਸ ਦੌਰਾਨ 75 ਹਜ਼ਾਰ ਤੋਂ ਵੱਧ ਲੋਕ ਠੀਕ ਵੀ ਹੋਏ ਹਨ ਅਤੇ ਘਰ ਵਾਪਸ ਪਰਤੇ ਹਨ।
ਉਧਰ, ਮਹਾਰਾਸ਼ਟਰ ਤੇ ਦਿੱਲੀ ਵਿੱਚ ਲੌਕਡਾਉਨ ਬਾਰੇ ਅੱਜ ਫੈਸਲਾ ਹੋ ਸਕਦਾ ਹੈ। ਹਰਿਆਣਾ ਵਿੱਚ ਵੀ ਲੌਕਡਾਉਨ ਲਾਉਣ ਦੀ ਚਰਚਾ ਹੈ। ਅੱਜ ਤਾਜ਼ਾ ਹਾਲਾਤ ਦਾ ਜਾਇਜ਼ਾ ਲੈਣ ਮਗਰੋਂ ਅਗਲਾ ਐਲਾਨ ਕੀਤਾ ਜਾ ਸਕਦਾ ਹੈ।
ਅੱਜ ਦੇਸ਼ ਵਿੱਚ ਕੋਰੋਨਾ ਦੀ ਸਥਿਤੀ-
ਕੁਲ ਕੋਰੋਨਾ ਕੇਸ - ਇੱਕ ਕਰੋੜ 35 ਲੱਖ 27 ਹਜ਼ਾਰ 717
ਕੁੱਲ ਡਿਸਚਾਰਜ - ਇੱਕ ਕਰੋੜ 21 ਲੱਖ 56 ਹਜ਼ਾਰ 529
ਕੁੱਲ ਐਕਟਿਵ ਕੇਸ - ਬਾਰਾਂ ਲੱਖ ਇੱਕ ਹਜ਼ਾਰ ਨੌਂ
ਕੁੱਲ ਮੌਤ - 1 ਲੱਖ 70 ਹਜ਼ਾਰ 179
ਟੀਕਾਕਰਨ ਵਾਲੇ ਟੌਪ ਪੰਜ ਸੂਬੇ
ਮਹਾਰਾਸ਼ਟਰ - 1.01 ਕਰੋੜ
ਰਾਜਸਥਾਨ - 97.16 ਲੱਖ
ਗੁਜਰਾਤ - 92.60 ਲੱਖ
ਉੱਤਰ- 88.25 ਲੱਖ
ਪੱਛਮੀ ਬੰਗਾਲ - 79.82 ਲੱਖ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ 24 ਘੰਟਿਆਂ ਵਿੱਚ 1 ਲੱਖ 53 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਸੀ। ਸ਼ਨੀਵਾਰ ਨੂੰ 839 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ। ਹਾਲਾਂਕਿ, ਕੋਰੋਨਾ ਤੋਂ 90,584 ਲੋਕ ਠੀਕ ਵੀ ਹੋਏ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 145,384 ਨਵੇਂ ਮਾਮਲੇ ਸਾਹਮਣੇ ਆਏ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਦੇਸ਼ ਵਿੱਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਬੇਕਾਬੂ ਹੋ ਰਹੀ ਹੈ। ਲਗਪਗ ਹਰ ਦਿਨ ਕੋਰੋਨਾ ਦੇ ਰਿਕਾਰਡ ਦਰਜ ਕੀਤੇ ਜਾ ਰਹੇ ਹਨ। ਕੋਰੋਨਾ ਦਾ ਕਹਿਰ ਦੇਸ਼ ਦੀ ਸੁਪਰੀਮ ਕੋਰਟ ਵਿੱਚ ਵੀ ਵੇਖਣ ਨੂੰ ਮਿਲਿਆ। ਖ਼ਬਰਾਂ ਮੁਤਾਬਕ ਸੁਪਰੀਮ ਕੋਰਟ ਦੇ 50 ਪ੍ਰਤੀਸ਼ਤ ਤੋਂ ਵੱਧ ਕਰਮਚਾਰੀ ਹੁਣ ਤੱਕ ਕੋਰੋਨਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਸ ਦੇ ਮੱਦੇਨਜ਼ਰ ਸੁਪਰੀਮ ਕੋਰਟ ਦੇ ਸਾਰੇ ਜੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਰਿਹਾਇਸ਼ ਤੋਂ ਸੁਣਵਾਈ ਕਰਨਗੇ।
ਇਹ ਵੀ ਪੜ੍ਹੋ: Sunil Chandra: ਸੁਸ਼ੀਲ ਚੰਦਰਾ ਹੋਣਗੇ ਅਗਲੇ ਮੁੱਖ ਚੋਣ ਕਮਿਸ਼ਨਰ, ਸੁਨੀਲ ਅਰੋੜਾ ਦੀ ਲੈਣਗੇ ਥਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904