Coronavirus Cases  in India: ਦੇਸ਼ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ, ਕੋਰੋਨਾ ਦੇ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੇ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵੀ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਲੱਖ 47 ਹਜ਼ਾਰ 254 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 703 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 17.94% ਹੈ।


ਐਕਟਿਵ ਕੇਸ ਵਧ ਕੇ 20 ਲੱਖ 18 ਹਜ਼ਾਰ 825 ਹੋਏ


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 20 ਲੱਖ 18 ਹਜ਼ਾਰ 825 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 88 ਹਜ਼ਾਰ 396 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 51 ਹਜ਼ਾਰ 777 ਲੋਕ ਠੀਕ ਹੋਏ ਸੀ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 60 ਲੱਖ 58 ਹਜ਼ਾਰ 806 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।







ਹੁਣ ਤੱਕ 160 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ


ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 160 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 70 ਲੱਖ 49 ਹਜ਼ਾਰ 779 ਡੋਜ਼ਾਂ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਹੁਣ ਤੱਕ 160 ਕਰੋੜ 43 ਲੱਖ 70 ਹਜ਼ਾਰ 484 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।


ਦੇਸ਼ 'ਚ ਹੁਣ ਤੱਕ ਓਮੀਕ੍ਰੋਨ ਦੇ 9692 ਮਾਮਲੇ ਦਰਜ


ਦੇਸ਼ 'ਚ ਹੁਣ ਤੱਕ 9 ਹਜ਼ਾਰ 692 ਲੋਕ ਓਮੀਕ੍ਰੋਨ ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਵਧੇਰੇ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ ਵਿੱਚ ਹਨ।



ਇਹ ਵੀ ਪੜ੍ਹੋCoronavirus in Punjab: ਪੰਜਾਬ 'ਚ ਕੋਰੋਨਾ ਦੀ ਮਾਰੂ ਰਫ਼ਤਾਰ, ਮਹਿਜ਼ 7 ਦਿਨਾਂ 'ਚ 160 ਮੌਤਾਂ ਤੇ 1200 ਮਰੀਜ਼ ਲਾਈਫ ਸੇਵਿੰਗ ਸਪੋਰਟ 'ਤੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904