Coronavirus: ਕੋਰੋਨਾ ਕੇਸਾਂ 'ਚ 10% ਵਾਧਾ, 24 ਘੰਟਿਆਂ 'ਚ 37379 ਨਵੇਂ ਮਾਮਲੇ, ਓਮੀਕ੍ਰੋਨ ਵੀ ਢਾਹ ਰਿਹਾ ਕਹਿਰ
Covid-19 New Cases: ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 37379 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ, ਜਦੋਂਕਿ 124 ਲੋਕਾਂ ਦੀ ਮੌਤ ਹੋ ਗਈ ਹੈ।
Corona In India: ਦੇਸ਼ 'ਚ ਕੋਰੋਨਾ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਇਸ ਤੋਂ ਬਾਅਦ ਇਹ ਸਵਾਲ ਉੱਠ ਰਿਹਾ ਹੈ ਕਿ ਕੀ ਹੁਣ ਕੋਵਿਡ-19 ਦੀ ਤੀਜੀ ਲਹਿਰ ਦੇਸ਼ ਵਿੱਚ ਦਾਖ਼ਲ ਹੋ ਗਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 37379 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਦਕਿ 124 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ 'ਚ ਕੋਵਿਡ-19 ਦੇ ਕੁੱਲ ਮਾਮਲੇ ਵੱਧ ਕੇ 3 ਕਰੋੜ 49 ਲੱਖ 60 ਹਜ਼ਾਰ 261 ਹੋ ਗਏ ਹਨ, ਜਦਕਿ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 4 ਲੱਖ 82 ਹਜ਼ਾਰ 14 ਹੋ ਗਈ ਹੈ।
ਕੋਰੋਨਾ ਦੇ ਐਕਟਿਵ ਕੇਸ ਹੁਣ ਵੱਧ ਕੇ 1 ਲੱਖ 71 ਹਜ਼ਾਰ 830 ਹੋ ਗਏ ਹਨ। ਹੁਣ ਤੱਕ, ਕੋਰੋਨਾ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 3 ਕਰੋੜ 43 ਲੱਖ 6 ਹਜ਼ਾਰ 414 ਹੋ ਗਈ ਹੈ। ਇਸ ਦੌਰਾਨ, ਟੀਕਾਕਰਨ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ। ਹੁਣ ਤੱਕ 146 ਕਰੋੜ ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਦੇਸ਼ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਹੁਣ ਵੱਧ ਕੇ 1892 ਹੋ ਗਏ ਹਨ, ਹਾਲਾਂਕਿ 766 ਲੋਕਾਂ ਨੂੰ ਡਿਸਚਾਰਜ ਕੀਤਾ ਜਾ ਚੁੱਕਿਆ ਹੈ।
ਇੱਕ ਦਿਨ ਪਹਿਲਾਂ ਯਾਨੀ ਸੋਮਵਾਰ ਨੂੰ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 33750 ਨਵੇਂ ਮਾਮਲੇ ਸਾਹਮਣੇ ਆਏ ਸੀ, ਜਦਕਿ ਇਸ ਦੌਰਾਨ 123 ਲੋਕਾਂ ਦੀ ਮੌਤ ਹੋ ਗਈ ਸੀ।
ਦਿੱਲੀ ਸੀਐਮ ਨੂੰ ਵੀ ਕੋਰੋਨਾ ਨੇ ਡੰਗਿਆ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਜਾਣਕਾਰੀ ਦਿੱਤੀ ਹੈ ਕਿ ਉਹ ਕੋਰੋਨਾ ਨਾਲ ਸੰਕਰਮਿਤ ਹੋ ਗਏ ਹਨ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੋਰੋਨਾ ਦੇ ਹਲਕੇ ਲੱਛਣ ਹਨ।
ਕੇਜਰੀਵਾਲ ਨੇ ਟਵਿੱਟਰ 'ਤੇ ਕਿਹਾ, "ਮੈਂ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਹੈ। ਮੇਰੇ ਵਿੱਚ ਹਲਕੇ ਲੱਛਣ ਹਨ। ਮੈਂ ਆਪਣੇ ਆਪ ਨੂੰ ਘਰ ਵਿੱਚ ਅਲੱਗ ਕਰ ਲਿਆ ਹੈ, ਜੋ ਲੋਕ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰੋ ਤੇ ਆਪਣਾ ਟੈਸਟ ਕਰਵਾਓ।"
ਦਿੱਲੀ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4099 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ ਦੀ ਮੌਤ ਹੋ ਗਈ ਹੈ। ਇਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ 14,58,220 ਹੋ ਗਈ ਹੈ। ਕੋਰੋਨਾ ਸੰਕਰਮਣ ਦੀ ਦਰ ਵਧ ਕੇ 6.46 ਪ੍ਰਤੀਸ਼ਤ ਹੋ ਗਈ ਹੈ, ਜੋ ਪਿਛਲੇ ਸੱਤ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ।
ਇਹ ਵੀ ਪੜ੍ਹੋ: ਹਿੰਦੂ ਤੇ ਹਿੰਦੂਤਵ 'ਤੇ ਰਾਹੁਲ ਗਾਂਧੀ ਨੂੰ ਯੋਗੀ ਅਦਿੱਤਿਆਨਾਥ ਨੇ ਦਿੱਤਾ ਤਿੱਖਾ ਜਵਾਬ, ਬੋਲੇ 'ਐਕਸੀਡੈਂਲ' ਧਰਮ ਬਾਰੇ ਕੀ ਪਤਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: