COVID 19 Update 2183 new cases recorded in india in the last 24 hours
ਦੇਸ਼ 'ਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2183 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 214 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 1985 ਮਰੀਜ਼ ਠੀਕ ਵੀ ਹੋਏ ਹਨ। ਦੇਸ਼ 'ਚ ਹੁਣ ਤੱਕ 4,25,10,773 ਲੋਕ ਕੋਰੋਨਾ ਨੂੰ ਹਰਾ ਚੁੱਕੇ ਹਨ। ਐਕਟਿਵ ਕੇਸਾਂ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਇਹ 11,542 ਹੈ। ਰਿਕਵਰੀ ਦਰ 98.76 ਫੀਸਦੀ ਹੈ। ਰੋਜ਼ਾਨਾ ਸਕਾਰਾਤਮਕਤਾ ਦਰ 98.76 ਪ੍ਰਤੀਸ਼ਤ ਹੈ।