Coronavirus Cases Today in India: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 71 ਹਜ਼ਾਰ 202 ਨਵੇਂ ਕੇਸ ਸਾਹਮਣੇ ਆਏ ਹਨ ਤੇ 314 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 7 ਹਜ਼ਾਰ 743 ਮਾਮਲੇ ਸਾਹਮਣੇ ਆ ਚੁੱਕੇ ਹਨ। ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਕੱਲ੍ਹ ਨਾਲੋਂ 2,369 ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਕੱਲ੍ਹ ਕੋਰੋਨਾ ਵਾਇਰਸ ਦੇ 2,68,833 ਮਾਮਲੇ ਸਨ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 15 ਲੱਖ 50 ਹਜ਼ਾਰ 377 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 86 ਹਜ਼ਾਰ 66 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 1 ਲੱਖ 38 ਹਜ਼ਾਰ 331 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 50 ਲੱਖ 85 ਹਜ਼ਾਰ 721 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਦੂਜੇ ਪਾਸੇ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 156 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 66 ਲੱਖ 21 ਹਜ਼ਾਰ 395 ਡੋਜ਼ਾਂ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਹੁਣ ਤੱਕ 156 ਕਰੋੜ 76 ਲੱਖ 15 ਹਜ਼ਾਰ 454 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ। ਦੇਸ਼ ਵਿੱਚ ਹੁਣ ਤੱਕ 7 ਹਜ਼ਾਰ 743 ਲੋਕ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਵਧੇਰੇ ਮਾਮਲੇ ਮਹਾਰਾਸ਼ਟਰ ਤੇ ਰਾਜਧਾਨੀ ਦਿੱਲੀ ਵਿੱਚ ਹਨ।
Coronavirus Cases Today: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2 ਲੱਖ 71 ਹਜ਼ਾਰ ਤੋਂ ਵੱਧ ਨਵੇਂ ਕੇਸ, 7743 ਲੋਕਾਂ ਨੂੰ ਓਮੀਕਰੋਨ
ਏਬੀਪੀ ਸਾਂਝਾ
Updated at:
16 Jan 2022 10:40 AM (IST)
Edited By: shankerd
ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ।
Coronavirus
NEXT
PREV
Published at:
16 Jan 2022 10:40 AM (IST)
- - - - - - - - - Advertisement - - - - - - - - -