Coronavirus Cases Today in India: ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਕੇਸ ਕੱਲ੍ਹ ਦੇ ਮੁਕਾਬਲੇ ਅੱਜ ਘਟੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ 7 ਹਜ਼ਾਰ 474 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 865 ਲੋਕਾਂ ਦੀ ਮੌਤ ਹੋਈ ਹੈ। ਕੱਲ੍ਹ ਨਾਲੋਂ ਅੱਜ ਕੋਰੋਨਾ ਦੇ ਘੱਟ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਇੱਕ ਲੱਖ 27 ਹਜ਼ਾਰ 952 ਕੇਸ ਆਏ ਸਨ। ਦੇਸ਼ ਵਿੱਚ ਪੌਜੇਟੀਵਿਟੀ ਦਰ ਲਗਪਗ ਅੱਠ ਫੀਸਦੀ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ-
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 12 ਲੱਖ 25 ਹਜ਼ਾਰ 11 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 1 ਹਜ਼ਾਰ 979 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 13 ਹਜ਼ਾਰ 246 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ 4 ਕਰੋੜ 4 ਲੱਖ 61 ਹਜ਼ਾਰ 148 ਲੋਕ ਸੰਕਰਮਣ ਮੁਕਤ ਹੋ ਗਏ ਹਨ।
ਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 169 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 45 ਲੱਖ 10 ਹਜ਼ਾਰ 770 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 169 ਕਰੋੜ 46 ਲੱਖ 26 ਹਜ਼ਾਰ 698 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : Lata Mangeshkar Death: ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਹੋਇਆ ਦਿਹਾਂਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490