ਨਵੀਂ ਦਿੱਲੀ: ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ। ਮਾਹਰਾਂ ਅਨੁਸਾਰ ਕੋਰੋਨਾ ਦੀ ਇਹ ਦੂਜੀ ਲਹਿਰ ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋ ਸਕਦੀ ਹੈ। ਅੱਜ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟੇ 'ਚ ਦੇਸ਼ '47 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਕਾਰਨ ਹੋਰ 275 ਲੋਕਾਂ ਦੀ ਮੌਤ ਹੋ ਗਈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨਾਲ ਦੇਸ਼ 'ਚ ਆਉਣ ਵਾਲੇ ਤਿਉਹਾਰਾਂ ਨੇ ਆਮ ਲੋਕਾਂ ਤੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ।


ਆਰਥਿਕ ਵਿਕਾਸ ਦੇ ਮੱਦੇਨਜ਼ਰ ਲੌਕਡਾਊਨ ਦਾ ਫ਼ੈਸਲਾ ਸੰਭਵ ਨਹੀਂ ਹੈ। ਪਰ ਕੇਂਦਰ ਦੀਆਂ ਹਦਾਇਤਾਂ 'ਤੇ ਵੱਖ-ਵੱਖ ਸੂਬਿਆਂ ਨੇ ਹੋਲੀ, ਸ਼ਬ--ਬਾਰਾਤ ਤੇ ਨਵਰਾਤਰੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਰਾਜਧਾਨੀ ਦਿੱਲੀ 'ਚ ਜਿੱਥੇ ਜਨਤਕ ਸਮਾਗਮਾਂ 'ਤੇ ਰੋਕ ਲਗਾ ਦਿੱਤੀ ਗਈ ਹੈ, ਉੱਥੇ ਹੀ ਉੱਤਰ ਪ੍ਰਦੇਸ਼ 'ਚ ਜਲੂਸ ਤੇ ਸਮਾਗਮ ਲਈ ਪ੍ਰਸ਼ਾਸਨ ਦੀ ਇਜਾਜ਼ਤ ਲੈਣੀ ਪਵੇਗੀ। ਮਹਾਰਾਸ਼ਟਰ 'ਚ ਵੀ ਕੋਰੋਨਾ ਦਾ ਖਤਰਾ ਤੇਜ਼ੀ ਨਾਲ ਵੱਧ ਰਿਹਾ ਹੈ। ਕੋਰੋਨਾ ਕਾਰਨ ਬੀਐਮਸੀ ਨੇ ਮੁੰਬਈ 'ਚ ਜਨਤਕ ਸਮਾਗਮ 'ਤੇ ਪਾਬੰਦੀ ਲਾ ਦਿੱਤੀ ਹੈ।


ਜਾਣੋ ਵੱਖ-ਵੱਖ ਸੂਬਿਆਂ 'ਚ ਹੋਲੀ ਤੇ ਹੋਰ ਤਿਉਹਾਰਾਂ ਸਬੰਧੀ ਕੀ ਨਿਰਦੇਸ਼ ਹਨ?


ਦਿੱਲੀ: ਦਿੱਲੀ ਆਪਦਾ ਪ੍ਰਬੰਧਨ ਅਥਾਰਟੀ ਨੇ ਮੰਗਲਵਾਰ ਨੂੰ ਆਦੇਸ਼ ਦਿੱਤਾ ਹੈ ਕਿ ਹੋਲੀ ਅਤੇ ਨਵਰਾਤਰੀ ਵਰਗੇ ਤਿਉਹਾਰਾਂ ਦੌਰਾਨ ਰਾਸ਼ਟਰੀ ਰਾਜਧਾਨੀ 'ਚ ਜਨਤਕ ਤੌਰ 'ਤੇ ਕੋਈ ਜਸ਼ਨ ਨਹੀਂ ਮਨਾਇਆ ਜਾਂਦਾ।

