Coronavirus Cases Today in India: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਰਫ਼ਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖ਼ਤਰਨਾਕ ਰੂਪ ਓਮੀਕ੍ਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਵਾਇਰਸ ਦੇ 2 ਲੱਖ 82 ਹਜ਼ਾਰ 970 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 441 ਲੋਕਾਂ ਦੀ ਮੌਤ ਹੋ ਗਈ ਹੈ।


ਇਸ ਦੇ ਨਾਲ ਹੀ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ ਹੁਣ ਤੱਕ 8,961 ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਰੋਜ਼ਾਨਾ ਪੌਜ਼ੇਟੀਵਿਟੀ ਦਰ ਹੁਣ 15.13% ਹੈ। ਵੱਡੀ ਗੱਲ ਇਹ ਹੈ ਕਿ ਦੇਸ਼ 'ਚ ਬੀਤੇ ਦਿਨ ਨਾਲੋਂ 44,952 ਵੱਧ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਕੋਰੋਨਾ ਵਾਇਰਸ ਦੇ 2,38,018 ਮਾਮਲੇ ਸਨ।


ਐਕਟਿਵ ਕੇਸ ਵੱਧ ਕੇ 18 ਲੱਖ 31 ਹਜ਼ਾਰ ਹੋਏ


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ 'ਚ ਐਕਟਿਵ ਮਾਮਲਿਆਂ ਦੀ ਗਿਣਤੀ 18 ਲੱਖ 30 ਹਜ਼ਾਰ ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 4 ਲੱਖ 87 ਹਜ਼ਾਰ 202 ਹੋ ਗਈ ਹੈ। ਅੰਕੜਿਆਂ ਅਨੁਸਾਰ ਬੀਤੇ ਦਿਨ 1 ਲੱਖ 88 ਹਜ਼ਾਰ 157 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 55 ਲੱਖ 83 ਹਜ਼ਾਰ 39 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।







ਹੁਣ ਤੱਕ 158 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ


ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 158 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ 76 ਲੱਖ 35 ਹਜ਼ਾਰ 229 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 158 ਕਰੋੜ 88 ਲੱਖ 47 ਹਜ਼ਾਰ 554 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।


ਦੇਸ਼ 'ਚ ਹੁਣ ਤੱਕ ਓਮੀਕ੍ਰੋਨ ਦੇ 8961 ਮਾਮਲੇ ਕੀਤੇ ਦਰਜ


ਦੇਸ਼ 'ਚ ਹੁਣ ਤੱਕ 8 ਹਜ਼ਾਰ 961 ਲੋਕ ਓਮੀਕ੍ਰੋਨ ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ 'ਚ ਹਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਜਾਣਕਾਰੀ ਦਿੱਤੀ ਹੈ ਕਿ ਬੀਤੇ ਦਿਨ ਭਾਰਤ 'ਚ ਕੋਰੋਨਾ ਵਾਇਰਸ ਦੇ 18 ਲੱਖ 69 ਹਜ਼ਾਰ 642 ਸੈਂਪਲ ਟੈਸਟ ਕੀਤੇ ਗਏ ਸਨ, ਜਿਸ ਤੋਂ ਬਾਅਦ ਬੀਤੇ ਦਿਨ ਤੱਕ ਕੁੱਲ 70 ਕਰੋੜ 74 ਲੱਖ 21 ਹਜ਼ਾਰ 650 ਸੈਂਪਲਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ।



ਇਹ ਵੀ ਪੜ੍ਹੋ: ਕੇਰਲ ਹਾਈ ਕੋਰਟ ਦਾ ਹੁਕਮ, ਅੰਤਰ-ਧਰਮ ਜੋੜੇ ਦੇ ਬੱਚੇ ਪਿਤਾ ਤੋਂ ਗੁਜਾਰਾ ਭੱਤੇ ਦੇ ਹੱਕਦਾਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904