(Source: ECI/ABP News)
Coronavirus Cases Today: ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 2 ਲੱਖ 82 ਹਜ਼ਾਰ ਤੋਂ ਵੱਧ ਨਵੇਂ ਕੇਸ, 441 ਲੋਕਾਂ ਦੀ ਮੌਤ
Coronavirus Cases Today in India: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਦੋ ਲੱਖ 82 ਹਜ਼ਾਰ 970 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 441 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 15.13% ਹੈ।
![Coronavirus Cases Today: ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 2 ਲੱਖ 82 ਹਜ਼ਾਰ ਤੋਂ ਵੱਧ ਨਵੇਂ ਕੇਸ, 441 ਲੋਕਾਂ ਦੀ ਮੌਤ Coronavirus Omicron variant in India today 19 January 2022, India reports 2.82 lakh new Covid cases, 441 deaths in last 24 hours Coronavirus Cases Today: ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 2 ਲੱਖ 82 ਹਜ਼ਾਰ ਤੋਂ ਵੱਧ ਨਵੇਂ ਕੇਸ, 441 ਲੋਕਾਂ ਦੀ ਮੌਤ](https://feeds.abplive.com/onecms/images/uploaded-images/2022/01/19/577e0af2719993e31a19d0e05ab74d12_original.jpg?impolicy=abp_cdn&imwidth=1200&height=675)
Coronavirus Cases Today in India: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਰਫ਼ਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖ਼ਤਰਨਾਕ ਰੂਪ ਓਮੀਕ੍ਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਵਾਇਰਸ ਦੇ 2 ਲੱਖ 82 ਹਜ਼ਾਰ 970 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 441 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ ਹੁਣ ਤੱਕ 8,961 ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਰੋਜ਼ਾਨਾ ਪੌਜ਼ੇਟੀਵਿਟੀ ਦਰ ਹੁਣ 15.13% ਹੈ। ਵੱਡੀ ਗੱਲ ਇਹ ਹੈ ਕਿ ਦੇਸ਼ 'ਚ ਬੀਤੇ ਦਿਨ ਨਾਲੋਂ 44,952 ਵੱਧ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਕੋਰੋਨਾ ਵਾਇਰਸ ਦੇ 2,38,018 ਮਾਮਲੇ ਸਨ।
ਐਕਟਿਵ ਕੇਸ ਵੱਧ ਕੇ 18 ਲੱਖ 31 ਹਜ਼ਾਰ ਹੋਏ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ 'ਚ ਐਕਟਿਵ ਮਾਮਲਿਆਂ ਦੀ ਗਿਣਤੀ 18 ਲੱਖ 30 ਹਜ਼ਾਰ ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 4 ਲੱਖ 87 ਹਜ਼ਾਰ 202 ਹੋ ਗਈ ਹੈ। ਅੰਕੜਿਆਂ ਅਨੁਸਾਰ ਬੀਤੇ ਦਿਨ 1 ਲੱਖ 88 ਹਜ਼ਾਰ 157 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 55 ਲੱਖ 83 ਹਜ਼ਾਰ 39 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਹੁਣ ਤੱਕ 158 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ
ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 158 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ 76 ਲੱਖ 35 ਹਜ਼ਾਰ 229 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 158 ਕਰੋੜ 88 ਲੱਖ 47 ਹਜ਼ਾਰ 554 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਦੇਸ਼ 'ਚ ਹੁਣ ਤੱਕ ਓਮੀਕ੍ਰੋਨ ਦੇ 8961 ਮਾਮਲੇ ਕੀਤੇ ਦਰਜ
ਦੇਸ਼ 'ਚ ਹੁਣ ਤੱਕ 8 ਹਜ਼ਾਰ 961 ਲੋਕ ਓਮੀਕ੍ਰੋਨ ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ 'ਚ ਹਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਜਾਣਕਾਰੀ ਦਿੱਤੀ ਹੈ ਕਿ ਬੀਤੇ ਦਿਨ ਭਾਰਤ 'ਚ ਕੋਰੋਨਾ ਵਾਇਰਸ ਦੇ 18 ਲੱਖ 69 ਹਜ਼ਾਰ 642 ਸੈਂਪਲ ਟੈਸਟ ਕੀਤੇ ਗਏ ਸਨ, ਜਿਸ ਤੋਂ ਬਾਅਦ ਬੀਤੇ ਦਿਨ ਤੱਕ ਕੁੱਲ 70 ਕਰੋੜ 74 ਲੱਖ 21 ਹਜ਼ਾਰ 650 ਸੈਂਪਲਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਕੇਰਲ ਹਾਈ ਕੋਰਟ ਦਾ ਹੁਕਮ, ਅੰਤਰ-ਧਰਮ ਜੋੜੇ ਦੇ ਬੱਚੇ ਪਿਤਾ ਤੋਂ ਗੁਜਾਰਾ ਭੱਤੇ ਦੇ ਹੱਕਦਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)