ਮੁੰਬਈ: ਬ੍ਰਹਿਨਮੁੰਬਈ ਮਹਾਨਗਰਪਾਲਿਕਾ (ਬੀਐਮਸੀ) ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ 28 ਅਤੇ 29 ਮਾਰਚ ਨੂੰ ਹੋਲੀ ਨੂੰ ਨਿੱਜੀ ਅਤੇ ਜਨਤਕ ਥਾਵਾਂ 'ਤੇ ਨਹੀਂ ਮਨਾਇਆ ਜਾਏਗਾ। ਆਦੇਸ਼ 'ਚ ਕਿਹਾ ਗਿਆ ਹੈ ਕਿ ਉਲੰਘਣਾ ਕਰਨ ਵਾਲਿਆਂ ਉੱਤੇ ਮਹਾਂਮਾਰੀ ਰੋਗ ਐਕਟ 1897 ਅਤੇ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਰਵਾਈ ਕੀਤੀ ਜਾਵੇਗੀ।


ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਸਰਕਾਰ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੇ ਜਵਾਬਦੇਹੀ ਤੈਅ ਕਰਦਿਆਂ ਸੂਬੇ 'ਚ ਵਿਸ਼ੇਸ਼ ਚੌਕਸੀ ਅਤੇ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਸਾਰੇ ਜ਼ਿਲ੍ਹਿਆਂ ਦੇ ਪੁਲਿਸ ਸੁਪਰਡੈਂਟਾਂ ਨੇ ਸਮਾਜਿਕ ਦੂਰੀ ਦਾ ਪਾਲਣ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਹਰੇਕ ਵਿਅਕਤੀ ਨੂੰ ਮਾਸਕ ਲਗਾਉਣਾ ਜ਼ਰੂਰੀ ਹੋਵੇਗਾ। ਬਗੈਰ ਮਨਜ਼ੂਰੀ ਕੋਈ ਵੀ ਸਮਾਗਮ ਨਹੀਂ ਕੀਤਾ ਜਾ ਸਕਦਾ।


ਬਿਹਾਰ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੂਬੇ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਦੀ ਲਾਗ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ ਅਤੇ ਵੱਡੀ ਗਿਣਤੀ 'ਚ ਇਕੱਠੇ ਹੋਣ ਜਾਂ ਜਨਤਕ ਤੌਰ 'ਤੇ ਹੋਲੀ ਮਨਾਉਣ ਤੋਂ ਬਚਣ ਦੀ ਸਲਾਹ ਦਿੱਤੀ ਹੈ।


ਗੁਜਰਾਤ: ਗੁਜਰਾਤ ਸਰਕਾਰ ਨੇ ਕਿਹਾ ਕਿ ਹੋਲੀ ਦੇ ਤਿਉਹਾਰ 'ਤੇ ਜਸ਼ਨ ਮਨਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਹਾਲਾਂਕਿ 'ਹੋਲਿਕਾ ਦਹਨ' ਦੀ ਪਰੰਪਰਾ ਨੂੰ ਸੀਮਤ ਗਿਣਤੀ ਦੇ ਨਾਲ ਕੀਤਾ ਜਾ ਸਕਦਾ ਹੈ। ਭੀੜ 'ਚ ਲੋਕਾਂ ਨੂੰ ਇਕ-ਦੂਜੇ ਨੂੰ ਰੰਗ ਲਗਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।


ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੂਬੇ 'ਚ ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਸਬੰਧੀ ਕਿਹਾ ਹੈ ਕਿ ਮਹਾਂਮਾਰੀ ਦੀ ਰੋਕਥਾਮ ਲਈ ਹੋਰ ਪਾਬੰਦੀਆਂ ਲਾਗੂ ਕਰਨੀਆਂ ਪੈਣਗੀਆਂ। ਇਸ ਦੇ ਨਾਲ ਹੀ ਹੋਲੀ ਦੇ ਤਿਉਹਾਰ ਅਤੇ ਮੇਲੇ 'ਤੇ ਪਾਬੰਦੀ ਲਗਾਈ ਗਈ ਹੈ।


ਇਹ ਵੀ ਪੜ੍ਹੋ: ਜਸਟਿਸ ਐਨਵੀ ਰਮਨਾ ਹੋਣਗੇ ਹੁਣ ਦੇਸ਼ ਦੇ 48ਵੇਂ ਚੀਫ਼ ਜਸਟਿਸ, ਸੀਜੇਆਈ ਬੋਬੜੇ ਨੇ ਸਰਕਾਰ ਨੂੰ ਕੀਤੀ ਸਿਫਾਰਸ਼


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904