(Source: ECI/ABP News)
Corona in India: 274 ਦਿਨਾਂ 'ਚ ਕੋਰੋਨਾ ਦੇ ਸਭ ਤੋਂ ਘੱਟ ਐਕਟਿਵ ਕੇਸ, 24 ਘੰਟਿਆਂ 'ਚ 11,850 ਨਵੇਂ ਮਾਮਲੇ ਦਰਜ
Coronavirus Today: ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 11 ਹਜ਼ਾਰ 850 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 555 ਲੋਕਾਂ ਦੀ ਮੌਤ ਹੋ ਗਈ।
![Corona in India: 274 ਦਿਨਾਂ 'ਚ ਕੋਰੋਨਾ ਦੇ ਸਭ ਤੋਂ ਘੱਟ ਐਕਟਿਵ ਕੇਸ, 24 ਘੰਟਿਆਂ 'ਚ 11,850 ਨਵੇਂ ਮਾਮਲੇ ਦਰਜ Coronavirus Today: India reports 11,850 new cases and 555 deaths in the last 24 hours Corona in India: 274 ਦਿਨਾਂ 'ਚ ਕੋਰੋਨਾ ਦੇ ਸਭ ਤੋਂ ਘੱਟ ਐਕਟਿਵ ਕੇਸ, 24 ਘੰਟਿਆਂ 'ਚ 11,850 ਨਵੇਂ ਮਾਮਲੇ ਦਰਜ](https://feeds.abplive.com/onecms/images/uploaded-images/2021/11/13/30f4b4fdc1b255dcd7df5bfec5759489_original.jpg?impolicy=abp_cdn&imwidth=1200&height=675)
Coronavirus Today: ਦੇਸ਼ ਵਿੱਚ ਜਾਨਲੇਵਾ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 11 ਹਜ਼ਾਰ 850 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 555 ਲੋਕਾਂ ਦੀ ਮੌਤ ਹੋ ਗਈ। ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 36 ਹਜ਼ਾਰ 308 ਹੈ। ਵੱਡੀ ਗੱਲ ਇਹ ਹੈ ਕਿ ਕੇਰਲ ਵਿੱਚ ਕੱਲ੍ਹ ਕੋਰੋਨਾ ਦੇ 6,674 ਮਾਮਲੇ ਸਾਹਮਣੇ ਆਏ ਹਨ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਿਤਾਂ ਦੀ ਗਿਣਤੀ ਵੱਧ ਕੇ ਤਿੰਨ ਕਰੋੜ 44 ਲੱਖ 26 ਹਜ਼ਾਰ 36 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 1 ਲੱਖ 36 ਹਜ਼ਾਰ 308 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 63 ਹਜ਼ਾਰ 245 ਹੋ ਗਈ ਹੈ।
ਦੇਸ਼ ਵਿੱਚ 3,38,00,925 ਲੋਕਾਂ ਨੇ ਕੋਰੋਨਾ ਨੂੰ ਹਰਾਇਆ
ਦੇਸ਼ ਵਿੱਚ ਲਗਾਤਾਰ 36 ਦਿਨਾਂ ਤੱਕ ਕੋਵਿਡ-19 ਦੇ ਰੋਜ਼ਾਨਾ ਮਾਮਲੇ 20 ਹਜ਼ਾਰ ਤੋਂ ਘੱਟ ਹਨ ਅਤੇ 139 ਦਿਨਾਂ ਤੋਂ ਰੋਜ਼ਾਨਾ 50 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਕੇਸਾਂ ਦਾ ਲਗਪਗ 0.40 ਪ੍ਰਤੀਸ਼ਤ ਹੈ। ਇਹ ਦਰ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ। ਅੰਕੜਿਆਂ ਮੁਤਾਬਕ ਹੁਣ ਤੱਕ ਕੁੱਲ 3 ਕਰੋੜ 38 ਲੱਖ 26 ਹਜ਼ਾਰ 483 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ, ਜਦਕਿ ਮੌਤ ਦਰ 1.30 ਫੀਸਦੀ ਦੇ ਕਰੀਬ ਹੈ।
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 111 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 58 ਲੱਖ 42 ਹਜ਼ਾਰ 530 ਡੋਜ਼ਾਂ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਹੁਣ ਤੱਕ 111 ਕਰੋੜ 40 ਲੱਖ 48 ਹਜ਼ਾਰ 134 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ: Air Pollution: ਦਿੱਲੀ-ਐਨਸੀਆਰ 'ਚ ਹਵਾ ਪ੍ਰਦੂਸ਼ਣ ਨੇ ਕੀਤਾ ਬੇਹਾਲ, CPCB ਨੇ ਜਾਰੀ ਕੀਤੀ ਇਹ ਸਲਾਹ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)