(Source: ECI/ABP News/ABP Majha)
Coronavirus India Update: ਦੇਸ਼ 'ਚ ਕੋਰੋਨਾ ਦੇ 36 ਹਜ਼ਾਰ 571 ਨਵੇਂ ਕੇਸ, 540 ਮੌਤਾਂ
Coronavirus Update: ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 36 ਹਜ਼ਾਰ 571 ਨਵੇਂ ਮਾਮਲੇ ਸਾਹਮਣੇ ਆਏ ਹਨ। ਉਧਰ 540 ਲੋਕਾਂ ਦੀ ਮੌਤ ਹੋ ਗਈ। ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 3 ਲੱਖ 63 ਹਜ਼ਾਰ 605 ਰਹਿ ਗਈ ਹੈ।
Coronavirus Cases: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਖਤਰਾ ਅਜੇ ਵੀ ਕਾਇਮ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 36 ਹਜ਼ਾਰ 571 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 540 ਲੋਕਾਂ ਦੀ ਮੌਤ ਹੋ ਗਈ। ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 3 ਲੱਖ 63 ਹਜ਼ਾਰ 605 ਰਹਿ ਗਈ ਹੈ, ਜੋ ਪਿਛਲੇ 150 ਦਿਨਾਂ ਵਿੱਚ ਸਭ ਤੋਂ ਘੱਟ ਹੈ।
ਟੀਕੇ ਦੀਆਂ 57.16 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ
ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੋਰੋਨਾ ਟੀਕੇ ਦੀਆਂ ਖੁਰਾਕਾਂ ਦੀ ਕੁੱਲ ਗਿਣਤੀ 57.16 ਕਰੋੜ ਨੂੰ ਪਾਰ ਕਰ ਗਈ ਹੈ, ਜਿਸ ਵਿੱਚ ਵੀਰਵਾਰ ਨੂੰ ਦਿੱਤੀਆਂ ਗਈਆਂ 48 ਲੱਖ ਤੋਂ ਵੱਧ ਖੁਰਾਕਾਂ ਸ਼ਾਮਲ ਹਨ। 18-44 ਸਾਲ ਦੀ ਉਮਰ ਦੇ ਕੁੱਲ 21,13,11,218 ਵਿਅਕਤੀਆਂ ਨੂੰ ਉਨ੍ਹਾਂ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ ਤੇ ਕੁੱਲ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 1,79,43,325 ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਟੀਕਾਕਰਨ ਮੁਹਿੰਮ ਦਾ ਤੀਜਾ ਪੜਾਅ ਹੈ। ਦੇਸ਼ ਭਰ ਵਿੱਚ ਹੁਣ ਤੱਕ ਕੁੱਲ 57,16,71,264 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਕੋਰੋਨਾ ਟੈਸਟ ਦਾ ਅੰਕੜਾ 50 ਕਰੋੜ ਤੋਂ ਪਾਰ
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਮੁਤਾਬਕ, ਭਾਰਤ ਵਿੱਚ ਕੋਰੋਨਾ ਟੈਸਟਾਂ ਦੀ ਗਿਣਤੀ 50 ਕਰੋੜ ਨੂੰ ਪਾਰ ਕਰ ਗਈ ਹੈ। ਅਗਸਤ ਵਿੱਚ ਔਸਤਨ ਪ੍ਰਤੀ ਦਿਨ 17 ਲੱਖ ਤੋਂ ਵੱਧ ਟੈਸਟਾਂ ਦੇ ਨਾਲ ਭਾਰਤ ਨੇ ਹੁਣ ਤੱਕ ਪੂਰੇ ਦੇਸ਼ ਵਿੱਚ 50 ਕਰੋੜ ਨਮੂਨਿਆਂ ਦੀ ਜਾਂਚ ਕੀਤੀ ਹੈ, ਜਦੋਂਕਿ ਪਿਛਲੇ ਸਿਰਫ 55 ਦਿਨਾਂ ਵਿੱਚ 10 ਕਰੋੜ ਟੈਸਟ ਕੀਤੇ ਗਏ। 21 ਜੁਲਾਈ ਨੂੰ ਭਾਰਤ ਨੇ 45 ਕਰੋੜ ਕੋਵਿਡ ਨਮੂਨਿਆਂ ਦੀ ਜਾਂਚ ਕੀਤੀ ਸੀ, ਜਿਸ ਨੇ 18 ਅਗਸਤ ਨੂੰ 50 ਕਰੋੜ ਦੇ ਅੰਕੜੇ ਨੂੰ ਛੂਹ ਲਿਆ ਸੀ।
ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਵੱਲੋਂ ਕਾਲਜ ਵਿਦਿਆਰਥੀਆਂ ਨੂੰ ਵੱਡੀ ਰਾਹਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin