Coronavirus Today: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 41649 ਨਵੇਂ ਕੇਸ, 593 ਲੋਕਾਂ ਦੀ ਮੌਤ
ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 37 ਹਜ਼ਾਰ, 291 ਲੋਕ ਠੀਕ ਹੋਏ ਹਨ।
Coronavirus Today: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬਰਕਰਾਰ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 41 ਹਜ਼ਾਰ, 649 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 593 ਲੋਕਾਂ ਦੀ ਮੌਤ ਹੋ ਗਈ। ਦੇਸ਼ 'ਚ ਹੁਣ ਤਕ ਇਸ ਜਾਨਲੇਵਾ ਬਿਮਾਰੀ ਨਾਲ 4 ਲੱਖ, 23 ਹਜ਼ਾਰ, 810 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 37 ਹਜ਼ਾਰ, 291 ਲੋਕ ਠੀਕ ਹੋਏ
ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 37 ਹਜ਼ਾਰ, 291 ਲੋਕ ਠੀਕ ਹੋਏ ਹਨ। ਜਿਸ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਸੰਖਿਆ ਵਧ ਕੇ 3 ਕਰੋੜ, 7 ਲੱਖ, 81 ਹਜ਼ਾਰ, 263 ਹੋ ਗਈ। ਉੱਥੇ ਹੀ ਹੁਣ ਦੇਸ਼ 'ਚ ਐਕਟਿਵ ਕੇਸ ਘਟ ਕੇ 4 ਲੱਖ, 8 ਹਜ਼ਾਰ, 920 ਹੋ ਗਏ ਹਨ। ਹੁਣ ਦੇਸ਼ 'ਚ ਏਨੇ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਦੇਸ਼ 'ਚ ਹੁਣ ਤਕ ਕੋਰੋਨਾ ਦੇ ਤਿੰਨ ਕਰੋੜ, 16 ਲੱਖ, 13 ਹਜ਼ਾਰ, 993 ਮਾਮਲੇ ਸਾਹਮਣੇ ਆ ਚੁੱਕੇ ਹਨ।
ਦੇਸ਼ 'ਚ 46 ਕਰੋੜ ਦੇ ਪਾਰ ਹੋਇਆ ਟੀਕਾਕਰਨ ਦਾ ਅੰਕੜਾ
ਦੇਸ਼ 'ਚ ਹੁਣ ਤਕ ਟੀਕੇ ਦੀ 46 ਕਰੋੜ, 15 ਲੱਖ, 18 ਹਜ਼ਾਰ, 479 ਕੋਰੜ ਖੁਰਾਕ ਦਿੱਤੀ ਜਾ ਚੁੱਕੀ ਹੈ। ਸ਼ਾਮ 7 ਵਜੇ ਦੀ ਰਿਪੋਰਟ ਦੇ ਮੁਤਾਬਕ, ਸ਼ੁੱਕਰਵਾਰ ਨੂੰ ਟੀਕੇ ਦੀ 44,38,901 ਖੁਰਾਕ ਦਿੱਤੀ ਗਈ। ਮੰਤਰਾਲੇ ਨੇ ਕਿਹਾ ਕਿ 18-44 ਉਮਰ ਵਰਗ ਦੇ ਲੋਕਾਂ 'ਚ ਕੱਲ੍ਹ 20,96,446 ਲੋਕਾਂ ਨੂੰ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ ਜਦਕਿ 3,41,500 ਲੋਕਾਂ ਨੇ ਦੂਜੀ ਖੁਰਾਕ ਲਈ। ਟੀਕਾਕਰਨ ਦੇ ਤੀਜੇ ਗੇੜ ਦੀ ਸ਼ੁਰੂਆਤ ਤੋਂ ਲੈਕੇ ਹੁਣ ਤਕ, ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਖੇਤਰਾਂ 'ਚ 18-44 ਉਮਰ ਵਰਗ ਦੇ ਕੁੱਲ 15,17,27,430 ਲੋਕਾਂ ਨੂੰ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ ਤੇ 80,31,011 ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।
ਹੁਣ ਤਕ 2.27 ਲੱਖ ਤੋਂ ਜ਼ਿਆਦਾ ਗਰਭਵਤੀ ਮਹਿਲਾਵਾਂ ਨੂੰ ਲੱਗੀ ਵੈਕਸੀਨ
ਸਰਕਾਰ ਨੇ ਦੱਸਿਆ ਕਿ ਦੇਸ਼ 'ਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਵੈਕਸੀਨੇਸ਼ਨ ਸੈਸ਼ਨ 'ਚ ਹੁਣ ਤਕ 2.27 ਲੱਖ ਤੋਂ ਜ਼ਿਆਦਾ ਗਰਭਵਤੀ ਮਹਿਲਾਵਾਂ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ ਹੈ। ਤਾਮਿਲਨਾਡੂ 'ਚ ਸਭ ਤੋਂ ਜ਼ਿਆਦਾ 78 ਹਜ਼ਾਰ, 838 ਗਰਭਵਤੀ ਮਹਿਲਾਵਾਂ ਨੂੰ ਵੈਕਸੀਨ ਦੀ ਡੋਜ਼ ਲਾਈ ਗਈ ਹੈ।