Coronavirus in India: ਦੇਸ਼ ਵਿੱਚ ਜਾਨਲੇਵਾ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 10 ਹਜ਼ਾਰ 197 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 301 ਲੋਕਾਂ ਦੀ ਮੌਤ ਹੋ ਗਈ। ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 28 ਹਜ਼ਾਰ 555 ਹੈ। ਵੱਡੀ ਗੱਲ ਇਹ ਹੈ ਕਿ 527 ਦਿਨਾਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਸਭ ਤੋਂ ਘੱਟ ਐਕਟਿਵ ਕੇਸ ਹਨ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਹੁਣ ਤੱਕ 4 ਲੱਖ 63 ਹਜ਼ਾਰ 530 ਲੋਕਾਂ ਦੀ ਮੌਤ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 64 ਹਜ਼ਾਰ 153 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ ਕੁੱਲ 3 ਕਰੋੜ 38 ਲੱਖ 73 ਹਜ਼ਾਰ 890 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ। ਇਸ ਦੇ ਨਾਲ ਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 113 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 67 ਲੱਖ 82 ਹਜ਼ਾਰ 42 ਡੋਜ਼ਾਂ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਹੁਣ ਤੱਕ 113 ਕਰੋੜ 68 ਲੱਖ 79 ਹਜ਼ਾਰ 685 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਕੇਰਲ ਵਿੱਚ 5516 ਨਵੇਂ ਮਾਮਲੇ
ਕੇਰਲ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 5516 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੂਬੇ ਵਿੱਚ ਸੰਕਰਮਿਤਾਂ ਦੀ ਗਿਣਤੀ 50 ਲੱਖ 71 ਹਜ਼ਾਰ 135 ਹੋ ਗਈ ਹੈ। ਸੂਬੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੀ ਲਾਗ ਕਾਰਨ 210 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 36 ਹਜ਼ਾਰ 87 ਹੋ ਗਈ ਹੈ। ਕੱਲ੍ਹ ਕੇਰਲਾ ਵਿੱਚ 6,705 ਲੋਕ ਠੀਕ ਹੋਏ ਜਿਸ ਤੋਂ ਬਾਅਦ ਸੂਬੇ ਵਿੱਚ ਸੰਕਰਮਣ ਮੁਕਤ ਲੋਕਾਂ ਦੀ ਗਿਣਤੀ 49 ਲੱਖ 71 ਹਜ਼ਾਰ 80 ਹੋ ਗਈ ਹੈ। ਹੁਣ ਕੇਰਲਾ ਵਿੱਚ ਇਲਾਜ ਅਧੀਨ ਕੇਸਾਂ ਦੀ ਗਿਣਤੀ ਘੱਟ ਕੇ 63,338 ਹੋ ਗਈ ਹੈ।
ਇਹ ਵੀ ਪੜ੍ਹੋ: Indian Currency: 786 ਨੰਬਰ ਦੇ ਸੀਰੀਜ ਨੋਟ ਨਾਲ ਘਰ ਬੈਠੇ ਕਮਾਓ 3 ਲੱਖ ਰੁਪਏ, ਜਾਣੋ ਕਿਵੇਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/