Coronavirus: ਚੀਨ ਤੇ ਜਾਪਾਨ ਵਿੱਚ ਕੋਰੋਨਾ ਦੇ ਕੇਸ ਵਧਣ ਨਾਲ ਦੁਨੀਆ ਭਰ ਵਿੱਚ ਦਹਿਸ਼ਤ ਦਾ ਆਲਮ ਹੈ। ਬੇਸ਼ੱਕ ਭਾਰਤ ਵਿੱਚ ਅਜੇ ਕੋਰੋਨਾ ਦਾ ਕੋਈ ਖਤਰਾ ਨਜ਼ਰ ਨਹੀਂ ਆ ਰਿਹਾ ਪਰ ਕੇਂਦਰ ਤੇ ਸੂਬਾ ਸਰਕਾਰਾਂ ਚੌਕਸ ਹੋ ਗਈਆਂ ਹਨ। ਇਸੇ ਨੂੰ ਲੈ ਕੇ ਅੱਜ ਦੇਸ਼ ਭਰ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ ਹੈ।



ਹਾਸਲ ਜਾਣਕਾਰੀ ਮੁਤਾਬਕ ਦੇਸ਼ ਭਰ ਦੇ ਹਸਪਤਾਲ ਤੇ ਸਿਹਤ ਕੇਂਦਰ ਸੰਭਾਵੀ ਕੋਵਿਡ-19 ਖ਼ਤਰੇ ਦੇ ਮੱਦੇਨਜ਼ਰ ਆਪਣੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਮੌਕ ਡਰਿੱਲ ਕਰ ਰਹੇ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦਿੱਲੀ ਦੇ ਸਫ਼ਦਰਜੰਗ ਸਥਿਤ ਕੇਂਦਰ ਸਰਕਾਰ ਦੇ ਹਸਪਤਾਲ ਵਿੱਚ ਇਸ ਡਰਿੱਲ ਨੂੰ ਦੇਖਿਆ। 


ਇਸ ਦੇ ਨਾਲ ਦੇਸ਼ ਭਰ ਵਿੱਚ ਰਾਜਾਂ ਦੇ ਸਿਹਤ ਮੰਤਰੀ ਆਪੋ-ਆਪਣੇ ਪੱਧਰ 'ਤੇ ਮੌਕ ਡਰਿੱਲਾਂ ਵਿੱਚ ਹਿੱਸਾ ਲੈ ਰਹੇ ਹਨ, ਜ਼ਿਲ੍ਹਾ ਕੁਲੈਕਟਰਾਂ ਨੂੰ ਦੇਸ਼ ਵਿਆਪੀ ਇਸ ਡਰਿੱਲਾਂ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ, ਜਿਸ ਵਿੱਚ ਸਿਹਤ ਸਹੂਲਤਾਂ, ਜ਼ਰੂਰੀ ਦਵਾਈਆਂ, ਜੀਵਨ ਬਚਾਉਣ ਵਾਲੇ ਉਪਕਰਨ, ਬੈੱਡਾਂ ਦੀ ਸਮਰੱਥਾ, ਐਂਬੂਲੈਂਸ ਸੇਵਾਵਾਂ ਦੀ ਉਪਲਬਧਤਾ ’ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। 



ਦੱਸ ਦਈਏ ਕਿ ਦੇਸ਼ ਭਰ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਟੈਸਟਿੰਗ ਵਧਾ ਦਿੱਤੀ ਗਈ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਰੈਪਿਡ ਕੋਰੋਨਾ ਜਾਂਚ ਸਾਰੇ ਰਾਜਾਂ ਦੇ ਹਵਾਈ ਅੱਡਿਆਂ 'ਤੇ ਲਗਾਤਾਰ ਕੀਤੀ ਜਾ ਰਹੀ ਹੈ। ਇੱਕ ਵਾਰ ਫਿਰ, ਦੋ ਮਹੀਨਿਆਂ ਬਾਅਦ, ਹਫਤਾਵਾਰੀ ਕੋਵਿਡ ਮਾਮਲਿਆਂ ਵਿੱਚ ਮਾਮੂਲੀ ਵਾਧਾ ਹੋਇਆ ਹੈ।


ਹਾਲਾਂਕਿ, ਵਿਸ਼ਵ ਪੱਧਰ 'ਤੇ ਕੋਵਿਡ ਦੇ ਮਾਮਲਿਆਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੇ ਵਿਚਕਾਰ ਭਾਰਤ ਦੀ ਸੰਖਿਆ ਕਾਫ਼ੀ ਹੱਦ ਤੱਕ ਸਥਿਰ ਰਹੀ ਹੈ। ਐਤਵਾਰ ਨੂੰ ਖਤਮ ਹੋਏ ਹਫਤੇ 'ਚ ਦੇਸ਼ 'ਚ ਮਾਮਲਿਆਂ 'ਚ ਮਾਮੂਲੀ ਵਾਧਾ ਹੋਇਆ ਹੈ। ਕੇਸਾਂ ਵਿੱਚ ਵਾਧੇ ਦਾ ਕਾਰਨ ਦੇਸ਼ ਵਿੱਚ ਟੈਸਟਿੰਗ ਵਿੱਚ ਵਾਧਾ ਵੀ ਹੈ। ਪਿਛਲੇ ਹਫਤੇ 1103 ਕੇਸਾਂ ਦੇ ਮੁਤਾਬਕ ਇਸ ਹਫਤੇ 1219 ਕੇਸ ਸਾਹਮਣੇ ਆਏ ਸਨ, ਜਿਸ ਦਾ ਮਤਲਬ ਹੈ ਕਿ 11 ਫੀਸਦੀ ਦਾ ਵਾਧਾ ਹੋਇਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!