ਪੜਚੋਲ ਕਰੋ

India Corona Update: ਕੋਰੋਨਾ ਦੇ ਮੋਰਚੇ ਤੋਂ ਰਾਹਤ ਦੀ ਖਬਰ, ਦੂਜੀ ਲਹਿਰ ਮਗਰੋਂ ਲਗਾਤਾਰ ਦੂਜੇ ਦਿਨ 20 ਹਜ਼ਾਰ ਤੋਂ ਘੱਟ ਨਵੇਂ ਕੇਸ

Covid 19 Cases: ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 18,870 ਨਵੇਂ ਕੋਰੋਨਾ ਕੇਸ ਆਏ ਤੇ 378 ਕੋਰੋਨਾ ਪੀੜਤ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ।

India Corona Updates: ਕੋਰੋਨਾ ਦੇ ਮੋਰਚੇ 'ਤੇ ਖੁਸ਼ਖਬਰੀ ਹੈ। ਦੂਜੀ ਲਹਿਰ ਦੇ ਫੈਲਣ ਤੋਂ ਬਾਅਦ ਲਗਾਤਾਰ ਦੂਜੇ ਦਿਨ ਦੇਸ਼ 'ਚ ਕੋਰੋਨਾ ਦੇ 20 ਹਜ਼ਾਰ ਤੋਂ ਘੱਟ ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਵੀ ਸਭ ਤੋਂ ਵੱਧ ਮਾਮਲੇ ਦੱਖਣੀ ਸੂਬੇ ਕੇਰਲ ਤੋਂ ਆ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 18,870 ਨਵੇਂ ਕੋਰੋਨਾ ਕੇਸ ਆਏ ਤੇ 378 ਕੋਰੋਨਾ ਪੀੜਤ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। ਇਸ ਦੇ ਨਾਲ ਹੀ 24 ਘੰਟਿਆਂ 'ਚ 2148 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਮਤਲਬ 2,272 ਐਕਟਿਵ ਮਾਮਲਿਆਂ 'ਚ ਕਮੀ ਆਈ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੋਰੋਨਾ ਦੇ 18 ਹਜ਼ਾਰ 795 ਨਵੇਂ ਮਾਮਲੇ ਸਾਹਮਣੇ ਆਏ ਸਨ ਤੇ 179 ਲੋਕਾਂ ਦੀ ਮੌਤ ਹੋ ਗਈ ਸੀ। 201 ਦਿਨਾਂ ਬਾਅਦ ਮੰਗਲਵਾਰ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ 20 ਹਜ਼ਾਰ ਤੋਂ ਘੱਟ ਸੀ। ਜਾਣੋ ਅੱਜ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ?

ਕੇਰਲ 'ਚ 11,196 ਨਵੇਂ ਮਾਮਲੇ ਸਾਹਮਣੇ ਆਏ, 149 ਮਰੀਜ਼ਾਂ ਦੀ ਮੌਤ

ਕੇਰਲ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 11,196 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 46,52,810 ਹੋ ਗਈ। ਇਸ ਤੋਂ ਇਲਾਵਾ 149 ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 24,810 ਤਕ ਪਹੁੰਚ ਗਈ ਹੈ। ਸੋਮਵਾਰ ਤੋਂ 18,849 ਲੋਕਾਂ ਦੇ ਕੋਰੋਨਾ ਲਾਗ ਤੋਂ ਠੀਕ ਹੋਣ ਤੋਂ ਬਾਅਦ ਠੀਕ ਹੋਏ ਲੋਕਾਂ ਦੀ ਕੁੱਲ ਗਿਣਤੀ 44,78,042 ਹੋ ਗਈ ਹੈ।

ਕੇਰਲ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 1,49,356 ਹੈ। ਪਿਛਲੇ 24 ਘੰਟਿਆਂ 'ਚ ਲਗਭਗ 96,436 ਕੋਵਿਡ-19 ਟੈਸਟ ਕੀਤੇ ਗਏ। 14 ਜ਼ਿਲ੍ਹਿਆਂ ਵਿੱਚੋਂ ਤਿਰੂਵਨੰਤਪੁਰਮ ਵਿੱਚ ਸਭ ਤੋਂ ਵੱਧ 1339 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੋਲਮ 'ਚ 1273, ਤ੍ਰਿਸ਼ੂਰ ਵਿੱਚ 1271, ਏਰਨਾਕੁਲਮ ਵਿੱਚ 1132, ਮਲੱਪਪੁਰਮ ਵਿੱਚ 1061 ਅਤੇ ਕੋਝੀਕੋਡ ਵਿੱਚ 908 ਲੋਕ ਸੰਕਰਮਿਤ ਪਾਏ ਗਏ ਹਨ।

ਦੇਸ਼ ਭਰ 'ਚ ਕੋਰੋਨਾ ਲਾਗ ਦੀ ਸਥਿਤੀ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤਕ ਕੁਲ 3 ਕਰੋੜ 35 ਲੱਖ 63 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 46 ਹਜ਼ਾਰ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤਕ 3 ਕਰੋੜ 28 ਲੱਖ 15 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ 'ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਲਗਭਗ ਤਿੰਨ ਲੱਖ ਹੈ। ਕੁੱਲ 3 ਲੱਖ 1 ਹਜ਼ਾਰ 640 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - 3 ਕਰੋੜ 35 ਲੱਖ 63 ਹਜ਼ਾਰ 421
ਕੁੱਲ ਠੀਕ ਹੋਏ ਲੋਕ - 3 ਕਰੋੜ 28 ਲੱਖ 15 ਹਜ਼ਾਰ 731
ਕੁੱਲ ਸਰਗਰਮ ਮਾਮਲੇ - 3 ਲੱਖ 1 ਹਜ਼ਾਰ 640
ਕੁੱਲ ਮੌਤ- ਚਾਰ ਲੱਖ 46 ਹਜ਼ਾਰ 50
ਕੁੱਲ ਟੀਕਾਕਰਨ - 83 ਕਰੋੜ 39 ਲੱਖ 90 ਹਜ਼ਾਰ ਖੁਰਾਕਾਂ ਦਿੱਤੀਆਂ ਗਈਆਂ

ਟਾਪ ਹੈਡਲਾਈਨ

Officer Suspend: ਸੂਬਾ ਸਰਕਾਰ ਵੱਲੋਂ ਸਖ਼ਤ ਐਕਸ਼ਨ, IFS ਅਫ਼ਸਰ ਸਸਪੈਂਡ, FIR ਵੀ ਹੋਏਗੀ ਦਰਜ, ਜਾਣੋ ਪੂਰਾ ਮਾਮਲਾ...
ਸੂਬਾ ਸਰਕਾਰ ਵੱਲੋਂ ਸਖ਼ਤ ਐਕਸ਼ਨ, IFS ਅਫ਼ਸਰ ਸਸਪੈਂਡ, FIR ਵੀ ਹੋਏਗੀ ਦਰਜ, ਜਾਣੋ ਪੂਰਾ ਮਾਮਲਾ...
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
Political News: ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget